Wednesday, August 12Malwa News
Shadow

Author: News Editor

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ, 31 ਜਨਵਰੀ, 2026:-ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕਰਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਈ-ਨਿਗਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਹੁਣ ਸਾਰੇ ਮਤਿਆਂ 'ਤੇ ਆਨਲਾਈਨ ਪ੍ਰਕਿਰਿਆ ਕੀਤੀ ਜਾਵੇਗੀ। ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਧਿਕਾਰੀਆਂ ਲਈ ਅਜਿਹੇ ਮਤਿਆਂ 'ਤੇ ਫੈਸਲੇ ਲੈਣ ਲਈ 10 ਕੰਮਕਾਜੀ ਦਿਨਾਂ ਦੀ ਇੱਕ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਪਾਣੀ ਦੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਨਾਗਰਿਕਾਂ ਲਈ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਮਹੀਨੇ ਦੇ ਅੰਦਰ ਸਾਰੇ ਟਿਊਬਵੈਲਾਂ 'ਤੇ ਟਾਈਮਰ ਸੈਂਸਰ ਲਗਾਉਣ ਦੇ ਨਿਰ...
ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

Local
ਹੁਸ਼ਿਆਰਪੁਰ, 31 ਜਨਵਰੀ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਜਨਤਕ ਸਹੂਲਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਵਿਧਾਇਕ ਜਿੰਪਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਤੱਕ ਪ੍ਰੋਜੈਕਟ ਪੂਰੀ ਤਰ੍ਹਾਂ ਪੂਰਾ ਨਹੀਂ ਹੋ ਜਾਂਦਾ, ਊਨਾ ਸੜਕ ਨੂੰ ਹਰ ਕੀਮਤ 'ਤੇ ਵਾਹਨ ਚਲਾਉਣ ਯੋਗ ਰੱਖਣਾ ਚਾਹੀਦਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਰਸਤੇ 'ਤੇ ਰੋਜ਼ਾਨਾ ਹਜ਼ਾਰਾਂ ਵਾਹਨ ਯਾਤਰਾ ਕਰਦੇ ਹਨ ਅਤੇ ਸੜਕ ਦੀ ਮਾੜੀ ਹਾਲਤ ਹਾਦਸਿਆਂ ਦਾ ਲਗਾਤਾਰ ਖ਼ਤਰਾ ਪੈਦਾ ਕਰਦੀ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਦੀ ਮਾੜੀ ਹਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

Local
ਮੂਨਕ/ ਖਨੌਰੀ, 31 ਜਨਵਰੀ- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ ਖੋਖਰ ਅਤੇ ਗਨੋਟਾ ਵਿਖੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ, ਸੜਕਾਂ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ। ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਪਿੰਡਾਂ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕ...
ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

Local
ਮਲੋਟ, 31 ਜਨਵਰੀ- ਮਲੋਟ ਵਿਖੇ 31 ਜਨਵਰੀ 2026 ਨੂੰ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਐਨ.ਸੀ.ਸੀ ਕੈਡਟਾਂ ਲਈ ਯੁਵਾ ਆਪਦਾ ਮਿੱਤਰ ਕੈਂਪ  ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ, ਗਰੁੱਪ ਹੈਡ ਕੁਆਰਟਰ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ  ਪੀ.ਐਸ  ਚੀਮਾ (ਐਸ ਐਮ, ਵੀ ਐਸ ਐਮ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19ਵੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਫੈਜਾਂਨ ਜਹੂਰ ਦੀ ਯੋਗ ਅਗਵਾਈ ਹੇਠ ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਆਯੋਜਿਤ ਕੀਤਾ ਗਿਆ ਹੈ।  ਜਿਸ ਵਿੱਚ ਸੂਬੇਦਾਰ ਮੇਜਰ ਲੈਫਟੀਨੈਂਟ  ਸੁਖਦੇਵ ਸਿੰਘ , ਕੈਪਟਨ ਤਨਵੀਰ ਸਿੰਘ , ਕੈਪਟਨ ਕੇ. ਜੇ. ਐਸ. ਗਿੱਲ ਐਨ.ਸੀ.ਸੀ ਸਟਾਫ਼ ਟੀਮ ਸ਼ਾਮਿਲ ਰਹੀ। ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਕੋਰਸ ਕੋਆਡੀਨੇਟਰ ਅੰਕੁਰ ਸ਼ਰਮਾ ਦੀ ਦੇਖ ਰੇਖ ਹੇਠ ਡਿਜਾਸਟਰ ਮੈਨੇਜਮੈਂਟ ਯੁਵਾ ਆਪਦਾ ਮਿੱਤਰ ਕੈਂਪ ਆਯੋਜਿਤ ਕੀਤਾ ਗਿਆ ਹੈ ਜਿਸ ਵਿੱਚ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰ...
ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

Local
ਫ਼ਰੀਦਕੋਟ 31 ਜਨਵਰੀ -ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂਆਂ, ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਇਸ ਨਿਯੁਕਤੀ ਲਈ ਸ੍ਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਸ੍ਰੀ ਅਮਨ ਅਰੋੜਾ, ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ।  ਇਸ ਮੌਕੇ ਸ਼੍ਰੀ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜਿਕ ਅਲਾਮਤ ਨਸ਼ਿਆਂ ਦੇ ਖਾਤਮੇ ਲਈ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਸ ਅਲਾਮਤ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਲੈਣਗੇ।...
सूरजकुंड शिल्प मेला भारत की आत्मा और कारीगरों के सम्मान का प्रतीक – नायब सिंह सैनी

