Wednesday, August 12Malwa News
Shadow

Author: News Editor

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 05 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਵੱਲੋਂ ਇੱਕ ਵਿਅਕਤੀ ਨੂੰ ਨੌਕਰੀ ਤੋਂ ਕੱਢਣ ਵਿਰੁੱਧ ਧਰਨਾ ਲਗਾਇਆ ਗਿਆ ਜਿੱਥੇ ਕਿ ਇੱਕ ਪੁਲਿਸ ਅਧਿਕਾਰੀ ਵੱਲੋਂ ਧਰਨਾਕਾਰੀਆਂ ਖਿਲਾਫ ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਇਸ ਮਾਮਲੇ ਦਾ ਸੂ ਮੋਟੋ ਨੋਟਿਸ ਲੈਂਦਿਆਂ ਇਸ ਸਬੰਧੀ 10 ਫਰਵਰੀ, 2026 ਨੂੰ ਐਸ.ਪੀ. ਹਰਪਾਲ ਸਿੰਘ ਨੂੰ ਇਸ ਮਾਮਲੇ ਸਬੰਧੀ ਰਿਪੋਰਟ ਸਮੇਤ ਤਲਬ ਕੀਤਾ ਗਿਆ ਹੈ।...
ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

Hot News
ਚੰਡੀਗੜ੍ਹ, 5 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 681 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 17ਵੇਂ ਦਿਨ, ਪੁਲਿਸ ਟੀਮਾਂ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ...
ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 5 ਫਰਵਰੀ:- ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਜਿੰਦਰ ਸਿੰਘ ਬੰਟੀ ਨੂੰ ਇਹ ਵੱਕਾਰੀ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਦੇ ਵਿਕਾਸ ਕੇਂਦਰਿਤ ਏਜੰਡੇ ਨੂੰ ਅੱਗੇ ਵਧਾਉਣਗੇ, ਜੋ ਬੂਟੇ ਲਗਾਉਣ ਅਤੇ ਹਰਿਆਲੀ ਵਧਾਉਣ ’ਤੇ ਕੇਂਦ੍ਰਿਤ ਹੈ। ਨਵ- ਨਿਯੁਕਤ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਨਿਯੁਕਤੀ ਸਦਕਾ ਜ਼ਮੀਨ ਨਾਲ ਜੁੜੇ ਇੱਕ ਸਮਰਪਿਤ ਵਰਕਰ ਨੂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

Breaking News
ਚੰਡੀਗੜ੍ਹ, 5 ਫਰਵਰੀ 2026:-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਦੇ ਵਿਭਾਗ ਵਿੱਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਲ ਸਨ। ਮੀਟਿੰਗ ਦੌਰਾਨ 'ਇਨਵੈਸਟ ਪੰਜਾਬ' ਦੇ ਅਧਿਕਾਰੀਆਂ ਨੇ ਸੂਬੇ ਵਿੱਚ ਮੌਜੂਦ ਨਿਵੇਸ਼ ਦੇ ਵੱਖ-ਵੱਖ ਮੌਕਿਆਂ ਬਾ...
ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

Breaking News
ਚੰਡੀਗੜ੍ਹ, 5 ਫਰਵਰੀ 2026- ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫਾਈਲ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਭਗਵੰਤ ਮਾਨ ਸਰਕਾਰ ਦੀ ਉਸ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਆਰਥਿਕ ਤੰਗੀ ਕਦੇ ਵੀ ਲੋੜਵੰਦ ਵਿਦਿਆਰਥੀਆਂ ਦੀ ਪੇਸ਼ੇਵਰ ਤਰੱਕੀ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਵਿੱਤ ਮੰਤਰੀ ਨੇ ਦੱਸਿਆ ਕਿ ਅਨਾਥ ਆਸ਼ਰਮਾਂ ਅਤੇ ਨੇਤਰਹੀਣ ਬੱਚਿਆਂ ਲਈ ਸਥਾਪਤ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀ ਹੁਣ 'ਕੋਪਾ-ਵੀ.ਆਈ.' ਟਰੇਡ ਲਈ 100 ਫੀਸਦੀ ਫੀਸ ਮੁਆਫੀ ਦੇ ਯੋਗ ਹੋਣਗੇ। ਇਹ ਲਾਭ ਮੌਜੂ...
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

Hot News
ਚੰਡੀਗੜ੍ਹ, 5 ਫਰਵਰੀ:- ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਚੋਣ ਜਾਣਕਾਰੀ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਮੌਕੇ ਉਨ੍ਹਾਂ ਨੇ ਚੰਗੀ ਤਰ੍ਹਾਂ ਪਛਾਣ ‘ਚ ਨਾ ਆਉਣ ਵਾਲੀਆਂ ਫੋਟੋਆਂ ਅਤੇ ਗਲਤ  ਐਂਟਰੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਚੋਣ ਫਾਰਮਾਂ ਦੇ ਸੰਗ੍ਰਹਿ ਅਤੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਧਾਰਤ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਅਜਿਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸਦੇ ਨਾਲ ਹੀ ਈ.ਆਰ.ਓ. ਨੈੱਟ 'ਤੇ ਅਰਜ਼ੀਆਂ ਦੀ ਪ...
ਸੁਨਾਮ ਦੇ ਵੱਖ-ਵੱਖ ਇਲਾਕਿਆਂ ‘ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ

ਸੁਨਾਮ ਦੇ ਵੱਖ-ਵੱਖ ਇਲਾਕਿਆਂ ‘ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ

Hot News
ਸੁਨਾਮ: 5 ਫ਼ਰਵਰੀ:- ਸੰਗਰੂਰ ਜ਼ਿਲ੍ਹੇ ਦੇ ਸੁਨਾਮ ਬਲਾਕ ਅਧੀਨ ਪ੍ਰੋਜੈਕਟ ਜੀਵਨ ਜੋਤ-2 ਦੇ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸੁਨਾਮ ਦੇ ਮੁੱਖ ਬਾਜ਼ਾਰ, ਮਾਤਾ ਮੋਦੀ ਚੌਂਕ, ਆਨੰਦ ਚੌਂਕ, ਸਬਜ਼ੀ ਮੰਡੀ ਅਤੇ ਪੀਰਾ ਵਾਲਾ ਚੌਂਕ ਸਮੇਤ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੁਕਾਨਾਂ, ਰੇਹੜੀਆਂ, ਢਾਬਿਆਂ ਅਤੇ ਹੋਰ ਜਨਤਕ ਸਥਾਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਾਲ ਭਿੱਖਿਆ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਮੁਹਿੰਮ ਦੌਰਾਨ ਕਿਸੇ ਵੀ ਸਥਾਨ ਤੋਂ ਬਾਲ ਭਿੱਖਿਆ ਕਰਦਾ ਕੋਈ ਵੀ ਬੱਚਾ ਨਹੀਂ ਮਿਲਿਆ। ਇਸ ਚੈਕਿੰਗ ਟੀਮ ਵਿੱਚ ਡਾ. ਮਨਵ ਕਾਲਰਾ (ਸਿਹਤ ਵਿਭਾਗ), ਅਰੁਣ ਸ਼ਰਮਾ (ਸਿੱਖਿਆ ਵਿਭਾਗ), ਪੁਲਿਸ ਵਿਭਾਗ ਵੱਲੋਂ ਫਰਜ਼ੀਨਾ ਖਾਨ, ਡੀ.ਸੀ.ਪੀ.ਓ. ਦਫ਼ਤਰ ਵੱਲੋਂ ਨਿਰਮਲ ਕੌਰ (ਕਾਊਂਸਲਰ) ਅਤੇ ਰੁਪਿੰਦਰ ਸਿੰਘ (ਆਉਟਰੀਚ ਵਰਕਰ) ਸ਼ਾਮਲ ਸਨ। ਇਹ ਸਾਰੀ ਕਾਰਵਾਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਅਤੇ ਦੇਖਰੇਖ ਹੇਠ ...
ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ,  ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ  ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ,  ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ  ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

Hot News
ਫ਼ਰੀਦਕੋਟ, 5 ਫਰਵਰੀ  ()0 ਹਲਕਾ ਫ਼ਰੀਦਕੋਟ ਦੇ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਮਾਰੋਹ ਦੌਰਾਨ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਬਜ਼ੀ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਇੱਕ ਸਟੀਲ ਸ਼ੈੱਡ, ਦਾਣਾ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਦੋ ਸਟੀਲ ਸ਼ੈੱਡ ਅਤੇ ਨਵੀਂ ਦਾਣਾ ਮੰਡੀ ਫ਼ਰੀਦਕੋਟ (ਹੈਲੀਪੈਡ ਏਰੀਆ) ਵਿੱਚ ਇੱਕ ਸਟੀਲ ਸ਼ੈੱਡ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ’ਤੇ ਕੁੱਲ ਮਿਲਾ ਕੇ ਲਗਭਗ 4 ਕਰੋੜ 10 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 14 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ ਲਈ 2 ਸ਼ੈੱਡ ਬਣਾਏ ਜਾ ਰਹੇ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਫੇਜ-2 ਤਹਿਤ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਫੇਜ-2 ਤਹਿਤ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ

Hot News
ਫਰੀਦਕੋਟ 5 ਫਰਵਰੀ () ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਪਿੰਡਾਂ ਵਿੱਚ ਸਾਂਝੀ ਥਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਵਲੰਟੀਅਰਾਂ ਵੱਲੋਂ ਸਿਹਤ ਕਾਰਡ ਬਣਾਏ ਜਾ ਰਹੇ ਹਨ। ਜਿਸ ਤਹਿਤ ਫੇਜ਼-2 ਰਾਹੀਂ ਮਿਤੀ 6 ਫਰਵਰੀ ਤੋਂ 8 ਫਰਵਰੀ ਤੱਕ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪਿੰਡਾਂ ਵਿੱਚ ਕੈਂਪਾਂ ਤੋਂ ਇਲਾਵਾ ਵੀ ਜਿਲ੍ਹੇ ਵਿੱਚ 156 ਕਾਮਨ ਸੇਵਾ ਕੇਂਦਰਾਂ ਵਿੱਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫੇਜ-2 ਵਿੱਚ ਮਿਤੀ 6 ਫਰਵਰੀ ਤੋਂ 8 ਫਰਵਰੀ ਤੱਕ ਫਰੀਦਕੋਟ ਹਲਕੇ ਦੇ ਪਿੰਡ  ਮਹਿਮੂਆਣਾ, ਮਾਨੀ ਸਿੰਘ ਵਾਲਾ, ਢਾਬ ਸ਼ੇਰ ਸਿੰਘ ਵਾਲਾ, ਵੀਰੇਵਾਲਾ ਕਲਾ ਵਿਖੇ, ਹਲਕਾ ਕੋਟਕਪੂਰਾ ਦੇ ਚੱਕ ਕਲਿਆਣ, ਮੋਰਾਂਵਾਲੀ, ਵਾੜਾ ਦਰਾਕਾ ਪਿੰਡਾਂ ਵਿੱਚ ਅਤੇ ਇਸੇ ਤਰ੍ਹਾਂ ਹਲਕਾ ਜੈਤੋ ਦੇ ਪਿੰਡ ਗੁਰੂਸਰ, ਰਾਮ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਉਭਾਵਾਲ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਉਭਾਵਾਲ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Hot News
ਪਿੰਡ ਉਭਾਵਾਲ, 5 ਫ਼ਰਵਰੀ (000) : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਲਗਾਤਾਰ ਯਤਨਾਂ ਅਧੀਨ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉਭਾਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 1.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖੁਦ ਨੀਂਹ ਪੱਥਰ ਰੱਖ ਕੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਤਹਿਤ 1.64 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 3.25 ਕਿਲੋਮੀਟਰ (ਸਵਾ ਤਿੰਨ ਕਿਲੋਮੀਟਰ) ਲੰਬੀ ਪਾਇਪ ਲਾਈਨ ਬਣਾਈ ਜਾਵੇਗੀ। ਇਸ ਤੋਂ ਇਲਾਵਾ 18 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਿਕਾਸੀ ਨਾਲਾ ਵੀ ਤਿਆਰ ਕੀਤਾ ਜਾਵੇਗਾ। ਇਹ ਪਾਇਪ ਲਾਈਨ 30 ਸਾਲ ਦੀ ਲੰਬੀ ਉਮਰ ਵਾਲੀ ਹੋਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੱਕ ਭਰੋਸੇਯੋਗ ਨਿਕਾਸੀ ਵਿਵਸਥਾ ਮਿਲ ਸਕੇਗੀ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਇਸ ਮੌਕੇ ਕਿਹਾ ਕਿ ਪਿੰਡ ਉਭਾਵਾਲ ਸਮੇਤ ਪੂਰੇ ਹਲਕੇ ਵਿੱਚ ਸਾਫ਼-ਸੁਥਰੇ ਵਾਤਾਵਰਣ ਅਤੇ ਸਿਹਤਮੰਦ ਜੀਵਨ ਲਈ ਗੰਦੇ ਪਾਣੀ ਦੀ ਸਹੀ ਨਿਕਾਸੀ ਬਹੁਤ ਜ਼ਰੂਰੀ ਹੈ। ਇ...