Wednesday, August 12Malwa News
Shadow

Author: News Editor

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

Breaking News
ਚੰਡੀਗੜ੍ਹ, 22 ਜਨਵਰੀ:-ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਝਾਕੀ ਦੇ ਦੋ ਹਿੱਸੇ ਹਨ- ਟਰੈਕਟਰ ਅਤੇ ਟ੍ਰੇਲਰ। ਝਾਕੀ ਦੇ ਟਰੈਕਟਰ ਹਿੱਸੇ ਵਿੱਚ ਹੱਥ ਦਾ ਨਿਸ਼ਾਨ ਬਣਿਆ ਹੋਇਆ ਹੈ ਜੋ ਮਨੁੱਖਤਾਵਾਦੀ ਅਤੇ ਦਇਆ-ਭਾਵਨਾ ਵਾਲੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਿਆਂ ਅਧਿਆਤਮਿਕਤਾ ਦਾ ਚਾਨਣ ਬਿਖੇਰਦਾ ਹੈ। ਇਸਦੇ ਨਾਲ ਹੀ ਇਸਦੇ ਮੂਹਰਲੇ ਹਿੱਸੇ ਵਿੱਚ 'ਏਕ ਓਂਕਾਰ' (ਪਰਮਾਤਮਾ ਇੱਕ ਹੈ) ਦਾ ਨਿਸ਼ਾਨ, ਜਿਸਨੂੰ ਘੁੰਮਦੇ ਹੋਏ ਦਿਖਾਇਆ ਗਿਆ ਹੈ ਅਤੇ ਕੱਪੜੇ ਦਾ ਇੱਕ ਟੁਕੜਾ ਜਿਸ 'ਤੇ 'ਹਿੰਦ ਦੀ ਚਾਦਰ' ਦੀ ਉਕਰੀ ਹੋਈ ਲਿਖਤ ਹੈ, ਜੋ ਜ਼ੁਲਮ ਤੋਂ ਰਾਖੀ ਦੀ ਗੁਹਾਰ ਲਾਉਣ ਵਾਲਿਆਂ ਲਈ ਸੁਰੱਖਿਆ ਦਾ ਪ੍ਰਤੀਕ ਹੈ। ਟ੍ਰੇਲਰ ਵਾਲੇ ਹਿੱਸੇ ਵਿੱਚ ਰਾਗੀ ਸਿੰਘਾਂ ਦੁਆਰਾ "ਸ਼ਬਦ ਕੀਰਤਨ" ਕੀਤਾ ਜਾ ਰਿਹਾ ਹੈ ਜਿਸਦੇ ਪਿੱਛਲੇ ਹਿੱਸੇ ਵਿੱਚ "ਖੰਡ...
*ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ: ਭਾਰਤ ਦੇ ਚੋਣ ਕਮਿਸ਼ਨ ਵੱਲੋਂ 32 ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ

*ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ: ਭਾਰਤ ਦੇ ਚੋਣ ਕਮਿਸ਼ਨ ਵੱਲੋਂ 32 ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ

Hot News
ਚੰਡੀਗੜ੍ਹ, 22 ਜਨਵਰੀ:-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਜਿਨ੍ਹਾਂ ਨਾਲ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੀ ਮੌਜੂਦ ਸਨ, ਨੇ ਅੱਜ ਇਥੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ (ਆਈਆਈਸੀਡੀਈਐਮ) 2026 ਮੌਕੇ 32 ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀਜ਼) ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ ਕੀਤੀਆਂ। ਇਹਨਾਂ ਦੁਵੱਲੀਆਂ ਮੀਟਿੰਗਾਂ ਦੌਰਾਨ ਵਿਸ਼ਵ ਪੱਧਰ 'ਤੇ ਚੋਣ ਅਨੁਭਵਾਂ, ਬਿਹਤਰ ਅਭਿਆਸਾਂ ਅਤੇ ਨਵੀਨ ਪਹਿਲਕਦਮੀਆਂ ਬਾਰੇ ਖੁੱਲ੍ਹੀ ਚਰਚਾ ਕੀਤੀ ਗਈ। ਇਹਨਾਂ ਮੁਲਾਕਾਤਾਂ ਦਾ ਉਦੇਸ਼ ਚੋਣ ਪ੍ਰਬੰਧਨ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਲੋਕਤੰਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਵਿਚਾਰ-ਵਟਾਂਦਰੇ ਦੌਰਾਨ  ਭਾਰਤ ਵੱਲੋਂ ਈਐਮਬੀਜ਼ ਨੂੰ ਉਨ੍ਹਾਂ ਦੇ ਘਰੇਲੂ ਕਾਨੂੰਨੀ ਢਾਂਚੇ ਅਨੁਸਾਰ ਆਪਣੇ ਸਬੰਧਤ ਦੇਸ਼ਾਂ ਵਿੱਚ ਈਸੀਆਈ-ਨੈੱਟ ਵਰਗਾ ਤਕਨਾਲੋਜੀ ਪਲੇਟਫਾਰਮ ਵਿਕਸਤ ਕਰਨ ਵਿੱਚ ਸਹਿਯੋਗ ਦੀ ਪੇਸ਼ਕਸ਼ ਕੀਤੀ ਗਈ। ਭਾਰਤ ਨੇ ਇੰਡੀਆ ਇੰਟਰਨ...
‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ 

‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ 

Hot News
ਚੰਡੀਗੜ੍ਹ, 22 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਫ਼ੈਸਲਾਕੁੰਨ ਅਤੇ ਨਿਰੰਤਰ ਜੰਗ ‘ਗੈਂਗਸਟਰਾਂ ਤੇ ਵਾਰ’ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਸ਼ੁਰੂ ਕੀਤੇ ਗਏ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ –ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਪੰਜਾਬ ’ਚ ਮੌਜੂਦ ਸਾਥੀਆਂ ਦੇ ਟਿਕਾਣਿਆਂ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ‘ਗੈਂਗਸਟਰਾਂ ’ਤੇ ਵਾਰ’ ਇੱਕ ਨਿਰੰਤਰ ਮੁਹਿੰਮ ਹੈ ਜੋ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ। ਜ਼ਿਕਰਯੋਗ ਹੈ  ਕਿ ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡੀਜੀਪੀ ਪੰਜਾਬ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮ ਹੇਠ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ ਕੀਤੀ  ਸੀ। ਇਸ ਤਹਿਤ 12,000 ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ਵਿੱ...
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ:ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ 'ਆਪ' ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ 'ਤੇ...
ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 22 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ  ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾ...
 ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

 ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

Punjab Politics
ਚੰਡੀਗੜ੍ਹ 22 ਜਨਵਰੀ 2026:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਵਿੱਚ ਇੱਕ ਵੀ ਰੁਪਿਆ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦੇ ਸਾਰੇ ਖਰਚਿਆਂ ਦਾ ਭੁਗਤਾਨ ਸਿੱਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ (ਸੂਚੀਬੱਧ) ਹਸਪਤਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਵਾਸੀ ਲਈ ਹੈ। ਇਸ ਯੋਜਨਾ ਤਹਿਤ ਜਾਤ, ਧਰਮ ਜਾਂ ਕੋਈ ਸਿਆਸੀ ਭੇਦ...
ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

Hot News
ਚੰਡੀਗੜ੍ਹ, 22 ਜਨਵਰੀ: ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ । ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ  ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ। ਨਵੀਂ ਦਿੱਲੀ ਵਿੱਚ ਲੋਕਤੰਤਰ ਅਤੇ ਚੋਣ ਪ੍ਰਬੰਧਨ ’ਤੇ ਅੰਤਰਰਾਸ਼ਟਰੀ ਕਾਨਫਰੰਸ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਚੋਣ ਪ੍ਰਕਿਰਿਆ ਦੇ ਅਹਿਮ ਪੜਾਅ ਵਜੋਂ ਵੋਟ  ਗਿਣਤੀ ਦੀ ਮਹੱਤਤਾ ਬਾਰੇ ਬੋਲਦਿਆਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੀ ਵੋਟਾਂ ਦੀ ਗਿਣਤੀ ਇੱਕ ਮਜ਼ਬੂਤ ਸੰਵਿਧਾਨਕ ਫ਼ਤਵੇ ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ਼ ਇਲੈਕਸ਼ਨ ਰੂਲਜ਼, 1961 ਤਹਿਤ ਵਿਆਪਕ ਕਾਨੂੰਨੀ ਢਾਂਚੇ ਦੁਆਰਾ ਕੀਤੀ ਜਾਂਦੀ ਹੈ। ਇਹ ਵਿਵਸਥਾਵਾਂ ਦੇਸ਼ ਭਰ ਵਿੱਚ ਚੋਣ ਨਤੀਜਿਆਂ ਦੀ ਘੋਸ਼ਣਾ ਦੌਰਾਨ ਇਕਸਾਰਤਾ, ਨਿਰੰਤਰਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦੀਆਂ ਹਨ। ਭਾਰਤ ਦਾ ਪੇਪਰ ਬੈਲਟ ਤੋਂ ...
19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ

