Thursday, November 5Malwa News
Shadow

Author: News Editor

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਹੁਸ਼ਿਆਰਪੁਰ, 14 ਅਕਤੂਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਨਾਅਰਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਮਿਆਰੀ ਸਿਹਤ ਸੰਭਾਲ, ਸਿੱਖਿਆ ਅਤੇ ਰੋਜ਼ਗਾਰ ਪ੍ਰਦਾਨ ਕਰਨਾ ਹੈ। ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਲੀਨਿਕਾਂ ਵਿੱਚ 6.48 ਕਰੋੜ ਤੋਂ ਵੱਧ ਓ.ਪੀ.ਡੀ. ਅਤੇ 54.20 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਸਰਕਾਰ ਬਦਲਣ ਨਾਲ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਸਤਿਕਾਰ ਯੋਜਨਾ ਸਮੇਤ ਹੋਰ ਕਲਿਆਣਕਾਰੀ ਪਹਿਲਕਦਮੀਆਂ ਖ਼ਤਰੇ ਵਿੱਚ ਪੈ ਸਕਦੀਆਂ ਹਨ। ਐਕਸ 'ਤੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 154 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਚ...
ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ/ਪਠਾਨਕੋਟ, 14 ਅਕਤੂਬਰ:    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪਠਾਨਕੋਟ ਪੁਲਿਸ ਨੇ ਦੋ-ਪੜਾਵਾਂ ਵਿੱਚ ਚਲਾਏ ਆਪ੍ਰੇਸ਼ਨ ਦੌਰਾਨ ਇੱਕ ਔਰਤ ਸਮੇਤ ਦੋ ਸੰਚਾਲਕਾਂ ਨੂੰ 7.823 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪੰਥ ਵਾਸੀ ਪਿੰਡ ਵਡਾਲਾ, ਅੰਮ੍ਰਿਤਸਰ ਦਿਹਾਤੀ ਅਤੇ ਉਸਦੀ ਸਾਥੀ ਹਰਮਨਜੀਤ ਕੌਰ ਵਾਸੀ ਧਿਆਨਪੁਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡਿਜੀਟਲ ਅਤੇ ਤਕਨੀਕੀ ਵਿਸ਼ਲੇਸ਼ਣ ਸਮੇਤ ਅਗਲੇ...
ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

Breaking News
ਚੰਡੀਗੜ੍ਹ, 14 ਅਕਤੂਬਰ 2026: ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਆਉਂਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਫਰੰਟਲਾਈਨ ਸਟਾਫ਼ ਦੇ ਕੰਮਕਾਜੀ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਵਿੱਤ ਮੰਤਰੀ ਨੇ ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਉਹ ਪੰਚਾਇਤ ਘਰਾਂ ਜਾਂ ਹੋਰ ਢੁਕਵੀਆਂ ਪੰਚਾਇਤੀ ਇਮਾਰਤਾਂ ਵਿੱਚ ਇਕ ਦਿਨ ਛੱਡ ਕੇ ਟੀਕਾਕਰਨ ਮੁਹਿੰਮ ਚਲਾ ਸਕਣ। ਵਿਸਥਾਰਤ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮਾਂ ਨੂੰ ਦਰਪੇਸ਼ ਢਾਂਚਾਗਤ ਅਤੇ ਪ੍ਰਬੰਧਕੀ ਰੁਕਾਵਟਾਂ ਨੂੰ ਦੂਰ ਕਰਨ ਲਈ ਅਹਿਮ ਕਦਮ ਚੁੱਕੇ। ਉਨ੍ਹਾਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ...
ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਹੁਸ਼ਿਆਰਪੁਰ; 14 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਅਤੇ ਮੁਫ਼ਤ ਬੱਸ ਸਫ਼ਰ ਨੂੰ ਬੰਦ ਕਰਨਾ ਚਾਹੁੰਦੇ ਹਨ, ਕਿਉਂਕਿ ਇਨ੍ਹਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ। ਹੁਸ਼ਿਆਰਪੁਰ ਦੇ ਚੱਬੇਵਾਲ ਅਧੀਨ ਪੈਂਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ 1,244 ਕਲੀਨਿਕ ਹਨ, ਜਿੱਥੇ ਹੁਣ ਤੱਕ 6.48 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀ ਗਈ ਹੈ।ਮੁੱਖ ਮੰਤਰੀ ਸਿਹਤ ਯੋਜਨਾ ਹੇਠ 54.20 ਲੱਖ ਪਰਿਵਾਰਾਂ ਦੇ ਸ਼ਾਮਲ ਹੋਣ ਅਤੇ ਲਗਭਗ 8 ਲੱਖ ਲਾਭਪਾਤਰੀਆਂ ਦੇ ਇਲਾਜ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੁਹਰਾਇਆ ਕਿ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਲਈ ਰੋਜ਼ਗਾਰ ਉਨ੍ਹਾਂ ਦੀ ਸ...
ਸਵੈ-ਇੱਛਾ ਨਾਲ ਪੜ੍ਹਾਉਣ ਦੇ ਚਾਹਵਾਨ ਸਵੈ-ਸੇਵਕਾਂ ਨੂੰ ਮਿਲੇਗਾ ਸਕੂਲਾਂ ਵਿੱਚ ਪੜ੍ਹਾਉਣ ਦਾ ਮੌਕਾ, ਮੁੱਖ ਮੰਤਰੀ ਨੇ ਲਾਂਚ ਕੀਤਾ ਪੋਰਟਲ

