Wednesday, August 12Malwa News
Shadow

Author: News Editor

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Hot News
ਹੁਸ਼ਿਆਰਪੁਰ, 2 ਫਰਵਰੀ :      ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਜਨਤਕ ਸੁਣਵਾਈ ਦੌਰਾਨ ਵੱਖ-ਵੱਖ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।      ਜਨਤਕ ਸੁਣਵਾਈ ਦੌਰਾਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਨਾਗਰਿਕਾਂ ਨੇ ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ, ਸਫ਼ਾਈ, ਬਿਜਲੀ ਸਪਲਾਈ, ਪੈਨਸ਼ਨ, ਰਾਸ਼ਨ ਕਾਰਡ, ਸਿਹਤ ਸੇਵਾਵਾਂ ਅਤੇ ਮਾਲੀਆ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਚੇਅਰਪਰਸਨ ਅੱਗੇ ਰੱਖੀਆਂ। ਕਰਮਜੀਤ ਕੌਰ ਨੇ ਹਰੇਕ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।      ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ...
ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Hot News
 ਚੰਡੀਗੜ੍ਹ, 2 ਫਰਵਰੀ, 2026:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਏਜੰਟ ਰਾਜਾ ਮਿੱਤਲ ਦੇ ਦਫ਼ਤਰ ਵਿੱਚ ਇੱਕ ਦਿਹਾੜੀਦਾਰ ਵਜੋਂ ਕੰਮ ਕਰਦਾ ਹੈ ਅਤੇ ਆਰਟੀਓ ਬਠਿੰਡਾ ਨਾਲ ਸਬੰਧਤ ਕੰਮਕਾਜ ਸੰਭਾਲਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਆਰਟੀਓ ਬਠਿੰਡਾ ਵਿੱਚ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਦੀ ਆਨਲਾਈਨ ਤਸਦੀਕ ਕਰਨ ਦੀ ਡਿਊਟੀ ਨਿਭਾ ਰਿਹਾ ਹੈ। ਪਰ ਮੁਲਜ਼ਮ ਸ਼ਿਕਾਇਤਕਰਤਾ ਦੀਆਂ ਫਾਈਲਾਂ ਦੀ ਤਸਦੀਕ ਨਹੀਂ ਕਰ ਰਿਹਾ ਸੀ ਅਤੇ ਉਨ੍ਹਾਂ ਫਾਈਲਾਂ ਦੀ ਤਸਦੀਕ ਕਰਵਾਉਣ ਲਈ ਪ੍ਰਤੀ ਫਾਈਲ 300 ਰੁਪਏ ਦੀ ਮੰਗ ...
’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

Hot News
ਚੰਡੀਗੜ੍ਹ, 2 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ । ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ ਸੁਚੱਜੇ ਤਾਲਮੇਲ ਵਾਲੇ ...
ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

Breaking News
ਚੰਡੀਗੜ੍ਹ, 2 ਫਰਵਰੀ 2026- ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਦੋ ਸਾਲ ਪੂਰੇ ਹੋਣ 'ਤੇ ਇਸ ਦੀ ਸ਼ਾਨਦਾਰ ਸਫਲਤਾ ਸਾਂਝੀ ਕਰਦਿਆਂ, 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ 'ਤੇ ਅਸਲ ਨਤੀਜੇ ਦੇ ਰਹੀ ਹੈ। ਪੰਨੂ ਨੇ ਦੱਸਿਆ ਕਿ ਜਦੋਂ ਦੋ ਸਾਲ ਪਹਿਲਾਂ ਐਸਐਸਐਫ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਸਾਲ 2023 ਵਿੱਚ ਪੰਜਾਬ ਦੇ ਹਾਈਵੇਅ 'ਤੇ ਹਾਦਸਿਆਂ ਕਾਰਨ 1,955 ਮੌਤਾਂ ਹੋਈਆਂ ਸਨ। ਸਾਲ 2024 ਵਿੱਚ, ਇਹ ਅੰਕੜਾ ਤੇਜ਼ੀ ਨਾਲ ਘਟ ਕੇ 1,016 ਰਹਿ ਗਿਆ ਹੈ, ਜਿਸਦਾ ਮਤਲਬ ਹੈ ਕਿ ਐਸਐਸਐਫ ਦੇ ਤੇਜ਼ ਅਤੇ ਪੇਸ਼ੇਵਰ ਹੁੰਗਾਰੇ ਸਦਕਾ ਸਿਰਫ ਇੱਕ ਸਾਲ ਵਿੱਚ 940 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਘਾਤਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ, ਜੋ ਪੰਜਾਬ ਭਰ ਵਿੱਚ ਹਾਈਵੇਅ ਸੁਰੱਖਿਆ ਵਿੱਚ ਵੱਡੇ ਸੁਧਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸਐਸਐਫ ਅਧੀਨ ਲ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

Hot News
ਅਮਰਗੜ੍ਹ 02 ਫਰਵਰੀ :-           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ  ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ |           ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਣਾ ਮੰਦਿਰ,ਜਲ੍ਹਿਆਂਵਾਲਾ ਬਾਗ ਤੋਂ ਇਲਾਵਾ ਹੋਰ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ&nbs...
ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