19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ

Hot News
ਮਾਲੇਰਕੋਟਲਾ, 22 ਜਨਵਰੀ:                ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ  ਸੜਕ ਸੁਰੱਖਿਆ ਮਹੀਨਾ-2026 ਦੇ ਤਹਿਤ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖੇਤਰੀ ਟਰਾਂਸਪੋਰਟ ਅਫਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਾਲੇਰਕੋਟਲਾ-ਸੰਗਰੂਰ ਰੋਡ ’ਤੇ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਅਤੇ ਹੋਰ ਹੈਵੀ ਵਾਹਨਾਂ ਦੀ ਵਿਸ਼ੇਸ਼&n...
ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

Local
ਮਾਨਸਾ/ਬੁਢਲਾਡਾ, 22 ਜਨਵਰੀ   ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਦੀ ਰੋਕਥਾਮ ਲਈ ਮਾਨਸਾ ਤੇ ਦਿਆਲਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।   ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਾਊਂਸਲਰ ਰਾਜਿੰਦਰ ਵਰਮਾ ਨੇ ਆਂਗਣਵਾੜੀ ਵਰਕਰਾਂ ਤੇ ਵਿਦਿਆਰਥੀਆਂ ਨੂੰ ਨੂੰ ਦੱਸਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਿੱਖਿਆਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ‘ਤੇ ਵਿਆਹ ਕਰਵਾਉਣਾ ਦੰਡਨੀਆ ਜ਼ੁਰਮ ਹੈ।ਇਸ ਮੌਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਜੜ ਤੋਂ ਖਤਮ ਕਰਨ ਲਈ ਸਮਾਜ ਇਕਜ...
ਸਿਵਲ ਹਸਪਤਾਲ ਫਰੀਦਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕੀਤੀ ਸ਼ੁਰੂਆਤ

ਸਿਵਲ ਹਸਪਤਾਲ ਫਰੀਦਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕੀਤੀ ਸ਼ੁਰੂਆਤ

Local
ਫਰੀਦਕੋਟ, 22 ਜਨਵਰੀ ( ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਜ਼ਿਲਾ ਹਸਪਤਾਲ ਫਰੀਦਕੋਟ ਤੋਂ ਕੀਤੀ ਗਈ, ਇਸ ਸਮਾਰੋਹ ਦੀ ਪ੍ਰਧਾਨਗੀ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀ।ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਮਾਰਕਿਟ ਕਮੇਟੀ ਦੇ ਚੇਅਰਮੈਨ ਬਾਬਾ ਅਮਨਦੀਪ ਸਿੰਘ ਨੇ ਇਸ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ l ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਸਿਹਤ ਸੰਭਾਲ ਯੋਜਨਾ ਹੈ ਜੋ ਪੰਜਾਬ ਦੇ ਸਾਰੇ ਪ੍ਰਮਾਣਿਤ ਨਾਗਰਿਕਾਂ ਨੂੰ ਨਕਦ ਰਹਿਤ ਦੂਜੇ ਅਤੇ ਤੀਜੇ ਦਰਜੇ ਦੀ ਡਾਕਟਰੀ ਦੇਖਭਾਲ ਪ੍ਰਦਾਨ ਕਰਦੀ ਹੈ। ਇਹ ਯੋਜਨਾ ਪੰਜਾਬ ਦੇ ਸਾਰੇ ਯੋਗ ਪਰਿਵਾਰਾਂ ਲਈ ਹੈ, ਜੋ ਬਿਨਾਂ ਕਿਸੇ ਵਿੱਤੀ ਪ੍ਰੇਸ਼ਾਨੀ ਦੇ ਮਿਆਰੀ ਸਿਹਤ ਸੰਭਾਲ ਪਹੁੰਚ ਯਕੀਨੀ ਬਣਾਉਂਦੀ ਹੈ। ਇਸ...