Wednesday, August 12Malwa News
Shadow

Author: News Editor

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

Local
ਅੰਮ੍ਰਿਤਸਰ, 8 ਫਰਵਰੀ - ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੇ ਤਿੰਨ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ  ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਅਜਨਾਲਾ ਦੇ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਉੱਪਰ 20 ਲੱਖ ਰੁਪਏ ਖਰਚੇ ਜਾ ਰਹੇ ਹਨ। ਅੱਜ ਇਹਨਾਂ ਵਿਕਾਸ ਕਾਰਜਾਂ ਦਾ ਆਰੰਭ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਵਿੱਚ ਜਿੱਥੇ ਗਲੀਆਂ, ਨਾਲੀਆਂ, ਪਾਰਕਾਂ ਬਣਾਉਣ ਦੇ ਨਾਲ  ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਉਥੇ ਵਿਕਾਸ ਦੇ ਹੋਰ ਕਾਰਜ ਵੀ ਜੰਗੀ ਪੱਧਰ 'ਤੇ ਜਾਰੀ ਹਨ।  ਉਹਨਾਂ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਤਿੰਨ ਸ਼ਮਸ਼ਾਨਘਾਟ ਹਨ, ਪਰ ਇਹਨਾਂ ਦੀ ਜਗ੍ਹਾ ਘੱਟ ਹੋਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ...
ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

Local
ਸੰਗਰੂਰ 8 ਫਰਵਰੀ:- ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਕੌਰ, ਪਰਮਜੀਤ ਸਿੰਘ, ਸੰਦੀਪ ਬਾਂਸਲ, ਡਿੱਕੀ ਗੋਇਲ, ਰਾਜੂ ਅਤੇ ਗੌਤਮ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱ...
ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ

ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ

Local
ਸ੍ਰੀ ਅਨੰਦਪੁਰ ਸਾਹਿਬ, 08 ਫਰਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਹੋਲਾ ਮਹੱਲਾ ਤੋ ਪਹਿਲਾ ਦੀਆਂ ਸਫਾਈ ਨੂੰ ਮੁੱਖ ਰੱਖਦਿਆਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਅਤੇ ਨਸ਼ਾ-ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।       ਇਸ ਮੁਹਿੰਮ ਤਹਿਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਸੈਨੇਟਰੀ ਇੰਸਪੈਕਟਰ ਮਦਨ ਲਾਲ ਅਤੇ ਸਮੂਹ ਨਗਰ ਕੌਂਸਲ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਤੌਰ ’ਤੇ ਬਣੀਆਂ ਝੁੱਗੀਆਂ-ਝੋਪੜੀਆਂ ਨੂੰ ਹਟਾਇਆ ਗਿਆ। ਇਨ੍ਹਾਂ ਥਾਵਾਂ ਤੋਂ ਗੈਰਕਾਨੂੰਨੀ ਤੌਰ ’ਤੇ ਨਸ਼ਿਆਂ ਦਾ ਧੰਦਾ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਵਿੱਚ ਚਿੰਤਾ ਦਾ ਮਾਹੌਲ ਸੀ।      ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਝੁੱਗੀਆਂ ਨੂੰ ਪਹਿਲਾਂ ਵੀ ਹਟਾਇਆ ਗਿਆ ਸੀ, ਪਰ ਕੁਝ ਲੋਕਾਂ ਵੱਲੋਂ ਮੁੜ ਇੱਥੇ ਕਬਜ਼ਾ ਕਰਕੇ ਨਜਾਇਜ਼ ਸਰਗਰਮੀਆਂ ਸ਼ੁਰੂ ਕਰ ਦ...
ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

Local
ਲਹਿਰਾਗਾਗਾ, 08 ਫਰਵਰੀ- ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੁੱਲਣ ਤੇ ਬਨਾਰਸੀ ਵਿਖੇ ਸਿਹਤ ਕਾਰਡ ਬਣਾਉਣ ਲਈ ਲਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਟੀਚੇ ਨੂੰ ਪੂਰਾ ਕਰਨ ਲਈ ਪਿੰਡ-ਪਿੰਡ ਕੈਂਪ ਲਾਏ ਜਾ ਰਹੇ ਹਨ। ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ...
ਨੰਗਲ ਬਾਈਸਾਈਕਲ ਟਰੱਸਟ ਵੱਲੋਂ ਨੰਗਲ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਲਾਘਾਯੋਗ ਉਪਰਾਲਾ- ਹਰਜੋਤ ਸਿੰਘ ਬੈਂਸ

