Tuesday, August 11Malwa News
Shadow

Author: News Editor

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

Hot News
ਚੰਡੀਗੜ੍ਹ, 17 ਫ਼ਰਵਰੀ:ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ। ਸ੍ਰੀ ਛੀਨਾ, ਜੋ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ਵਿੱਚ ਇੱਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ। ਡਾ. ਬਲਬੀਰ ਸਿੰਘ ਨੇ ਸ੍ਰੀ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼...
20,000 ਰੁਪਏ  ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ  ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Breaking News
ਚੰਡੀਗੜ੍ਹ, 17 ਫਰਵਰੀ:-ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ - ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ।  ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾ...
ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

Punjab Politics
ਚੰਡੀਗੜ੍ਹ, 17 ਫਰਵਰੀ 2026-ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ।ਵੱਡੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ, ਕੇਸ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਸਖ਼ਤ...
‘ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

‘ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 16 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਵਿਰੋਧੀਆਂ ਨੂੰ ਇੰਨੀ ਤਕਲੀਫ਼ ਹੋ ਰਹੀ ਹੈ ਕਿ ਉਨ੍ਹਾਂ ਨੇ ਬਿਨਾਂ ਵਜ੍ਹਾ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਪੰਨੂ ਨੇ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਅੱਜ ਸਰਕਾਰੀ ਪੈਸੇ ਦੀ ਵਰਤੋਂ 'ਤੇ ਰੋਣਾ ਰੋ ਰਹੀਆਂ ਹਨ, ਸ਼ਾਇਦ ਉਹ ਆਪਣਾ ਸ਼ਰਮਨਾਕ ਇਤਿਹਾਸ ਭੁੱਲ ਗਈਆਂ ਹਨ। ਉਨ੍ਹਾਂ ਯਾਦ ਦਿਵਾਉਂਦਿਆਂ ਕਿਹਾ ਕਿ ਅੱਜ ਸਰਕਾਰ ਦੇ ਪੈਸੇ ਦੀ ਗੱਲ ਕਰਨ ਵਾਲੇ ਦੱਸਣ ਕਿ ਜਦੋਂ ਤੁਹਾਡੀਆਂ ਸਰਕਾਰਾਂ ਸਨ, ਉਦੋਂ ਕੀ ਸਰਕਾਰੀ ਗੱਡੀਆਂ ਵਿੱਚ 'ਚਿੱਟਾ' ਸਪਲਾਈ ਨਹੀਂ ਹੁੰਦਾ ਸੀ? ਜਨਤਾ ਭੁੱਲੀ ਨਹੀਂ ਹੈ ਕਿ ਕਿਵੇਂ ਸੱਤਾ ਦੀ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਫਲਿਆ-ਫੁੱਲਿਆ ਸੀ। ਉਨ੍ਹਾਂ ਕਿਹਾ ਕਿ 'ਆਪ' ਸਰ...
ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਐਸ.ਸੀ.ਕਮਿਸ਼ਨ ਵਲੋਂ ਜਲੰਧਰ ਦਿਹਾਤੀ ਦੇ  ਐਸ.ਐਸ.ਪੀ.  ਤੋਂ ਰਿਪੋਰਟ ਤਲਬ

ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਐਸ.ਸੀ.ਕਮਿਸ਼ਨ ਵਲੋਂ ਜਲੰਧਰ ਦਿਹਾਤੀ ਦੇ  ਐਸ.ਐਸ.ਪੀ.  ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 16  ਫਰਵਰੀ: -ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ  ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਵੀਡੀਓ ਵਾਇਰਲ ਹੋਈ ਹੈ ਅਤੇ ਅਖ਼ਬਾਰਾਂ ਵਿਚ ਖ਼ਬਰਾਂ ਵੀ ਛਪੀਆਂ ਹਨ ਜਿਸ ਦਾ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦਿਹਾਤੀ ਦੇ  ਐਸ.ਐਸ.ਪੀ.  ਤੋਂ 19 ਫਰਵਰੀ 2026 ਨੂੰ ਰਿਪੋਰਟ ਤਲਬ ਕਰਦਿਆਂ ਸੂਚਨਾ  ਦੀ ਰਿਪੋਰਟ ਦੋ ਪੜਤਾਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਵਿੱਚ  ਡੀ.ਐਸ.ਪੀ ਭਰਤ ਮਸੀਹ ਨੂੰ ਨਿੱਜੀ ਤੌਰ ਤੇ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ: ਕੁਲਤਾਰ ਸਿੰਘ ਸੰਧਵਾਂ

ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ: ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ, 16 ਫਰਵਰੀ 2026:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ 'ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ  ਕਿਹਾ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ ਲਈ ਕਾਫ਼ੀ ਨੁਕਸਾਨਦੇਹ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਨਾ ਸਿਰਫ਼ ਸਾਡੇ ਅੰਨਦਾਤਾ ਨੂੰ ਤਬਾਹ ਕਰੇਗਾ ਸਗੋਂ ਉਨ੍ਹਾਂ ਦੇ ਹਿੱਤਾਂ ਨੂੰ ਵੀ ਢਾਹ ਲਾਵੇਗਾ। ਉਨ੍ਹਾਂ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਲਗਾਤਾਰ ਸਾਡੇ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰ ਕਦਮ ‘ਤੇ ਕਿਸਾਨਾਂ ਦੇ  ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਜਬ ਕੀਮਤਾਂ, ਸਬਸਿਡੀਆਂ, ਬੁਨਿਆਦੀ ਢਾਂਚਾ ਅਤੇ ਜੋਖਮ ਸੁਰੱਖਿਆ ਵਰਗੇ ਮਜ਼ਬੂਤ ਘਰੇਲੂ ਸਮਰਥਨਾਂ ਤੋਂ ਬਿਨਾਂ, ਵਿਦੇਸ਼ੀ ਕਾਰੋਬਾਰਾਂ ਲਈ ਬਾਜ਼ਾਰ ਖੋਲ੍ਹਣ ਦਾ ਇਹ ਕਦਮ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੱਡੀ ਪਰੇਸ਼ਾਨੀ ਖੜ੍ਹੀ ਕਰ ਸਕਦਾ ਹੈ। ਉਨ੍ਹਾਂ ਕਿ...
ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

Punjab Politics
ਚੰਡੀਗੜ੍ਹ 16 ਫਰਵਰੀ () ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਪ੍ਰੈਸ ਵਾਰਤਾ ਦੌਰਾਨ ਦਿੱਤੇ ਬਿਆਨ ਵਿੱਚ ਜੌਰ ਦੇ ਕੇ ਕਿਹਾ ਕਿ ਹਮੇਸ਼ਾ ਉਹੀ ਮੁਲਕ ਤਰੀਕੀ ਕਰਦੇ ਹਨ ਜਿਨਾ ਦਾ ਕੱਚਾ ਮਾਲ ਜਾਂ ਸਬੰਧਿਤ ਦੇਸ਼ ਦੇ ਕੱਚੇ ਮਾਲ ਤਿਆਰ ਮਾਲ ਦੂਜੇ ਦੇਸ਼ਾ ਵਿੱਚ ਵਿਕਦਾ ਹੋਵੇ | ਬਾਹਰ ਮੁਲਕਾਂ ਵਿੱਚ ਮਾਲ ਫਿਕਣ ਦੇ ਕਾਰਨ ਫੈਕਟਰੀਆਂ ਲੱਗਦੀਆਂ ਹਨ ਉਸ ਫੈਕਟਰੀਆਂ ਦੇ ਕਾਰਨ ਉਸ ਸੂਬੇ ਜਾਂ ਦੇਸ਼ ਦੇ ਨੌਜਵਾਨਾਂ ਨੂੰ ਰੁਜਗਾਰ ਮਿਲਦਾ ਹੈ | ਵਿਰੋਧੀ ਪਾਰਟੀਆਂ ਵੱਲੋਂ ਇੱਕ ਝੂਠ ਫੈਲਾਇਆ ਜਾ ਰਿਹਾ ਹੈ ਜਿਸ ਨੂੰ ਸਪੱਸਟ ਕਰਦਿਆਂ ਬੋਲਦੇ ਹੋਏ ਕਿਹਾ ਕਿ ਪੰਜਾਬ ਦੀਆਂ ਜਿੰਨੀਆਂ ਵੀ ਫਸਲਾਂ ਹਨ ਜਿਨਾਂ ਵਿੱਚ ਕਣਕ, ਚਾਵਲ, ਜੌ, ਮੱਕੀ, ਸੋਆਬੀਨ. ਬਾਜਰਾ,ਉਟਸ, ਮੈਦਾ ਅਤੇ ਆਟਾ ਸਾਰੇ ਤਰਾਂ ਦਾ ਇਥਨੋਲ, ਸ਼ਾਇਦ, ਕਪਾਹ, ਕਾਬਿਲ ਛੋਲੇ, ਮੂੰਗੀ ਸਾਰੀਆਂ ਫਸਲਾਂ ਤੇ ਭਾਰਤ ਵੱਲੋਂ ਅਮਰੀਕਾ ਨੂੰ ਕੋਈ ਛੋਟ ਨਹੀ ਦਿੱਤੀ ਗਈ| ਸਬਜੀਆਂ ਦੇ ਵਿੱਚੋਂ ਪਿਆਜ, ਆਲੂ, ਮਟਰ, ਬੀਨਜ, ਖੁੰਭਾ, ਤੌਰੀ, ਕੱਦੂ. ਖੀਰਾ, ਛਿਲਮਾ ਮਿਰਚ, ਭਿੰਡੀ ਆਦਿ ਜਿੰਨੀਆ ਵੀ ਸਬਜੀਆਂ ਹਨ ਨੂੰ ਭਾਰਤ ਭੇਜਣ...
ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

