ਆਗਣਵਾੜੀ ਸੈਂਟਰਾਂ ਵਿਚ ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ ਗਿਆ
ਬਰਨਾਲਾ, 16 ਬਰਨਾਲਾ - ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹਰ ਮਹੀਨੇ ਦੇ ਦੂਜੇ ਸ਼ੁੱਕਰਵਾਰ ਨੂੰ ਈ.ਸੀ.ਸੀ.ਈ (ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ) ਦਿਵਸ ਮਨਾਇਆ ਜਾਂਦਾ ਹੈ।
ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਛੋਟੀ ਉਮਰ ਤੋਂ ਹੀ ਬੱਚਿਆਂ ਦੀ ਬੌਧਿਕ ਅਤੇ ਸਰੀਰਕ ਸਮਰੱਥਾ ਦਾ ਸਹੀ ਵਿਕਾਸ ਹੋ ਸਕੇ।
&nb...