ਨੰਗਲ ਬਾਈਸਾਈਕਲ ਟਰੱਸਟ ਵੱਲੋਂ ਨੰਗਲ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਲਾਘਾਯੋਗ ਉਪਰਾਲਾ- ਹਰਜੋਤ ਸਿੰਘ ਬੈਂਸ

Hot News
ਨੰਗਲ 08 ਫਰਵਰੀ: ਅੱਜ ਨੰਗਲ ਵਿੱਚ ਆਯੋਜਿਤ ਕਾਈਟ ਫੈਸਟੀਵਲ ਨੰਗਲ ਵਾਈ ਸਾਈਕਲ ਟਰੱਸਟ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ਼ਾਮਿਲ ਹੋਏ।         ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਬਾਈਸਾਈਕਲ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੀਮ ਨੰਗਲ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੰਗਲ ਦੀ ਕੁਦਰਤੀ ਖੂਬਸੂਰਤੀ ਅਤੇ ਸੈਰ-ਸਪਾਟੇ ਨੂੰ ਦੁਬਾਰਾ ਉਭਾਰਨ ਲਈ ਨੰਗਲ ਬਾਈਸਾਈਕਲ ਟੀਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।        ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਰਨ ਫੋਰ ਯੂਨੀਇਟੀ (ਮੈਰਾਥਨ) ਅਤੇ ਸਾਈਕਲਿੰਗ ਇਵੈਂਟ ਦਾ ਆਯੋਜਨ ਕੀਤਾ ਗਿਆ ਸੀ ਅਤੇ ਹੁਣ ‘ਕਾਈਟ ਫੈਸਟੀਵਲ ਨੰਗਲ’ ਰਾਹੀਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ। ਇਸ ਵਿੱਚ ਚੰਡੀਗੜ੍ਹ, ਊਨਾ, ਮਹਿਤਪੁਰ, ਹਿਮਾਚਲ ਪ੍ਰਦੇਸ਼ ਸਮੇਤ ਆਸ-ਪਾਸ ਦੇ ...
ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 8 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ 'ਬਲੂ ਕਰਾਸ' ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ। ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਦਮ ਕਿਸਾਨਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਯੋਜਨਾ ਦੀ ਰੂਪ-ਰੇਖਾ ਬਾਰੇ ਦੱਸਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ 'ਬਲੂ ਕਰਾਸ' ਸਟੋਰਾਂ 'ਤੇ ਸਾਰੀਆਂ ਜੈਨਰਿਕ ਵੈਟਰਨਰੀ ਦਵਾਈਆਂ 'ਤੇ 30 ਪ੍ਰਤੀਸ਼ਤ ਦੀ ਛੋਟ ਅਤੇ ਬ੍ਰਾਂਡਿਡ ਦਵਾਈਆਂ 'ਤੇ 20 ਪ੍ਰਤੀਸ਼ਤ ਦੀ ਛੋਟ ਮਿਲੇਗੀ, ਜਿਸਦਾ ਉਦੇਸ਼ ਗੁਣਵੱਤਾ ਨਾਲ ਸਮਝੌਤਾ ਕੀਤੇ ਬਗੈਰ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ...
ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ  ਚੱਲ ਰਹੇ ਕੰਮ ਦਾ ਜਾਇਜ਼ਾ ਲਿਆ 

ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ  ਚੱਲ ਰਹੇ ਕੰਮ ਦਾ ਜਾਇਜ਼ਾ ਲਿਆ 

Hot News
ਕੋਟਕਪੂਰਾ 8 ਫਰਵਰੀ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪਿਛਲੇ ਦਿਨੀਂ ਹਲਕਾ ਕੋਟਕਪੂਰਾ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਸਨ ਅਤੇ ਜਿਸ ਵਿੱਚ ਸੜਕਾਂ ਦੇ ਨਿਰਮਾਣ/ਅਪਗ੍ਰੇਡੇਸ਼ਨ ਦੇ ਕੰਮ ਵੀ ਸ਼ਾਮਲ ਸਨ। ਅੱਜ ਸਪੀਕਰ ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦਾ ਖੁਦ ਉਥੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਸਪੀਕਰ ਸ.ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਇਸਦਾ ਪੂਰਾ ਲਾਭ ਮਿਲ ਸਕੇ।  ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸੜਕ ਜਾਲ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ, ਸਮਾਂ ਅਤੇ ਪੈਸੇ ਦੀ ਬਚਤ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡ...
ਵਿਧਾਇਕ ਫਾਜ਼ਿਲਕਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਸਾਦਕੀ ਬਾਰਡਰ ਰੋਡ ਤੋਂ ਖਾਣ ਵਾਲਾ ਤੱਕ ਬਣਨ ਵਾਲੀ ਨਵੀ ਸੜਕ ਤੇ ਚੌੜੀ ਸੜਕ ਦਾ  ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਵਿਧਾਇਕ ਫਾਜ਼ਿਲਕਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਸਾਦਕੀ ਬਾਰਡਰ ਰੋਡ ਤੋਂ ਖਾਣ ਵਾਲਾ ਤੱਕ ਬਣਨ ਵਾਲੀ ਨਵੀ ਸੜਕ ਤੇ ਚੌੜੀ ਸੜਕ ਦਾ  ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

