‘ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ
ਚੰਡੀਗੜ੍ਹ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 147ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 362 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕਰਨ ਉਪਰੰਤ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 147 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,527 ਹੋ ਗਈ ਹੈ।
ਇਸ ਛਾਮਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ, 3115 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ...








