ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 24 ਜੁਲਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਐਲਾਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਨਾਂ ਲਈ ਮਾਣਭੱਤਾ 15,000 ਰੁਪਏ ਤੋਂ ਵਧਾ ਕੇ 22,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਜੂਨੀਅਰ ਰੈਜ਼ੀਡੈਂਟਾਂ ਲਈ ਨਵੇਂ ਮਾਣਭੱਤਾ ਢਾਂਚੇ ਵਿੱਚ ਮੌਜੂਦਾ 67,968 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ ਪਹਿਲੇ ਸਾਲ ਵਿੱਚ 76,000 ਰੁ...








