ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ
ਸ਼ਹਿਣਾ (ਬਰਨਾਲਾ), 19 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸ਼ਰਨ ਦਿੰਦੀ ਰਹੀਆਂ ਹਨ ਪਰ ਸਾਡੀ ਸਰਕਾਰ ਵੱਲੋਂ ਨਵੇਂ ਕਾਨੂੰਨ ਨਾਲ ਅਜਿਹੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਜਨਤਕ ਲਾਇਬ੍ਰੇਰੀਆਂ ਨੂੰ ਵਚਰੂਅਲ ਤੌਰ ’ਤੇ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੰਘੇ ਸੋਮਵਾਰ ਨੂੰ ਸਰਕਾਰ ਨੇ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸੰਵੇਦਨਸ਼ੀਲ ਅਤੇ ਨਾਜ਼ੁਕ ਘਟਨਾਵਾਂ ਹਰੇਕ ਪੰਜਾਬੀ ਨੂੰ ਧੁਰ ਅੰਦਰ ਤੱਕ ਹਲੂਣ ਦਿੰਦੀਆਂ ਹਨ ਅਤੇ ਮੌਜੂਦਾ ਅਤੇ ਭਵਿੱਖੀ ਪੀੜ੍ਹੀਆਂ ਉਤੇ ਗਹਿਰਾ ਅਸਰ ਪੈਂਦਾ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅ...