Hot News
ਅੰਮ੍ਰਿਤਸਰ 2 ਫਰਵਰੀ 2026—                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜੋਨ ਨਸ਼ਾ ਮੁਕਤੀ ਦੀ ਇੰਚਾਰਜ਼ ਮੈਡਮ ਸੋਨੀਆ ਮਾਨ ਨੇ ਪਿੰਡ ਅਦਲੀਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।                 ਮੈਡਮ ਮਾਨ ਨੇ ਇਸ ਮੌਕੇ ਹਾਜ਼ਰ ਵੀ.ਐਲ.ਡੀ.ਸੀ. ਮੈਂਬਰਾਂ ਨੂੰ ਨਸ਼ਾ ਮੁਕਤੀ ਮੋਰਚੇ ਦੀ ਐਪ ਡਾਊਨਲੋਡ ਕਰਵਾਉਂਦਿਆਂ ਕਿਹਾ ਕਿ ਉਹ ਇਸ ਐਪ ਰਾਹੀਂ ਆਪਣੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਸਮੱਗਲਰ ਦੀ ਸੂਚਨਾ ਪੁਲਿਸ ਨੂੰ ਮੁਹੱਈਆ ਕਰਵਾ ਸਕਦੇ  ਹਨ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਮੈਡਮ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ

Hot News
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਪੱਸ਼ਟ ਆਦੇਸ਼ਾਂ ਅਨੁਸਾਰ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਛਾਪੇਮਾਰੀ ਕੀਤੀ ਗਈ।     ਇਸ ਸਾਂਝੀ ਕਾਰਵਾਈ ਦੌਰਾਨ ਕਚਹਿਰੀ ਰੋਡ, ਚੋਈ ਬਾਜ਼ਾਰ ਅਤੇ ਨਵੀਂ ਆਬਾਦੀ ਸਮੇਤ ਕਈ ਇਲਾਕਿਆਂ ਵਿੱਚ ਪਤੰਗਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਚਾਈਨਾ ਡੋਰ ਦੀ ਮੌਜੂਦਗੀ ਨੂੰ ਲੈ ਕੇ ਸਖ਼ਤੀ ਨਾਲ ਨਿਗਰਾਨੀ ਕੀਤੀ ਗਈ। ਟੀਮ ਵਿੱਚ ਵਿਪਨ ਜਿੰਦਲ, ਹਿਮਾਨੀ ਗੋਇਲ , ਸੰਗੀਤ ਕੁਮਾਰ (ਕਾਰਜ ਸਾਧਕ ਅਫ਼ਸਰ), ਮਦਨ ਲਾਲ (ਸੈਨੇਟਰੀ ਇੰਸਪੈਕਟਰ) ਅਤੇ ਐਡਵੋਕੇਟ ਮਨਦੀਪ ਸਿੰਘ (ਪ੍ਰੋਗਰਾਮ ਕੋਆਰਡੀਨੇਟਰ) ਸ਼ਾਮਲ ਸਨ।    ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਨਾ ਸਿਰਫ਼ ਪੰਛੀਆਂ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼

Hot News
ਹੁਸ਼ਿਆਰਪੁਰ, 2 ਫਰਵਰੀ :-         ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 31 ਸੰਤ ਨਗਰ ਵਿੱਚ 9 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵਿਧਾਇਕ ਦਾ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਧੰਨਵਾਦ ਕੀਤਾ।     ਪ੍ਰੋਗਰਾਮ ਵਿੱਚ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਕੁਲਵਿੰਦਰ ਸਿੰਘ ਹੁੰਦਲ, ਸਵਿਤਾ ਸ਼ਰਮਾ, ਸੰਦੀਪ ਚੇਚੀ ਅਤੇ ਮਦਨ ਦੱਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।     ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਦੀ ਸਹੂਲਤ ਮਿਲੇਗੀ ਸਗੋਂ ਇਲਾਕੇ ਦੀ ਸਫ਼ਾਈ, ਨਿਕਾਸੀ ਅਤੇ ਆਵਾਜਾਈ ਪ੍ਰਣਾਲੀ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਨੂੰ ...
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਫਰਵਰੀ :- ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’ ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਫਰਵਰੀ 2026:- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ ਬਕਾਇਆ ਪਏ 8,500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦਾ ਕੋਈ ਹਵਾਲਾ ਦਿੱਤਾ ਗਿਆ ਹੈ। ਬਜਟ-2026 ਨੂੰ ਸਿੱਖਿਆ, ਸਿਹਤ, ਕਿਸਾਨ, ਗ਼ਰੀਬ, ਵਪਾਰੀ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਗਰਦਾਨਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਦਾ ਬੋਝ ਝੱਲਣ, ਵਾਰ-ਵਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਅਤੇ ਆਰਡੀਐਫ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਪੰਜਾਬ ਨੂੰ ਇੱਕ ਵਾਰ ਫਿਰ ਆਪਣੇ ਪੱਧਰ ‘ਤੇ ਸਾਰੇ ਪ੍ਰਬੰਧ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਹੈ ਅਤੇ ਲਗਾਤਾਰ 12ਵੇਂ ਸਾਲ ਵੀ ਕੇਂਦਰ ਵੱਲੋਂ ਕੋਈ ਠੋਸ...