Thursday, March 26Malwa News
Shadow

Author: News Editor

ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦਾ ਰੱਖਿਆ ਜਾਵੇ ਖਾਸ ਖਿਆਲ – ਡਾ. ਹਰਵੀਨ ਕੌਰ ਧਾਲੀਵਾਲ

ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦਾ ਰੱਖਿਆ ਜਾਵੇ ਖਾਸ ਖਿਆਲ – ਡਾ. ਹਰਵੀਨ ਕੌਰ ਧਾਲੀਵਾਲ

Punjab Development, Punjab Politics
ਮੋਗਾ, 25 ਜੁਲਾਈ: ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਜਿੱਥੇ ਪਾਲਤੂ ਦੁਧਾਰੂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣਾ ਜਰੂਰੀ ਹੁੰਦਾ ਹੈ, ਉਥੇ ਉਨ੍ਹਾਂ ਦੇ ਖਾਣ ਵਾਲੇ ਪੱਠੇ ਅਤੇ ਖੁਰਾਕ ਆਦਿ ਦਾ ਧਿਆਨ ਰੱਖਣਾ ਵੀ ਬਹੁਤ ਜਰੂਰੀ ਹੁੰਦਾ ਹੈ। ਇਸ ਮੌਸਮ ਵਿੱਚ ਤਾਪਮਾਨ ਅਤੇ ਨਮੀ ਬਹੁਤ ਜਿਆਦਾ ਹੁੰਦੀ ਹੈ ਜੋ ਕਿ ਫੀਡ ਵਿੱਚ ਉੱਲੀ ਅਤੇ ਜੀਵਾਣੂ ਪੈਦਾ ਕਰਦੀ ਹੈ, ਇਹ ਮਾਈਕਰੋਟੋਕਸਿਨ ਦੁਧਾਰੂ ਜਾਨਵਰ ਦੇ ਸਰੀਰ ਵਿੱਚ ਜਾ ਕੇ ਬਿਮਾਰੀਆਂ ਪੈਦਾ ਕਰਦੇ ਹਨ ਅਤੇ ਦੁੱਧ ਨਾਲ ਮੁਨੱਖੀ ਸਰੀਰ ਵਿੱਚ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਆਮ ਤੌਰ 'ਤੇ ਦੇਖਿਆ ਜਾਂਦਾ ਹੈ ਕਿ ਘਰਾਂ ਵਿੱਚ ਖਰਾਬ/ਉੱਲੀ ਲੱਗਿਆ ਅਨਾਜ, ਗੁੜ, ਅਚਾਰ, ਸਬਜ਼ੀਆ ਦੇ ਡੰਢਲ/ਛਿਲਕੇ ਆਦਿ ਜਾਨਵਰਾਂ ਦੀਆ ਖੁਰਲੀਆਂ ਵਿੱਚ ਸੁੱਟ ਦਿੱਤੇ ਜਾਂਦੇ ਹਨ, ਇਸ ਨਾਲ ਜਿੱਥੇ ਜਾਨਵਰ ਦੀ ਪਾਚਣ ਕਿਰਿਆ ਖਰਾਬ ਹੁੰਦੀ ਹੈ, ਉੱਥੇ ਇਨ੍ਹਾਂ ਦਾ ਅਸਰ ਦੁੱਧ ਰਾਹੀ ਮੁਨੱਖਾਂ ਵਿੱਚ ਵੀ ਆਉਂਦਾ ਹੈ।ਡਾ. ਹਰਵੀਨ ਕੌਰ ਨੇ ਦੱਸਿਆ ਕਿ ਜਿਹੜੇ ਪੱਠੇ ਔੜ ਜਾਂ ਜਿਆਦਾ ਬਰਸਾਤ ਤੋਂ ਬਾਅਦ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Local
 ਮੁਕਤਸਰ ਸਾਹਿਬ, 25 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 28 ਜੁਲਾਈ 2025 ਦਿਨ ਸੋਮਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਵੱਖ-ਵੱਖ ਕੰਪਨੀਆਂ ਵੱਲੋਂ 150 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਲੜਕਿਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 25 ਤੋਂ 40 ਸਾਲ ਅਤੇ ਮੈਰਿਡ ਹੋਣਾ ਜ਼ਰੂਰੀ ਹੈ। ਇਟਰਵਿਊ ਲਈ ਲੜਕੀਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ ਪਾਸ ਅਤੇ ਉਮਰ 18 ਤੋਂ 30 ਸਾਲ ਹੋਣਾ ਜ਼ਰੂਰੀ ਹੈ।         ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

Local
ਬਟਾਲਾ, 25 ਜੁਲਾਈ (  ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਟਾਲਾ ਕਲੱਬ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਬੀ.ਡੀ.ਪੀ.ਓ ਬਟਾਲਾ ਬਲਜੀਤ ਸਿੰਘ, ਸਹਿਕਾਰਤਾ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਮਲਕੀਤ ਸਿੰਘ ਵੈਰੋਨੰਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਹਾਜ਼ਰ ਸਨ। ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ ਅਤੇ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼...
ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ

Local
ਫਿਰੋਜ਼ਪੁਰ, 25 ਜੁਲਾਈ: ਅੱਜ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਸ. ਸੁਖਦੀਪ ਸਿੰਘ ਸਰਪੰਚ (ਉਗੋਕੇ) ਵੱਲੋਂ ਨੌਜਵਾਨ ਯੂਥ ਵਲੰਟੀਅਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਯੂਥ ਪ੍ਰਧਾਨ ਹਰਮੀਤ ਸਿੰਘ ਸੰਧੂ (ਖਾਈ), ਬਲਾਕ ਯੂਥ ਆਗੂ ਰਮਨਦੀਪ ਸਿੰਘ ਅਤੇ ਹੋਰ ਕਈ ਨੌਜਵਾਨ ਯੂਥ ਮੈਂਬਰ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਟੀਮ ਸਮੇਤ ਹਮੇਸ਼ਾ ਸਮਾਜ ਦੀ ਭਲਾਈ ਅਤੇ ਨੌਜਵਾਨਾਂ ਦੇ ਹਿੱਤਾਂ ਲਈ ਤਨ-ਮਨ-ਧਨ ਨਾਲ ਸਦੈਵ ਤਤਪਰ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਰੋਜ਼ਗਾਰ ਦੇ ਮੌਕਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਸਹੀ ਦਿਸ਼ਾ ਵਿੱਚ ਯਤਨਾਂ ਰਾਹੀਂ ਸਮਾਜ ਵਿਚ ਪਾਜ਼ੀਟਿਵ ਬਦਲਾਅ ਲਿਆਇਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਵਿੱਖ...
ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

Hot News
ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ ਹੈ ਪਰ ਸੰਸਦ ਮੈਂਬਰ ਵੱਲੋਂ ਪੁੱਛੇ ਲਿਖਤੀ ਸਵਾਲਾਂ ਦਾ ਜਵਾਬ ਸਰਕਾਰ ਨੂੰ ਪਾਰਲੀਮੈਂਟ ਵਿੱਚ ਦੇਣਾ ਹੀ ਪੈਂਦਾ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਹੈ ਕਿ ਰੂਸ ਵਿੱਚ ਫਸੇ ਭਾਰਤੀਆਂ ਦੇ ਵੇਰਵੇ ਜੋ ਅਜੇ ਤੱਕ ਆਪਣੇ ਪਰਿਵਾਰਾਂ ਤੱਕ ਨਹੀ ਪਹੁੰਚ ਰਹੇ ਇਸ ਦੇ ਕੀ ਕਾਰਨ ਹਨ? ਉਨ੍ਹਾਂ ਇਹ ਵੀ ਪੁੱਛਿਆ ਕਿ ਰੂਸ ਵਿੱਚ ਫਸੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਕੀ ਕਦਮ ਚੁੱਕ ਰਹੀ ਹੈ? ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ, ਉਨ੍ਹਾਂ ਦੀ ਦੇ ਯਾਤਰਾ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਕਾਨੂੰਨੀ ਸਹਾਇਤਾਂ ਵਰਗੇ ਸੰਵੇਦਸ਼ੀਲ ਮਾਮਲੇ ਵਿੱਚ ਉਨ੍ਹਾਂ ਭਾਰਤੀਆਂ ਦੀ ਕਿਵੇਂ ਸਹਾਇਤਾ ਕੀਤੀ ਜਾ ਰਹੀ ਹੈ ? ਸੰਤ ਸੀਚੇਵਾਲ ਨੇ ਇਸ ਸਵਾਲ ਨੂੰ ਹੋਰ ਵਿਸਥਾਰ ਦਿੰ...
ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

Hot News
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ ਫਰੇਮਵਰਕ ਦੇ ਆਧਾਰ ’ਤੇ ਬਣਾਈ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਲਈ ਬੇਹੱਦ ਅਹਿਮ ਤੇ ਲਾਹੇਵੰਦ ਕਰਾਰ ਦਿੰਦਿਆਂ ਕਿਹਾ ਕਿ ਇਹ ਨੀਤੀ ਪਾਰਦਰਸ਼ਤਾ, ਨਿਰਪੱਖਤਾ ਉਤੇ ਅਧਾਰਿਤ ਹੈ ਅਤੇ ਲੋਕ ਭਲਾਈ  ਹੀ ਇਸਦੀ ਮੁੱਖ ਤਰਜੀਹ ਹੈ। ਇਹ ਨੀਤੀ ਸੰਗਠਿਤ ਅਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗੀ, ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਏਗੀ। ਵਿਰੋਧੀ ਪਾਰਟੀਆਂ ਦੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ਦਾ ਪਰਦਾਫਾਸ਼ ਕਰਦਿਆਂ ਸ੍ਰੀ...
ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ...
खरीफ 2025 : हरियाणा में खाद की कोई कमी नहीं, समय पर हो रही आपूर्ति – कृषि मंत्री श्याम सिंह राणा

खरीफ 2025 : हरियाणा में खाद की कोई कमी नहीं, समय पर हो रही आपूर्ति – कृषि मंत्री श्याम सिंह राणा

Haryana, Hindi
चंडीगढ़, 24 जुलाई — हरियाणा के कृषि एवं किसान कल्याण मंत्री श्री श्याम सिंह राणा ने कहा है प्रदेश सरकार ने खरीफ सीजन 2025 के दौरान किसानों को समय पर यूरिया और डीएपी जैसे आवश्यक उर्वरकों की आपूर्ति सुनिश्चित करने में उल्लेखनीय सफलता हासिल की है। उन्होंने कहा कि प्रदेश में खाद की कोई कमी नहीं है और सरकार किसानों को सुचारु रूप से खाद उपलब्ध करवाने के लिए पूरी तरह प्रतिबद्ध है। उन्होंने कहा कि सरकार की प्राथमिकता किसानों को राहत देना और कृषि उत्पादकता को बढ़ावा देना है। कृषि विभाग के आंकड़ों के मुताबिक, 19 जुलाई 2025 तक प्रदेश में 7,76,209 मीट्रिक टन यूरिया की बिक्री हो चुकी है, जबकि पिछले साल इसी अवधि में यह आंकड़ा 6,59,940 मीट्रिक टन था। इस प्रकार यूरिया की बिक्री में उल्लेखनीय वृद्धि दर्ज की गई है। इसी तरह, डीएपी की...
मुख्यमंत्री नायब सिंह सैनी ने बाढड़ा विधानसभा क्षेत्र के लिए खोला घोषणाओं का पिटारा

मुख्यमंत्री नायब सिंह सैनी ने बाढड़ा विधानसभा क्षेत्र के लिए खोला घोषणाओं का पिटारा

Haryana, Hindi
चंडीगढ़, 24 जुलाई -- हरियाणा के मुख्यमंत्री श्री नायब सिंह सैनी ने बाढड़ा विधानसभा क्षेत्र के लिए घोषणाओं का पिटारा खोलते हुए कहा कि बाढड़ा विधानसभा क्षेत्र में मकानों के ऊपर से गुजर रही हाइटेंशन तारों को बिजली विभाग द्वारा हटवाया जाएगा और इसके लिए 3 करोड़ रुपये की राशि बिजली विभाग को दी जाएगी। ये सारा खर्च सरकार वहन करेगी। इसके अलावा, बाढड़ा में भूमि उपलब्‍ध होने पर नई अनाज मंडी स्थापित करने, गावं हड़ौदा में फिजिबिल्टी चैक करवाकर सब्जी मंडी का निर्माण करने तथा गांव झोंझूकलां को महाग्राम योजना में शामिल करने की भी घोषणा की। मुख्यमंत्री ने ये घोषणाएं वीरवार को जिला चरखी दादरी के बाढड़ा विधानसभा क्षेत्र के झोझूकलां में आयोजित जनसभा को संबोधित करते हुए की। इस मौके पर सिंचाई एवं जल संसाधन मंत्री श्रीमती श्रुति चौधरी, सांसद चौधरी धर्मबीर सिंह सहित अन्य गणमान्य उपस्थित रहे...
ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

Breaking News
ਚੰਡੀਗੜ੍ਹ, 24 ਜੁਲਾਈ: ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ www.puda.gov.in ਅਤੇ www.enaksha.lgpunjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਤੋਂ ਸੁਝਾਅ ਲਏ ਜਾ ਸਕਣ। ਉਨ੍ਹਾਂ ਸੂਬਾ ਵਾਸੀਆਂ ਨੂੰ 30 ਦਿਨਾਂ ਦੇ ਅੰਦਰ ਆਪਣੇ ਸੁਝਾਅ ਦੇਣ ਲਈ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹਿਰਾਂ ਵਿੱਚ ਭਵਿੱ...