Wednesday, August 12Malwa News
Shadow

Author: News Editor

हरियाणा बना खेलों का पावर हाउस हब, माटी में फसल ही नहीं मैदान में चैंपियन भी कर रहा पैदा: मुख्यमंत्री नायब सिंह

हरियाणा बना खेलों का पावर हाउस हब, माटी में फसल ही नहीं मैदान में चैंपियन भी कर रहा पैदा: मुख्यमंत्री नायब सिंह

Haryana, Hindi
चंडीगढ़, 9 फरवरी- मुख्यमंत्री श्री नायब सिंह सैनी ने कहा कि हरियाणा खेलों का पावर हाउस बन चुका है, जिसकी माटी फसल ही नहीं उगाती अपितु मैदान में चैंपियन भी पैदा करती है।  अब हरियाणा केवल किसानों और जवानों की भूमि ही नहीं, बल्कि खेलों की धरती के रूप में पूरे देश में अपनी पहचान बना चुका है। आज राष्ट्रीय खेलों से लेकर ओलंपिक तक हरियाणा की गूंज सुनाई देती है। सरकार का उद्देश्य है प्रदेश का कोई भी प्रतिभाशाली खिलाड़ी संसाधनों के अभाव में पीछे न रहे।           हरियाणा के मुख्यमंत्री श्री नायब सिंह सैनी सोमवार को गुरूग्राम स्थित ताऊ देवी लाल स्टेडियम में मुख्यमंत्री कप का शुभारंभ एवं 38वें राष्ट्रीय खेलों के पदक विजेताओं को पुरस्कार वितरित करने के उपरांत उपस्थितगण को संबोधित कर रहे थे। उन्होंने  राष्ट्रीय खेलों...
पर्यटन मंत्री डॉ. अरविंद शर्मा ने  किया सूरजकुंड अंतरराष्ट्रीय शिल्प मेले का भ्रमण

पर्यटन मंत्री डॉ. अरविंद शर्मा ने  किया सूरजकुंड अंतरराष्ट्रीय शिल्प मेले का भ्रमण

Haryana, Hindi
चंडीगढ़, 9 फरवरी – हरियाणा के पर्यटन मंत्री डॉ. अरविंद शर्मा ने सोमवार को अपनी धर्मपत्नी एवं परिवार के अन्य सदस्यों के साथ विश्वविख्यात सूरजकुंड अंतरराष्ट्रीय शिल्प मेले का भ्रमण किया। इस दौरान उन्होंने देश-विदेश से आए शिल्पकारों द्वारा तैयार की गई आकर्षक हस्तशिल्प कलाकृतियों, पारंपरिक उत्पादों तथा सांस्कृतिक विरासत से जुड़ी प्रस्तुतियों का अवलोकन किया और शिल्पकारों से संवाद कर उनके उत्कृष्ट कार्यों की सराहना की। पर्यटन मंत्री ने विभिन्न राज्यों और देशों के थीम पवेलियनों का निरीक्षण करते हुए कहा कि सूरजकुंड मेला भारत की लोक संस्कृति, पारंपरिक कलाओं और शिल्प परंपराओं को एक सशक्त मंच प्रदान कर रहा है। उन्होंने कहा कि यह मेला न केवल कलाकारों की आर्थिक उन्नति में सहायक है, बल्कि सांस्कृतिक आदान-प्रदान को भी प्रोत्साहित कर पर्यटन क्षेत्र को नई दिशा दे रहा है। ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

