Thursday, August 13Malwa News
Shadow

Author: News Editor

ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

Local
ਰੂਪਨਗਰ, 17 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਪੈਂਦੇ ਸਾਰੇ ਥਾਣਿਆਂ ਦੇ ਡਰੱਗ ਹਾਟ-ਸਪਾਟ ਥਾਵਾਂ ਤੇ "ਕਾਰਡਨ ਐਂਡ ਸਰਚ ਆਪ੍ਰੇਸ਼ਨ” ਚਲਾਇਆ ਗਿਆ। ਬਹਿਰਾਮਪੁਰ ਕਲੋਨੀ ਵਿਖੇ ਇਸਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕਿਹਾ ਕਿ ਰੂਪਨਗਰ ਪੁਲਿਸ ਵੱਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ।  ਇਸ ਕਾਸੋ ਆਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਆਪ੍ਰੇਸ਼ਨ ...
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

Local
ਸੰਗਰੂਰ, 17 ਜਨਵਰੀ (000) - ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਦੇ ਚੱਲਦਿਆਂ ਅੱਜ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਥਾਨਕ ਬਨਾਸਰ ਬਾਗ਼ ਅਤੇ ਹੋਰ ਇਲਾਕਿਆਂ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਆਪ੍ਰੇਸ਼ਨ ਪੁਲਿਸ ਕਪਤਾਨ (ਸਥਾਨਕ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਕਾਰਵਾਈ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਸ਼੍ਰੀ ਛਿੱਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 3 ਮੁਕੱਦਮੇ ਦਰਜ ਕਰਕੇ...
ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ

Hot News
ਚੰਡੀਗੜ੍ਹ, 17 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ ਯੁੱਧ ਨਸ਼ਿਆਂ ਵਿਰੁੱਧ’ ਦੇ 322ਵੇਂ ਦਿਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ  - ’ਤੇ ਇੱਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)  ਚਲਾਇਆ  । ਇਹ ਤਲਾਸ਼ੀ ਅਭਿਆਨ (ਕਾਸੋ) ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ...
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ, 17 ਜਨਵਰੀ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ 'ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆ...
ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

Breaking News
*ਚੰਡੀਗੜ੍ਹ, 17 ਜਨਵਰੀ:*-ਪੰਜਾਬ ਵਿੱਚ ਧਰਤੀ ਹੇਠੋਂ ਪੋਟਾਸ਼ ਦੀ ਖੋਜ ਕਰਨ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਭਾਰਤ ਦੀ ਪੋਟਾਸ਼ ਦਰਾਮਦ ’ਤੇ ਭਾਰੀ ਨਿਰਭਰਤਾ ਨੂੰ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਖੇਤੀਬਾੜੀ ਲਈ ਲਾਹੇਵੰਦ ਘਰੇਲੂ ਖਣਿਜ ਸਰੋਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ। ਇਸ ਲੜੀ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਪੰਜਾਬ ਵਿੱਚ ਪੋਟਾਸ਼ ਭੰਡਾਰ ਵਾਲੇ ਮੁੱਖ ਸੰਭਾਵੀ ਖੇਤਰਾਂ ਵਿੱਚ ਖੋਜ ਲਈ ਸਮਾਂ-ਸੀਮਾਵਾਂ ਨਿਰਧਾਰਤ ਕਰਨ ਸਣੇ ਇਸ ਸਬੰਧੀ ਚਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖੀ ਤਰਜੀਹਾਂ ਤੈਅ ਕੀਤੀਆਂ ਗਈਆਂ। ਮੀਟਿੰਗ ਵਿੱਚ ਭਾਰਤੀ ਭੂ-ਵਿਗਿਆਨ ਸਰਵੇਖਣ (ਜੀ.ਐਸ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ (ਪੰਜਾਬ, ਹਿਮਾਚਲ ਅਤੇ ਹਰਿਆਣਾ) ਮੈਡਮ ਸ਼੍ਰੀਮਤੀ ਗੁਪਤਾ, ਡਾਇਰੈਕਟਰ ਸ੍ਰੀਮਤੀ ਸੁਸ਼੍ਰੀ ਮਿਸ਼ਰਾ ਅਤੇ ਸ੍ਰੀਮਤੀ ਅਪਰਾਜੀਤਾ ਭੱਟਾਚਾਰਜੀ ਅਤੇ ਖਣਨ ਅਤੇ ਭੂ-ਵਿਗਿਆਨ ਵਿਭਾਗ ਪੰਜਾਬ ਤੋਂ ਮੁੱਖ ਇੰਜੀਨੀ...
ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

Hot News
ਮਾਲੇਰਕੋਟਲਾ, 17 ਜਨਵਰੀ –     ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।    ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।     ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ...
ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 17 ਜਨਵਰੀ 2026:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ। ਇਹ ਬੱਸ ਟਰਮੀਨਲ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਮਹੱਤਵਪੂਰਨ ਆਵਾਜਾਈ ਕੇਂਦਰ ਵਜੋਂ ਕੰਮ ਕਰਦੇ ਹਨ ਅਤੇ ਕਾਮਿਆਂ, ਵਿਦਿਆਰਥੀਆਂ, ਵਪਾਰੀਆਂ, ਸੈਲਾਨੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੂੰ ਰੋਜ਼ਾਨਾ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰਤਰ-...
ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

Breaking News
ਚੰਡੀਗੜ੍ਹ, 17 ਜਨਵਰੀ:-ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) 2024 ਲਈ ਪੰਜਾਬ ਨੇ ‘ਲੀਡਰ ਸਟੇਟ’ ਵਜੋਂ ਨਾਮਣਾ ਖੱਟਿਆ ਹੈ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਸਾਂਝੀ ਕੀਤੀ। ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.)  ਇੱਕ ਵਿਆਪਕ, ਡੇਟਾ-ਅਧਾਰਤ ਢਾਂਚਾ ਹੈ, ਜੋ ਨੀਤੀ ਆਯੋਗ ਦੁਆਰਾ ਭਾਰਤ ਦੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਨਿਰਯਾਤ ਸਬੰਧੀ ਤਿਆਰੀ ਦਾ ਮੁਲਾਂਕਣ ਕਰਨ ਲਈ ਵਿਕਸਤ ਕੀਤਾ ਗਿਆ ਹੈ। ਇਸ ਢਾਂਚੇ ਤਹਿਤ ਚਾਰ ਮੁੱਖ  ਥੰਮ੍ਹਾਂ - ਨੀਤੀ ਢਾਂਚਾ, ਵਪਾਰਕ ਵਾਤਾਵਰਣ, ਨਿਰਯਾਤ ਈਕੋਸਿਸਟਮ ਅਤੇ ਨਿਰਯਾਤ ਵਿੱਚ ਕੀਤੇ ਪ੍ਰਦਰਸ਼ਨ ਦੇ ਆਧਾਰ ’ਤੇ  ਸੰਸਥਾਗਤ ਸਮਰੱਥਾ, ਖੋਜ ਅਤੇ ਵਿਕਾਸ ਬੁਨਿਆਦੀ ਢਾਂਚਾ, ਲੌਜਿਸਟਿਕਸ ਅਤੇ ਟਰਾਂਸਪੋਰਟ ਕਨੈਕਟੀਵਿਟੀ ਸਮੇਤ 70 ਤੋਂ ਵੱਧ ਸੂਚਕਾਂ ਦਾ ਅਧਿਐਨ ਕਰਦਿਆਂ ਮੁਲਾਂਕਣ ਕੀਤਾ ਜਾਂਦਾ ਹੈ । ਜਿੱਥੇ ਸੂਚਕਾਂਕ ਪ੍ਰਤੀਯੋਗੀ ਸੰਘਵਾਦ ਨੂੰ ਉਤਸ਼ਾਹਿਤ ਕਰਦਾ ਹੈ ਉੱਥੇ ਹੀ ਰਾਜਾਂ ਨੂੰ ਆਲਮੀ &...
ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

Local
ਹੁਸ਼ਿਆਰਪੁਰ, 17 ਜਨਵਰੀ :-ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਤੋਂ 14 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਪੰਜ ਰੋਜ਼ਾ "ਨੇਚਰ ਫੈਸਟ" ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ "ਨੇਚਰ ਫੈਸਟ" ਹੁਸ਼ਿਆਰਪੁਰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ ਅਤੇ ਵਾਤਾਵਰਨ ਸਰੋਤਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਸ਼ਕਤੀਸ਼ਾਲੀ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਫੈਸਟ ਨਾ ਸਿਰਫ਼ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ ਬਲਕਿ ਆਮ ਲੋਕਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਲਈ ਇਕ ਮਹੱਤਵਪੂਰਨ ਜ਼ਰੀਆ ਵੀ ਬਣੇਗਾ। ਉਨ੍ਹਾਂ ਕਿਹਾ ਕਿ ਇਸ ਨੇਚਰ ਫੈਸਟ ਵਿੱਚ ਜ਼ਿਲ੍ਹੇ ਦੇ ਕੁਦਰਤੀ ਸਰੋਤਾਂ ਦੇ ਨ...
ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

Local
ਧੂਰੀ, 17 ਜਨਵਰੀ:-ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ ਨੂੰ ਨਵੀਂ ਪਹਿਚਾਣ ਮਿਲੇਗੀ ਅਤੇ ਸ਼ਹਿਰ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੀ ਮੌਜੂਦ ਸਨ। ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਆਰ.ਓ.ਬੀ. ਅਧੀਨ ਸ਼ੇਰਪੁਰ ਚੌਂਕ ਦੇ ਸੁੰਦਰੀਕਰਨ ਲਈ 309.54 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਹ ਪ੍ਰੋਜੈਕਟ ਧੂਰੀ ਸ਼ਹਿਰ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਲਗਭਗ 1500 ਫੁੱਟ ਲੰਬੇ ਅਤੇ 42 ਫੁੱਟ ਚੌੜੇ ਖੇਤਰ ਵਿੱਚ ਵਿਕਸਿਤ ਹੋਣ ਵਾਲਾ ਇਹ ਪਾਰਕ ਸ਼ਹਿਰ ਵਾਸੀਆਂ ਲਈ ਮਨੋਰੰਜਨ, ਸੈਰ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਕੇਂਦ...