Wednesday, August 12Malwa News
Shadow

Author: News Editor

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ  ਚੈਕਿੰਗ

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ  ਚੈਕਿੰਗ

Local
ਬਰਨਾਲਾ, 22 ਜਨਵਰੀਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੀਆਂ ਵੈਨਾਂ  ਸੰਤ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਕਲਾਂ, ਸੰਤ ਬਾਬਾ ਲੋਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤੇ ਸੰਤ ਬਾਬਾ ਲੋਂਗਪੁਰੀ ਬਰੀਲੀਅੰਟ ਸਕੂਲ ਪੱਖੋਕਲਾਂ, ਜ਼ਿਲ੍ਹਾ ਬਰਨਾਲਾ ਦੀਆਂ ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ। ਇਸ ਮੌਕੇ ਕੁੱਲ 54 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 29 ਸਕੂਲੀ ਵੈਨਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋ ਸਮੇਂ-ਸਮੇ...
31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Local
ਹੁਸ਼ਿਆਰਪੁਰ, 22 ਜਨਵਰੀ :           ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।...
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

Breaking News
ਚੰਡੀਗੜ੍ਹ, 22 ਜਨਵਰੀ : ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਜਾ ਰਹੀ ਹੈ। ਈਸੀਆਈ-ਨੈੱਟ ਦਾ ਵਿਚਾਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀ) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੁਆਰਾ ਕੀਤਾ ਗਿਆ ਸੀ ਅਤੇ ਇਸਨੂੰ ਡਿਜ਼ਾਈਨ ਕਰਨ ਦਾ ਐਲਾਨ ਮਈ, 2025 ਵਿੱਚ ਕੀਤਾ ਗਿਆ। ਈਸੀਆਈ-ਨੈੱਟ ਦੇ ਲਾਂਚ ਮੌਕੇ ਬੋਲਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਇਸ ਪਲੇਟਫਾਰਮ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਆਰ ਕੀਤਾ ਗਿਆ ਹੈ ਅਤੇ ਇਹ 22 ਭਾਸ਼ਾਵਾਂ ਅਤੇ ਅੰਗਰੇਜ਼ੀ ਵਿੱਚ ਉਪਲਬਧ ਹੈ। ਉਨ੍ਹਾਂ ਨੇ ਦੁਨੀਆ ਭਰ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਨੂੰ ਆਪਣੇ ਦੇਸ਼ਾਂ ਲਈ ਕਾਨੂ...
ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

Breaking News
ਚੰਡੀਗੜ੍ਹ 22 ਜਨਵਰੀ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸੂਬੇ ਨੇ ਸ਼ਾਨਦਾਰ ਕਰਗੁਜ਼ਾਰੀ ਸਦਕਾ ਇਹ  ਪ੍ਰਾਪਤੀ ਦਰਜ ਕੀਤੀ ਹੈ । ਇਹ ਮਾਣਮੱਤੀ ਪ੍ਰਾਪਤੀ ਮਜ਼ਬੂਤ ਅਤੇ ਗਤੀਸ਼ੀਲ ਸਟਾਰਟਅੱਪ ਈਕੋਸਿਸਟਮ ਸਿਰਜਣ ਵਿੱਚ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਵਣਜ ਅਤੇ ਉਦਯੋਗ ਮੰਤਰਾਲੇ ਅਧੀਨ ਡੀ.ਪੀ.ਆਈ.ਆਈ.ਟੀ. ਵੱਲੋਂ ਕੀਤੇ ਇਸ ਸਟੇਟ ਸਟਾਰਟਅੱਪ ਰੈਂਕਿੰਗ ਅਭਿਆਸ ਦਾ ਉਦੇਸ਼ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਟਾਰਟਅੱਪ ਈਕੋਸਿਸਟਮ  ਮਜ਼ਬੂਤ ਕਰਨ ਲਈ ਸਰਗਰਮ ਸੁਧਾਰਾਂ ਨੂੰ ਅਪਣਾਉਣ ਵੱਲ ਉਤਸ਼ਾਹਿਤ ਕਰਨਾ ਹੈ। ਮੌਜੂਦਾ ਐਡੀਸ਼ਨ ਵਿੱਚ 36 ਵਿੱਚੋਂ 34 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਹਿੱਸਾ ਲਿਆ, ਜੋ ਨਵੀਨਤਾ ਅਤੇ ਉੱਦਮਤਾ ਵ...
बजट-पूर्व परामर्श बैठक में मुख्यमंत्री नायब सिंह सैनी बोले—हरियाणा में स्टार्टअप्स को मिली नई उड़ान

बजट-पूर्व परामर्श बैठक में मुख्यमंत्री नायब सिंह सैनी बोले—हरियाणा में स्टार्टअप्स को मिली नई उड़ान

Haryana, Hindi
चंडीगढ़, 21 जनवरी — हरियाणा के मुख्यमंत्री श्री नायब सिंह सैनी ने बुधवार को मानेसर में आयोजित बजट-पूर्व परामर्श कार्यक्रम में स्टार्टअप संस्थापकों एवं उद्यमियों के साथ संवाद करते हुए कहा कि युवा इनोवेटर्स और स्टार्टअप्स हरियाणा की अर्थव्यवस्था को नई दिशा दे रहे हैं।मुख्यमंत्री ने कहा कि गत 16 जनवरी को ‘राष्ट्रीय स्टार्टअप दिवस’ मनाया गया था और आज का बजट-पूर्व परामर्श उसी उत्सव की कड़ी है। उन्होंने प्रधानमंत्री श्री नरेंद्र मोदी के विचार का उल्लेख करते हुए कहा कि “स्टार्टअप इंडिया" केवल एक सरकारी योजना नहीं है, बल्कि यह एक ‘रेनबो विजन’ है, जो अलग-अलग सेक्टर्स को नई संभावनाओं से जोड़ता है। उन्होंने कहा कि स्टार्टअप एक विचार है, जिसे मूर्त रूप देना होता है। यह एक छोटा बीज है, जिसे सही सहयोग मिलने पर विशाल वृक्ष बनाया जा सकता है।इस अवसर पर हरियाणा के उद्योग एवं वाणिज्य मंत्री श्री राव नरबीर...
प्री-बजट परामर्श से बनेगा जनभागीदारी वाला बजट, अग्निवीरों के लिए होंगे विशेष प्रावधान : राव नरबीर सिंह

प्री-बजट परामर्श से बनेगा जनभागीदारी वाला बजट, अग्निवीरों के लिए होंगे विशेष प्रावधान : राव नरबीर सिंह

Haryana, Hindi
चंडीगढ़, 21 जनवरी-- हरियाणा के सैनिक एवं अर्धसैनिक कल्याण मंत्री श्री राव नरबीर सिंह ने कहा कि मुख्यमंत्री श्री नायब सिंह सैनी वर्ष 2026–27 के राज्य बजट को लेकर विभिन्न स्टेकहोल्डर्स के साथ प्री-बजट कंसल्टेंट बैठकें कर रहे हैं। इन बैठकों में प्राप्त उपयोगी व व्यावहारिक सुझावों को, पिछले वर्ष की भांति, आगामी बजट में सम्मिलित किया जाएगा। उन्होंने आशा व्यक्त की कि यह बजट जनभागीदारी से तैयार जनहितैषी बजट साबित होगा। उन्होंने बताया कि पिछले वर्ष मुख्यमंत्री ने प्रदेश के औद्योगिक विकास को गति देने के लिए 10 नई आईएमटी (IMT) स्थापित करने की घोषणा की थी। इसी क्रम में इस वर्ष भी अग्निवीरों के उज्ज्वल भविष्य को ध्यान में रखते हुए बजट में विशेष प्रावधानों की घोषणा किए जाने की पूरी संभावना है, क्योंकि अग्निपथ योजना के अंतर्गत पहले बैच की सेवा अवधि जुलाई&n...
स्वास्थ्य मंत्री आरती सिंह राव ने किए लगभग 3 करोड़ के शिलान्यास व उद्घाटन

स्वास्थ्य मंत्री आरती सिंह राव ने किए लगभग 3 करोड़ के शिलान्यास व उद्घाटन

Haryana, Hindi
चंडीगढ़, 21 जनवरी- हरियाणा की स्वास्थ्य मंत्री आरती सिंह राव ने कहा कि मुख्यमंत्री नायब सिंह सैनी के नेतृत्व में प्रदेश के स्वास्थ्य बजट का एक-एक पैसा जनता की भलाई और अत्याधुनिक सुविधाओं पर खर्च किया जा रहा है। हरियाणा अब हेल्थ हब बनने की राह पर तेजी से अग्रसर है। स्वास्थ्य मंत्री आज नारनौल के अटेली हलके में विभिन्न विकास कार्यों के उद्घाटन व शिलान्यास के मौके पर जनसभा को संबोधित कर रही थीं। इस दौरान उन्होंने लगभग 3 करोड़ रुपए के विकास कार्यों का उद्घाटन और शिलान्यास किया गया। उन्होंने गांव सराय, सुरानी और गुजरवास को 8–8 लाख रुपये तथा छापड़ा सलीमपुर और खोड़ के विकास के लिए 10–10 लाख रुपये की घोषणा की। उन्होंने ग्रामीणों से सीधा संवाद कर उनकी समस्याएं सुनीं और संबंधित अधिकारियों को समाधान के लिए आवश्यक दिशा-निर्देश दिए। मंत्री ने कहा कि अट...
मुख्यमंत्री नायब सिंह सैनी की पानीपत के विभिन्न उद्योगों से जुड़े प्रतिनिधियों की प्री बजट बैठक में अहम घोषण

मुख्यमंत्री नायब सिंह सैनी की पानीपत के विभिन्न उद्योगों से जुड़े प्रतिनिधियों की प्री बजट बैठक में अहम घोषण

Haryana, Hindi
चंडीगढ़, 21 जनवरी — हरियाणा के मुख्यमंत्री श्री नायब सिंह सैनी ने कहा कि पानीपत बुनकरों की और ऐतिहासिक नगरी है जहां का कपड़ा उद्योग हरियाणा के साथ-साथ पूरे भारत में नाम रौशन कर रहा है। पानीपत आज तेज गति से खाद्य प्रसंस्करण केन्द्र के रूप में भी तेजी से उभर रहा है। इसी को देखते हुए विभिन्न उद्योग संगठनों की मांग पर पानीपत में अंतर्राष्ट्रीय स्तर का टैक्सटाईल संस्थान बनाया जाएगा, जिसके लिए 10 एकड़ जमीन उपलब्ध करवाई जाएगी। इस संस्थान में अंतर्राष्ट्रीय स्तर के मानकों पर तकनीकी दक्षता उपलब्ध करवाई जाएगी। मुख्यमंत्री बुधवार को पानीपत में आयोजित पानीपत, सोनीपत, और करनाल में टेक्सटाइल, फूड प्रोसेसिंग इंडस्ट्री और विभिन्न उद्योगों से जुड़े प्रतिनिधियों से बजट पूर्व परामर्श बैठक में उपस्थित उद्योगपतियों को सम्बोधित कर रहे थे। उन्होंने कहा कि विभिन्न उ...
ਚੰਨੀ ਦੇ ਬਿਆਨ ਨਾਲ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਬੇਨਕਾਬ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

ਚੰਨੀ ਦੇ ਬਿਆਨ ਨਾਲ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਬੇਨਕਾਬ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

Hot News
ਪਾਇਲ, ਖੰਨਾ, ਲੁਧਿਆਣਾ, 21 ਜਨਵਰੀ:-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ  ਬਿਆਨ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਅੰਦਰ ਘਮਾਸਾਨ ਮਚਿਆ ਹੋਇਆ ਹੈ, ਉੱਥੇ ਹੀ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਗਿਆਸਪੁਰਾ ਨੇ ਕਿਹਾ ਕਿ ਚੰਨੀ ਦੇ ਬਿਆਨ ਨੇ ਇਹ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਕਾਂਗਰਸ ਪਾਰਟੀ ਵਿੱਚ ਦਲਿਤ ਵਰਗ ਨੂੰ ਅੱਜ ਵੀ ਪੂਰਾ ਮਾਣ ਤੇ ਸਨਮਾਨ ਨਹੀਂ ਮਿਲ ਰਿਹਾ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਕਾਂਗਰਸ ਸਿਰਫ਼ ਦਲਿਤਾਂ ਦੇ ਨਾਮ ‘ਤੇ ਰਾਜਨੀਤੀ ਕਰਦੀ ਰਹੀ ਹੈ, ਪਰ ਜਦੋਂ ਮਾਣ-ਸਨਮਾਨ ਦੇਣ ਦੀ ਗੱਲ ਆਉਂਦੀ ਹੈ ਤਾਂ ਦਲਿਤ ਵਰਗ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਾ ਬਿਆਨ ਕਾਂਗਰਸ ਦੀ ਅੰਦਰੂਨੀ ਸੋਚ ਨੂੰ ਬੇਨਕਾਬ ਕਰਦਾ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਪਾਰਟੀ ਅੰਦਰ ਦਲਿਤ ਆਗੂਆਂ ਨੂੰ ਸਿਰਫ਼ ਵਰਤਿਆ ਜਾਂਦਾ ਹੈ। ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕੱਲੀ ਪਾਰਟੀ ਹੈ ਜੋ ਦਲਿਤਾਂ ਅਤੇ ਹੋਰ ਸਾਰੇ ਵਰਗਾਂ ਨੂੰ ਅਸਲ ਮਾਣ-ਸਨਮਾ...
ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

Punjab News
ਤਰਨ ਤਾਰਨ, 21 ਜਨਵਰੀ (           ) - ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ। ਇਸ ਮੌਕੇ ਸੱਭਿਆਚਾਰਕ ਕਮੇਟੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣ ਦੇ ਨਾਲ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਗਣਤੰਤਰ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਜਾਵੇ। ਅੱਜ ਦੀ ਰਿਹਰਸਲ ਮੌਕੇ ਇਸ ਮੌਕੇ ਜ਼ਿ...