Hot News
ਚੰਡੀਗੜ੍ਹ, 9 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇਬਾਹਰ 'ਬੈਂਡ-ਵਾਜੇ' ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਡਾ. ਬਲਬੀਰ, ਮੋਹਿੰਦਰ ਭਗਤ, ਡਾ. ਰਵਜੋਤ, ਵਿਧਾਇਕ ਸ਼ੈਰੀ ਕਲਸੀ, ਕੁਲਜੀਤ ਰੰਧਾਵਾ, ਇੰਦਰਵੀਰ ਸਿੰਘ ਨਿੱਝਰ, ਨੀਨਾ ਮਿੱਤਲ, ਲਾਭ ਸਿੰਘ ਉਗੋਕੇ, ਚੇਤਨ ਸਿੰਘ ਜੋੜੇਮਾਜਰਾ, ਇੰਦਰਜੀਤ ਕੌਰ, ਚੇਅਰਮੈਨ ਹਰਚੰਦ ਸਿੰਘ ਬਰਸਟ, ਸੰਨੀ ਸਿੰਘ ਆਹਲੂਵਾਲੀਆ ਸਮੇਤ ਸੈਂਕੜੇ ਆਗੂ ਤੇ ਵਰਕਰ ਮੌਜੂਦ ਸਨ। ਇਸ ਤੋਂ ਇਲਾਵਾ 'ਆਪ' ਆਗੂ ਜੋਬਨ ਰੰਧਾਵਾ ਦੀ ਅਗਵਾਈ ਹੇਠ ਕਾਦੀਆਂ (ਗੁਰਦਾਸਪੁਰ) ਵਿੱਚ ਵੀ ਪ੍ਰਤਾਪ ਬਾਜਵਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਕੈਬਨ...
ਜ਼ਿਲ੍ਹੇ ‘ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ – ਐੱਸਐੱਸਪੀ

ਜ਼ਿਲ੍ਹੇ ‘ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ – ਐੱਸਐੱਸਪੀ

Hot News
ਰੂਪਨਗਰ, 09 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ, ਰੂਪਨਗਰ ਸ਼ਹਿਰ ਨੇੜਲੇ ਸਦਾਬਰਤ ਵਿਖੇ ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਵਲੋਂ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਅਪਰਾਧੀਆਂ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਇਕੱਠੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਸ਼ੱਕੀ ਸਰਗਰਮੀਆਂ ਵਿੱਚ ਸ਼ਾਮਲ ਲ...
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਫਰਵਰੀ:-ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ 'ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ। ਮੀਟਿੰਗ ਵਿੱਚ ਲ...
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ

Hot News
ਅੰਮ੍ਰਿਤਸਰ, 9 ਫਰਵਰੀ (        ) - ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਬੀਤੀ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਤੀਬਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸ ਤੋਂ ਬਾਅਦ ਅੱਜ ਸਵੇਰੇ ਰਾਜਪਾਲ ਪੰਜਾਬ ਵੱਲੋਂ ਸ੍ਰੀ ਜੈਨ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ। ਨਸ਼ਿਆਂ ਵਿਰੁੱਧ ਪੈਦਲ ਯਾਤਰਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਨਾਲ, ਪੈਦਲ ਯਾਤਰਾ ਦਾ ਉਦੇਸ਼ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤੇ ਨਿਰੰਤਰ ਜਨਤਕ ਜਾਗਰੂਕਤਾ ਦੇ ਨਾਲ-ਨਾਲ&...
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

Local
ਮਾਨਸਾ, 09 ਫਰਵਰੀ :-             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ਤੇ ਬੈਠਣ ਤੇ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।             ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।...
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ

Local
ਰੂਪਨਗਰ, 09 ਫਰਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ 'ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026' ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਸਿਹਤ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ 400 ਤੋਂ ਵੱਧ ਲਾਭਪਾਤਰੀ ਸ਼ਾਮਲ ਹੋਏ। ਇਸ ਕੈਂਪ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕ-ਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਵੰਡੀਆਂ ਗਈਆਂ। ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਦੱਸਿਆ ਕਿ ਇਸ ਤੋਂ ਇਲਾਵਾਂ ...
ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