ਸਵੈ-ਇੱਛਾ ਨਾਲ ਪੜ੍ਹਾਉਣ ਦੇ ਚਾਹਵਾਨ ਸਵੈ-ਸੇਵਕਾਂ ਨੂੰ ਮਿਲੇਗਾ ਸਕੂਲਾਂ ਵਿੱਚ ਪੜ੍ਹਾਉਣ ਦਾ ਮੌਕਾ, ਮੁੱਖ ਮੰਤਰੀ ਨੇ ਲਾਂਚ ਕੀਤਾ ਪੋਰਟਲ

Haryana
ਚੰਡੀਗੜ੍ਹ, 13 ਅਕਤੂਬਰ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਸਿੱਖਿਆ ਵਿਭਾਗ ਦੇ ‘ਸਵੈ-ਸੇਵਕ ਅਧਿਆਪਕ ਰਜਿਸਟ੍ਰੇਸ਼ਨ ਪੋਰਟਲ’ ਦੀ ਲਾਂਚਿੰਗ ਕੀਤੀ, ਜਿਸ ਦੇ ਮਾਧਿਅਮ ਨਾਲ ਸਕੂਲਾਂ ਵਿੱਚ ਸਵੈ-ਇੱਛਾ ਨਾਲ ਪੜ੍ਹਾਉਣ ਦੇ ਚਾਹਵਾਨ ਸਵੈ-ਸੇਵਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਸਮੇਤ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਮਾਜ ਵਿੱਚ ਅਨੇਕਾਂ ਸੇਵਾਮੁਕਤ ਅਧਿਆਪਕ, ਐਕਸ-ਸਰਵਿਸਮੈਨ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਅਕਤੀ ਆਪਣੇ ਵਿਹਲੇ ਸਮੇਂ ਦੀ ਸਮਾਜ ਭਲਾਈ ਵਿੱਚ ਵਰਤੋਂ ਕਰਨ ਲਈ ਸਰਕਾਰ ਦੇ ਵੱਖ-ਵੱਖ ਕੰਮਾਂ ਨਾਲ ਜੁੜਨ ਦੇ ਚਾਹਵਾਨ ਰਹਿੰਦੇ ਹਨ। ਅਜਿਹੇ ਸਮਾਜ ਸੇਵੀਆਂ ਅਤੇ ਸਵੈ-ਇੱਛਾ ਨਾਲ ਸੇਵਾ ਦੇਣ ਦੇ ਚਾਹਵਾਨ ਵਿਅਕਤੀਆਂ ਨੂੰ ਸਿੱਖਿਆ ਵਿਭਾਗ ਵਿੱਚ ਵਿਦਿਅਕ ਕਾਰਜਾਂ ਨਾਲ ਜੋੜਨ ਲਈ ਲਾਂਚ ਕੀਤਾ ਗਿਆ ਇਹ ਪੋਰਟਲ ਸੂਬੇ ਵਿੱਚ ਅਧਿਆਪਕਾਂ ਦੀ ਘਾਟ ਨੂੰ ਵੀ ਦੂਰ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿੱ...
ਸੂਬੇ ਦੇ 700 ਸਕੂਲਾਂ ਦੀ ਨਵੀਂ ਇਮਾਰਤ ਇੱਕ ਸਾਲ ਵਿੱਚ ਬਣਵਾਈ ਜਾਵੇ: ਮੁੱਖ ਮੰਤਰੀ