Hot News
ਫਾਜਿਲਕਾ 8 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪਿੰਡਾਂ ਦੀਆਂ ਨਵੀਆਂ ਤੇ ਬਣੀਆਂ ਸੜਕਾਂ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸਾਦਕੀ ਬਾਰਡਰ ਮੇਨ ਰੋਡ ਤੋਂ ਮੰਡੀ ਹਜੂਰ ਸਿੰਘ ਤੋਂ ਚਾਨਣ ਵਾਲਾ ਤੋਂ ਚੂਹੜੀ ਵਾਲਾ ਚਿਸ਼ਤੀ ਤੋਂ ਖਾਨ ਵਾਲਾ ਤੱਕ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਖੇ ਮੁਢਲੀਆਂ ਸਹੂਲਤਾਂ ਦੀ ਪੂਰਤੀ ਕਰਨ ਵਿਚ ਕੋਈ ਢਿਲ ਮਠ ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Hot News
ਸੰਗਰੂਰ, 8 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਅੱਜ ਧੂਰੀ ਸ਼ਹਿਰ ਵਿੱਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਦਾ ਅਹਿਮ ਹਿੱਸਾ ਹਨ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 9 ਵਿਖੇ ਸੰਗਰੂਰ ਵਾਲੇ ਪਾਸੇ ਤੋਂ ਧੂਰੀ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਲਈ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਲਗਭਗ 80 ਹਜ਼ਾਰ ਵਰਗ ਫੁੱਟ ਖੇਤਰ ਵਿੱਚ ਉੱਚ-ਗੁਣਵੱਤਾ ਵਾਲੀਆਂ ਟਾਈਲਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸ਼ਹਿਰ ਦੀ ਦਿੱਖ ਨੂੰ ਹੋਰ ਆਕਰਸ਼ਕ ਬਣਾਉਣ ਲਈ 19 ਸਿੰਗਲ ਬ੍ਰੈਕਟ ਪੋਲ ਅਤੇ 12 ਡਬਲ ਬ੍ਰੈਕਟ ਪੋਲ ਸਥਾਪਿਤ ਕੀਤੇ ਜਾਣਗੇ। ਉਨ੍ਹ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Hot News
ਖਨੌਰੀ/ਮੂਨਕ, 08 ਫਰਵਰੀ- ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰੀਬ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਸਬੰਧੀ 24 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਰੀਬ 19 ਹਜ਼ਾਰ ਕਿਲੋਮੀਟਰ ਲੰਬੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਵਿਸ਼ੇਸ਼ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਅਧੀਨ ਹਲਕਾ ਲਹਿਰਾ ਦੀਆਂ ਸੜਕਾਂ ਨੂੰ ਵੀ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਪਾਰ ਅਤੇ ਵਿਕਾਸ ਨੂੰ ਵੀ ਹੋਰ ਤੇਜ਼ੀ ਦੇਣਗੇ। ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਅੱਜ ਪਿੰਡ ਬਾਦਲਗੜ੍ਹ, ਹਮੀਰਗੜ੍ਹ, ਮਕਰੌੜ ਸਾਹਿਬ, ਰਾਮਗੜ੍ਹ ਗੁੱਜਰਾਂ, ਭੁੱਲਣ, ਅੰਨਦਾਣਾ, ਘੂਮਰਘਾਟ, ਮਨਿਆਣਾ ਅਤੇ ਕੜੈਲ ਸਮੇਤ ਖਨੌਰੀ ਮੰਡੀ ਵਿਖੇ ਦਾਣਾ ਮੰਡੀ ਅਤੇ ਸ਼ਹਿਰ...