ਸਪੀਕਰ ਸੰਧਵਾ ਨੇ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ
ਕੋਟਕਪੂਰਾ 01 ਨਵੰਬਰ - ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੇ ਸ਼ਾਮ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਗਲੀ ਨੰਬਰ 5 ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ 3 ਸਾਲ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਇਹ ਗਲੀ ਬਣਵਾਈ ਜਾਵੇ, ਤਾਂ ਜੋ ਇਥੋਂ ਲੰਘਣ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਵਾ ਪਵੇ। ਉਨ੍ਹਾਂ ਕਿਹਾ ਕਿ ਗਲੀ ਬਣਾਉਣ ਦਾ ਕੰਮ ਹੁਣ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਹ ਗਲੀ ਇੰਟਰਲਾਕ ਟਾਇਲ ਲਗਾ ਕੇ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲਗਭਗ 10 ਲੱਖ 66 ਹਜਾਰ ਰੁਪਏ ਦੀ ਲਾਗਤ ਨਾਲ ਇਹ ਗਲੀ ਬਣਾਉਣ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ।
ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸ਼ੁਰੂ ਤੋਂ ਹੀ ਟੀਚਾ ਰਿਹਾ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਆਮ ਆਦਮੀ ਦੀ ਪਾਰਟੀ ਦੀ ਸਰਕਾਰ ਜਦੋਂ ਦੀ ਸੱਤ...