ਸੂਬੇ ਦੇ 700 ਸਕੂਲਾਂ ਦੀ ਨਵੀਂ ਇਮਾਰਤ ਇੱਕ ਸਾਲ ਵਿੱਚ ਬਣਵਾਈ ਜਾਵੇ: ਮੁੱਖ ਮੰਤਰੀ

Haryana
ਚੰਡੀਗੜ੍ਹ, 13 ਅਕਤੂਬਰ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਖੰਡਰ ਹੋ ਚੁੱਕੇ ਲਗਭਗ 700 ਸਕੂਲਾਂ ਵਿੱਚ ਨਵੀਆਂ ਇਮਾਰਤਾਂ ਬਣਾਉਣ ਦਾ ਕੰਮ ਟੈਂਡਰ ਕਰਕੇ ਜਲਦ ਤੋਂ ਜਲਦ ਕਰਵਾਇਆ ਜਾਵੇ। ਇਮਾਰਤ ਨਿਰਮਾਣ ਵਿੱਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਬੱਚਿਆਂ ਨੂੰ ਪੜ੍ਹਾਈ ਦਾ ਬਿਹਤਰ ਮਾਹੌਲ ਮਿਲ ਸਕੇ। ਸਕੂਲਾਂ ਦੀਆਂ ਨਵੀਆਂ ਇਮਾਰਤਾਂ ਵਿੱਚ ਕੁਦਰਤੀ ਤੌਰ 'ਤੇ ਹਵਾ ਦੀ ਆਵਾਜਾਈ ਵਾਲੇ ਅਤੇ ਨਵੀਂ ਸਪੈਸੀਫਿਕੇਸ਼ਨ ਦੇ ਡਿਜ਼ਾਈਨ ਨੂੰ ਅਪਣਾਇਆ ਜਾਵੇ। ਹਰੇਕ ਸਕੂਲ 'ਤੇ ਸੋਲਰ ਸਿਸਟਮ ਲਗਵਾਇਆ ਜਾਵੇ ਤਾਂ ਜੋ ਬੱਚਿਆਂ ਨੂੰ ਗਰਮੀ ਵਿੱਚ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸਕੂਲਾਂ ਦੀਆਂ ਇਮਾਰਤਾਂ ਦਾ ਨਿਰਮਾਣ ਅਗਲੇ ਇੱਕ ਸਾਲ ਵਿੱਚ ਲਾਜ਼ਮੀ ਤੌਰ 'ਤੇ ਪੂਰਾ ਕਰ ਲਿਆ ਜਾਵੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਮੰਗਲਵਾਰ ਨੂੰ ਸਕੂਲ ਸਿੱਖਿਆ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਮੀਟਿੰਗ ਵਿੱਚ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਸਮੇਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਨੇ ਸੂਬੇ ਦੀ ਸਕੂਲੀ ਸਿੱ...
ਅਜੇ ਖੁੰਡਿਆ ਦੀ ਅਗਵਾਈ ਹੇਠ ਬੂਥ ਪੱਧਰ ਤੱਕ ਮਜ਼ਬੂਤ ਹੋਵੇਗਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ: ਨਾਇਬ ਸਿੰਘ ਸੈਣੀ

ਅਜੇ ਖੁੰਡਿਆ ਦੀ ਅਗਵਾਈ ਹੇਠ ਬੂਥ ਪੱਧਰ ਤੱਕ ਮਜ਼ਬੂਤ ਹੋਵੇਗਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ: ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਅਕਤੂਬਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਰਵਿਦਾਸ, ਮਹਰਿਸ਼ੀ ਵਾਲਮੀਕਿ ਅਤੇ ਸੰਤ ਕਬੀਰ ਨੇ ਸਮਾਨਤਾ, ਮਾਨਵਤਾ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੱਤਾ, ਜਦੋਂ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸਿੱਖਿਆ, ਸਮਾਨਤਾ ਅਤੇ ਸਨਮਾਨ ਨੂੰ ਸੰਵਿਧਾਨਕ ਆਧਾਰ ਪ੍ਰਦਾਨ ਕੀਤਾ। ਭਾਜਪਾ ਦਾ ਸੰਗਠਨਾਤਮਕ ਇਤਿਹਾਸ ਵੀ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲਾਂ ਦੀ ਸੇਵਾ ਤੋਂ ਪ੍ਰੇਰਨਾ ਲੈਣ ਅਤੇ ਸੂਬੇ ਵਿੱਚ ਚੱਲ ਰਹੇ ਸੇਵਾ ਸੰਕਲਪ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦਾ ਸੱਦਾ ਦਿੱਤਾ। ਮੰਗਲਵਾਰ ਦੁਪਹਿਰ ਬਾਅਦ ਭਾਜਪਾ ਪ੍ਰਦੇਸ਼ ਦਫ਼ਤਰ 'ਪੰਚਕਮਲ' ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਪ੍ਰਦੇਸ਼ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਅਜੇ ਖੁੰਡਿਆ ਨੂੰ ਅਹੁਦਾ ਗ੍ਰਹਿਣ ਕਰਵਾਇਆ। ਪ੍ਰਦੇਸ਼ ਭਰ ਤੋਂ ਆਏ ਵਰਕਰਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ...
ਅੰਬਾਲਾ ਛਾਉਣੀ ਵਿੱਚ ‘‘ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ’’ ਸਮਾਰਕ ਬਣ ਕੇ ਤਿਆਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਕਰਨਗੇ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