सूरजकुंड शिल्प मेला भारत की आत्मा और कारीगरों के सम्मान का प्रतीक – नायब सिंह सैनी

Haryana, Hindi
चंडीगढ़, 31 जनवरी — हरियाणा के मुख्यमंत्री श्री नायब सिंह सैनी ने कहा कि 39वां सूरजकुंड अंतर्राष्ट्रीय आत्मनिर्भर शिल्प मेला भारत की समृद्ध सांस्कृतिक विरासत को आत्मनिर्भरता की भावना से जोड़ रहा है। यह मेला ‘वोकल फॉर लोकल’ अभियान को सशक्त आधार प्रदान करते हुए स्थानीय शिल्प, कला और कारीगरों को वैश्विक मंच पर पहचान दिलाने का प्रभावी माध्यम बन रहा है। इस वर्ष ‘लोकल टू ग्लोबल’ और ‘आत्मनिर्भर भारत की पहचान’ थीम पर आधारित यह मेला प्रधानमंत्री श्री नरेन्द्र मोदी के उस विजन को धरातल पर उतारने का प्रयास है, जिसमें हर कारीगर के हुनर को सम्मान और बाजार दोनों मिलें। मुख्यमंत्री शनिवार को उप राष्ट्रपति श्री सी.पी. राधाकृष्णन द्वारा फरीदाबाद में 39वें सूरजकुंड अंतर्राष्ट्रीय आत्मनिर्भर शिल्प मेले के उद्घाटन करने उपरांत उपस्थित जन को संबोधित कर रहे थे। इस अवसर पर केंद्रीय राज्...
मुख्यमंत्री नायब सिंह सैनी ने सूरजकुंड मेला आगमन पर उपराष्ट्रपति का किया स्वागत

मुख्यमंत्री नायब सिंह सैनी ने सूरजकुंड मेला आगमन पर उपराष्ट्रपति का किया स्वागत

Haryana, Hindi
चंडीगढ़, 31 जनवरी - हरियाणा के सूरजकुंड में शनिवार को 39वें सूरजकुंड अंतर्राष्ट्रीय आत्मनिर्भर शिल्प मेला-2026 का भव्य आगाज हुआ, जो 15 फरवरी तक चलेगा। भारत के उपराष्ट्रपति श्री सी.पी.राधाकृष्णन ने बतौर मुख्य अतिथि मेले का उद्घाटन किया। इस अवसर पर मुख्यमंत्री श्री नायब सिंह सैनी, केंद्रीय सहकारिता राज्य मंत्री कृष्ण पाल गुर्जर, मेले में सहयोगी देश मिस्र के प्रतिनिधि, हरियाणा के राजस्व एवं शहरी स्थानीय निकाय मंत्री विपुल गोयल, हरियाणा के खाद्य एवं नागरिक आपूर्ति राज्य मंत्री राजेश नागर, खेल राज्य मंत्री गौरव गौतम उपस्थित रहे। मेले के शुभारंभ अवसर पर उपराष्ट्रपति श्री सी. पी. राधाकृष्णन ने मेला परिसर में हरियाणा के अपना घर पवेलियन का दौरा किया, जहां हरियाणवी पगड़ी पहनाकर उनका पारंपरिक स्वागत-सत्कार किया गया। उपराष्ट्रपति ने मेले क...
ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ

ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ

Hot News
 ਤਰਨ ਤਾਰਨ 30 ਜਨਵਰੀ - ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਓਪੀਡੀ, ਵੱਖ ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ।  ਇਸ ਦੌਰਾਨ ਉਹਨਾਂ ਨੇ ਸਿਵਲ ਹਸਪਤਾਲ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਸਬੰਧੀ ਉਹਨਾਂ ਦੀ ਫੀਡਬੈਕ ਹਾਸਲ ਕੀਤੀ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤੱਕ ਪਹੁੰਚਾਉਣ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਨਾ ਲਿਖ ਕੇ ਦਿੱਤੀਆਂ ਜਾਣ ਅਤੇ ਮਰੀਜ਼ਾਂ ਨੂੰ ਸਾਰੀ ਦਵਾਈ ਹਸਪਤਾਲ ਵਿੱਚੋਂ ਬਿਲਕੁਲ ਮੁਫਤ ਦਿੱਤੀ ਜਾਵੇ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ। ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ।ਐਕਸ 'ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,"ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ...
ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

Breaking News
ਚੰਡੀਗੜ੍ਹ/ਬਟਾਲਾ, 30 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਬਟਾਲਾ ਵਿੱਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਸੀ ਅਤੇ ਇਸ ਮੀਟਿੰਗ ਦਾ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ-ਅਪਰਾਧ ਗੱਠਜੋੜ ਨੂੰ ਖ਼ਤਮ ਕਰਨਾ ਅਤੇ ਜਬਰੀ ਵਸੂਲੀ ਤੇ ਗੈਂਗਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ...