ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼
ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਕਾਇਆ ਇੰਤਕਾਲਾਂ ਦੇ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੁਝ ਇੰਤਕਾਲ ਬਾਕੀ ਹਨ, ਜੋ ਨਹੀਂ ਕੀਤੇ ਗਏ ਅਤੇ ਹੁਣ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪਿੰਡਾਂ ਦੀਆਂ ਸੱਥਾਂ ਵਿੱਚ ਆ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾ ਵੀ 400 ਦੇ ਕਰੀਬ ਇ...