Punjab Politics
ਚੰਡੀਗੜ੍ਹ ਫਰਵਰੀ 16 —ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਸਾਹਿਬ ਦੇ ਜਲਦੀ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੀ ਭੂਮਿਕਾ ਸਰਾਹਣਯੋਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਪੂਰਾ ਭਾਜਪਾ ਪਰਿਵਾਰ ਕੈਪਟਨ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਅਤੇ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਾਪਤ ਕਰਨ।...
“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

Punjab Politics
ਚੰਡੀਗੜ੍ਹ, 16 ਫ਼ਰਵਰੀ: ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ “ਪੰਜਾਬੀ ਡਾਇਸਪੋਰਾ ਮੀਟ” ਸਿਰਲੇਖ ਹੇਠ ਐਨਆਰਆਈ ਸਮਾਗਮ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਅਤੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ-ਮਰਯਾਦਾ ਦਿਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕੀਤੀ। ਸ਼ਰਮਾ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਹਮੇਸ਼ਾ ਆਪਣੀ ਮਾਂ-ਭੂਮੀ ਦੀ ਰੂਹ ਨੂੰ ਆਪਣੇ ਦਿਲ ਵਿੱਚ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਭਾਰਤ ਦੀ ਵਿਸ਼ਵ ਪੱਧਰੀ ਪਹੁੰਚ ਅਤੇ ਸਨਮਾਨ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਇਜ਼ਜ਼ਤ ਵਧੀ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਸੰਬੰਧੀ ਐਨਆਰਆਈ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਸੁਝਾਵਾਂ ਨੂੰ ਸੁਣਨਾ ਹੈ। ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਆਰਥਿਕ ਮੰਦਗੀ ...
ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

Punjab News
ਸਹਿਣਾ/ਬਰਨਾਲਾ, 16 ਫਰਵਰੀ-                ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮ੍ਰਿਤਪਾਲ ਸਿੰਘ ਅਤੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਬਰਨਾਲਾ ਦੀ ਦੇਖਰੇਖ ਹੇਠ ਸਹਿਣਾ ਅਤੇ ਬਰਨਾਲਾ ਵਿਖੇ ਕਪਾਹ ਦੀਆਂ ਛਟੀਆਂ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਵੱਲੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਤੋਂ ਬਾਅਦ ਬਚੇ ਟੀਂਡਿਆਂ ਦੇ ਵਿਗਿਆਨਕ ਅਤੇ ਸਮੇਂ-ਸਿਰ ਪ੍ਰਬੰਧਨ ਬਾਰੇ ਸਪਸ਼ਟ ਜਾਣਕਾਰੀ ਦਿੱਤੀ ਗਈ ਤਾਂ ਜੋ ਫ਼ਸਲ ਨੂੰ ਗੁਲਾਬੀ ਸੂੰਢੀ ਦੇ ਪ੍ਰਕੋਪ ਤੋਂ ਰੋਕਿਆ ਜਾ ਸਕੇ।                 ਉਨ੍ਹਾਂ ਦੱਸਿਆ ਕਿ ਕਪਾਹ ਦੀਆਂ ਛਟੀਆਂ ਖੇਤ ਵਿੱਚ ਖੜ੍ਹੇ ਜਾਂ ਪਏ ਰਹਿਣ ਨਾਲ ਗੁਲਾਬੀ ਸੂੰਡੀ ਅਤੇ ਹੋਰ ਹਾਨੀਕਾਰਕ ਕੀੜੇ ਡੋਡਿਆਂ ਵਿੱਚ ਆਸਾਨੀ ਨਾਲ ਜੀਵਿਤ ਰਹਿੰਦੇ ਹਨ ਅਤੇ ਅਗਲੇ ਮੌਸਮ ਵਿੱਚ ਨਵੀਂ ਫ਼ਸਲ ’ਤੇ ਭਾਰੀ ਹਮਲਾ ਕਰਦੇ ਹਨ। ਇਸ ਨਾਲ ਫ਼ਸਲ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨ ਦੀ ਆਮਦਨ ...