Local
ਬਰਨਾਲਾ, 9 ਫਰਵਰੀ-       ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਦੇ ਹੋਏ ਕਿਤਾਬ ਲਿਖਣਾ ਇੱਕ ਮਿਸਾਲ ਹੈ। ਇਸ ਨਾਲ ਜਿੱਥੇ ਓਨ੍ਹਾਂ ਦੀ ਆਪਣੀ ਸ਼ਖਸੀਅਤ ਵਿੱਚ ਨਿਖਾਰ ਆਉਂਦਾ ਹੈ ਓਥੇ ਉਹ ਦੂਜਿਆਂ ਲਈ ਵੀ ਪ੍ਰੇਰਨਾ ਬਣਦੇ ਹਨ।    ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਰਨਾਲਾ ਵਾਸੀ ਸੱਤਵੀਂ ਜਮਾਤ ਦੀ ਗੁਰਸਿਫ਼ਤ ਕੌਰ ਦੀ ਕਿਤਾਬ "ਵੋਇਸ ਆਫ ਮਾਈ ਹਾਰਟ" ਰਿਲੀਜ਼ ਕਰਦਿਆਂ ਕੀਤਾ। ਗੁਰਸਿਫ਼ਤ ਕੌਰ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸਨੇ ਦੱਸਿਆ ਕਿ ਓਸਨੂੰ ਚੌਥੀ ਜਮਾਤ ਤੋਂ ਲਿਖਣ ਦਾ ਸ਼ੌਕ ਪਿਆ ਅਤੇ ਸਕੂਲ ਅਧਿਆਪਕਾ ਮਿਸ ਪ੍ਰਿਯੰਕਾ ਨੂੰ ਉਹ ਆਪਣਾ ਰੋਲ ਮਾਡਲ ਮੰਨਦੀ ਹੈ ਜਿਨ੍ਹਾਂ ਨੇ ਉਸਨੂੰ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ। ਉਸਨੂੰ ਕਵਿਤਾਵਾਂ ਲਿਖਣੀਆਂ ਅਤੇ ਪੇਂਟਿੰਗ ਪਸੰਦ ਹੈ। ਉਸਨੇ  "ਵੋਇਸ ਆਫ ਮਾਈ ਹਾਰਟ" ਕਿਤਾਬ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਵਿਚ ਕਵਿਤਾਵਾਂ ਸ਼ਾਮਲ ਕੀਤੀਆਂ ਹਨ ਜਿਨ੍ਹਾਂ ਵਿਚ ਸੁਫ਼ਨੇ, ਮੇਰਾ ਪਿਤਾ, ਬਚਪਨ, ਸਕੂਲ, ਕਿਤ...
ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ ਅਤੇ ਚੰਗਾ ਝਾੜ ਲੈਣ ਸਬੰਧੀ ਪਿੰਡ ਸਕਰੌਦੀ ਵਿਖੇ ਲਗਾਈ ਕਿਸਾਨ ਗੋਸ਼ਟੀ

ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ ਅਤੇ ਚੰਗਾ ਝਾੜ ਲੈਣ ਸਬੰਧੀ ਪਿੰਡ ਸਕਰੌਦੀ ਵਿਖੇ ਲਗਾਈ ਕਿਸਾਨ ਗੋਸ਼ਟੀ

Local
ਭਵਾਨੀਗੜ੍ਹ, 9 ਫਰਵਰੀ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਮੌਜੂਦਾ ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ, ਕੀੜ੍ਹੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ, ਭੂਮੀ ਸਿਹਤ ਸੁਧਾਰ ਸਬੰਧੀ ਨੁਕਤੇ ਆਦਿ ਤੇ ਪਿੰਡ ਸਕਰੌਦੀ ਵਿਖੇ ਕਿਸਾਨ ਗੋਸ਼ਟੀ ਲਗਾਈ। ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ ਦੀ ਫ਼ਸਲ ਤੇ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਲੋੜੀਂਦੇ ਤਾਪਮਾਨ ਤੋਂ ਵੱਧ ਗਰਮੀ ਕਣਕ ਦੀ ਫ਼ਸਲ ਲਈ ਹਾਨੀਕਾਰਕ ਹੋ ਸਕਦੀ ਹੈ, ਇਸ ਨੂੰ ਗਰਮੀ ਦਾ ਤਣਾਅ ਜਾਂ ਹੀਟ ਸਟਰੈੱਸ ਕਹਿੰਦੇ ਹਨ। ਵੱਧ ਗਰਮੀ ਕਰਕੇ ਦਾਣੇ ਭਰਨ ਸਮੇਂ ਕਣਕ ਪਹਿਲਾਂ ਪੱਕ ਜਾਂਦੀ ਹੈ ਅਤੇ ਦਾਣੇ ਮਾਜੂ ਰਹਿ ਜਾਂਦੇ ਹਨ ਅਤੇ ਸੋਕੇ ਕਾਰਨ ਦਾਣਿਆਂ ਦਾ ਭਾਰ ਘੱਟ ਜਾਂਦਾ ਹੈ। ਇਸ ਤਣਾਅ ਉੱਪਰ ਕਾਬੂ ਪਾਉਣ ਲਈ ਪੋਟਾਸ਼ ਤੱਤ ਮਹੱਤਵਪੂਰਨ ਯੋਗਦਾਨ ਪਾਉਂਦਾ ਹ...