ਅੰਬਾਲਾ ਛਾਉਣੀ ਵਿੱਚ ‘‘ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ’’ ਸਮਾਰਕ ਬਣ ਕੇ ਤਿਆਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਕਰਨਗੇ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

Haryana
ਚੰਡੀਗੜ੍ਹ, 13 ਅਕਤੂਬਰ - ਹਰਿਆਣਾ ਦੇ ਊਰਜਾ, ਵਣਜ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿੱਚ 800 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ‘‘ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ ਸਮਾਰਕ’’ ਪੂਰੀ ਤਰ੍ਹਾਂ ਤਿਆਰ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਲਦੀ ਹੀ ਏਸ਼ੀਆ ਦੇ ਇਸ ਸਭ ਤੋਂ ਵੱਡੇ ਸ਼ਹੀਦ ਸਮਾਰਕ ਦਾ ਉਦਘਾਟਨ ਕਰਨਗੇ। ਉਦਘਾਟਨ ਤੋਂ ਬਾਅਦ ਇਸ ਨੂੰ ਆਮ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਰਕ ਸਿਰਫ਼ ਅੰਬਾਲਾ ਜਾਂ ਹਰਿਆਣਾ ਦਾ ਨਹੀਂ, ਸਗੋਂ ਪੂਰੇ ਦੇਸ਼ ਦਾ ਰਾਸ਼ਟਰੀ ਸਮਾਰਕ ਹੈ, ਜੋ 1857 ਦੀ ਕ੍ਰਾਂਤੀ ਦੇ ਉਨ੍ਹਾਂ ਵੀਰਾਂ ਦੇ ਬਲੀਦਾਨ ਨੂੰ ਸਮਰਪਿਤ ਹੈ, ਜਿਨ੍ਹਾਂ ਨੂੰ ਇਤਿਹਾਸ ਵਿੱਚ ਬਣਦਾ ਸਥਾਨ ਨਹੀਂ ਮਿਲ ਸਕਿਆ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਜਿਸ ਵੀ ਵਿਅਕਤੀ ਨੇ ਆਪਣੇ ਘਰੋਂ ਇੱਕ ਕਦਮ ਵੀ ਬਾਹਰ ਕੱਢ ਕੇ ਅੰਗਰੇਜ਼ੀ ਸ਼ਾਸਨ ਵਿਰੁੱਧ ਸੰਘਰਸ਼ ਕੀਤਾ, ਉਹ ਉਨ੍ਹਾਂ ਸਾਰੇ ਵੀਰਾਂ ਨੂੰ ਨਮਨ ਕਰਦੇ ਹਨ। ਉਸ ਸਮੇਂ ਬ੍ਰਿਟਿਸ਼ ਸਾਮਰਾਜ ਦਾ ...
ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

Hot News
ਮਾਨਸਾ 13 ਅਕਤੂਬਰ- ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਪਿੱਛੇ ਨਿੱਜੀ ਰੰਜਿਸ਼ ਹੋਣ ਦਾ ਖੁਲਾਸਾ ਹੋਇਆ ਹੈ। ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਜੀਤ ਸਿੰਘ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਭਰੋਸਾ ਦਿਵਾਇਆ ਕਿ ਪੁਲਿਸ ਟੀਮਾਂ ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕਾਬੂ ਕਰਨ ਲਈ ਕੰਮ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਇੱਕ ਮੁੱਖ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰਿਵਾਰਕ ਮੈਂਬਰਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਐੱਫਆਈਆਰ ਦਰਜ ਕਰ ਲਈ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਮਾਨਸਾ ਰੇਂਜ ਹਰਜੀਤ ਸਿੰਘ ਨੇ ਕਿਹਾ, “ਪੁਲਿਸ ਨੂੰ ਅੱਜ ਸਵੇਰੇ ਕਰੀਬ 10:30 ਵਜੇ ਇਸ ਘਟਨਾ ਬਾਰੇ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਨਸਾ ਵਿੱਚ ਕੰਮ ਕਰ ਰਹੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਉੱਤੇ ਇੱਕ ਕੈਮਿਸਟ ਦੀ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਨੇਥ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।” ਉਨ੍ਹਾਂ ਕਿਹਾ, “ਇੱ...
ਕੀ Bra ਪਹਿਣਨ ਨਾਲ ਛਾਤੀ ਦਾ ਕੈਂਸਰ ਹੋ ਸਕਦਾ ਹੈ? ਜਾਣ ਲਓ ਸੱਚਾਈ

ਕੀ Bra ਪਹਿਣਨ ਨਾਲ ਛਾਤੀ ਦਾ ਕੈਂਸਰ ਹੋ ਸਕਦਾ ਹੈ? ਜਾਣ ਲਓ ਸੱਚਾਈ

Health
BRA CAUSE BREAST CANCER: ਔਰਤਾਂ ਅਤੇ ਸਮਾਜ ਵਿੱਚ ਛਾਤੀ ਦੇ ਕੈਂਸਰ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮਾਨਤਾਵਾਂ ਅਤੇ ਧਾਰਨਾਵਾਂ ਹਨ। ਇਨ੍ਹਾਂ ਵਿੱਚੋ ਕੁਝ ਤਾਂ ਸਹੀ ਮੈਡੀਕਲ ਤੱਥਾਂ 'ਤੇ ਅਧਾਰਿਤ ਹਨ ਪਰ ਕੁਝ ਸਿਰਫ਼ ਅਫਵਾਹਾਂ ਹਨ, ਜਿਵੇਂ ਕਿ ਇਹ ਸੋਚਣਾ ਕਿ ਬ੍ਰਾ ਪਹਿਣਨ ਨਾਲ ਛਾਤੀ ਦਾ ਕੈਂਸਰ ਹੁੰਦਾ ਹੈ ਜਾਂ ਇਹ ਮੰਨਣਾ ਕਿ ਜੇਕਰ ਪਰਿਵਾਰ ਵਿੱਚ ਕਿਸੇ ਨੂੰ ਕੈਂਸਰ ਨਹੀਂ ਹੋਇਆ, ਤਾਂ ਤੁਹਾਨੂੰ ਵੀ ਕੈਂਸਰ ਨਹੀਂ ਹੋਵੇਗਾ। ਛਾਤੀ ਦੇ ਕੈਂਸਰ ਨਾਲ ਜੁੜੀਆਂ ਕਈ ਅਫਵਾਹਾਂ ਦੀ ਵਜ੍ਹਾਂ ਨਾਲ ਲੋਕ ਹਮੇਸ਼ਾ ਬਿਨਾਂ ਵਜ੍ਹਾਂ ਦੇ ਡਰ ਜਾਂਦੇ ਹਨ ਜਾਂ ਫਿਰ ਅਸਲੀ ਖਤਰਿਆਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ।-ਡਾ. ਅਦਿਤੀ ਮਿੱਤਲ ਛਾਤੀ ਦੇ ਕੈਂਸਰ ਨਾਲ ਜੁੜੀਆਂ ਅਫਵਾਹਾਂ ਅਤੇ ਉਨ੍ਹਾਂ ਦੇ ਪਿੱਛੇ ਤੱਥ ਮਿੱਥ 1: ਬ੍ਰਾ ਪਾਉਣ ਨਾਲ ਛਾਤੀ ਦਾ ਕੈਂਸਰ ਹੁੰਦਾ ਤੱਥ: ਬ੍ਰਾ ਪਾਉਣ ਅਤੇ ਛਾਤੀ ਦੇ ਕੈਂਸਰ ਵਿਚਕਾਰ ਕੋਈ ਸਾਬਿਤ ਸਬੰਧ ਨਹੀਂ ਮਿਲਿਆ ਹੈ। ਅਜਿਹਾ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਬ੍ਰਾ ਛਾਤੀ ਦੇ ਆਲੇ-ਦੁਆਲੇ ਲਿੰਫੈਟਿਕ ਪ੍ਰਵਾਹ ਨੂੰ ਰੋਕ ਕੇ ਕੈਂਸਰ ਦਾ ਖਤਰਾ ਵਧਾ ਸਕਦੀ ਹੈ। ਹਾਲਾਂਕਿ, ਉਪਲਬਧ...