ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 16 ਜਨਵਰੀ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਸਿਹਤਮੰਦ ਭਵਿੱਖ ਦੇ ਨਿਰਮਾਤਾ ਦੱਸਦਿਆਂ ਤੰਬਾਕੂ ਵਿਰੁੱਧ ਇੱਕਜੁੱਟ ਹੋਣ ਅਤੇ ਇਸ ਵਿਰੁੱਧ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ।
ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ "ਬਿਲਡਿੰਗ ਏ ਤੰਬਾਕੂ-ਫਰੀ ਜਨਰੇਸ਼ਨ ਥਰੋ ਪ੍ਰਮੋਸ਼ਨ, ਅਡੈਪਟੇਸ਼ਨ ਐਂਡ ਇੰਪਲੀਮੈਂਟੇਸ਼ਨ ਆਫ ਨਿਊ ਇੰਨੀਸ਼ੀਏਟਿਵ" ਸਿਰਲੇਖ ਹੇਠ ਕਰਵਾਏ ਯੂਥ ਕਨਕਲੇਵ ਦੀ ਪ੍ਰਧਾਨਗੀ ਕਰਦਿਆਂ, ਸਿਹਤ ਮੰਤਰੀ ਨੇ ਵਿਦਿਆਰਥੀਆਂ ਅਤੇ ਨੌਜਵਾਨ ਆਗੂਆਂ ਨੂੰ ਰੋਲ ਮਾਡਲ ਬਣਨ ਅਤੇ ਕੈਂਪਸਾਂ ਤੋਂ ਲੈ ਕੇ ਭਾਈਚਾਰਿਆਂ ਅਤੇ ਡਿਜੀਟਲ ਪਲੇਟਫਾਰਮਾਂ ਤੱਕ ਤੰਬਾਕੂ ਕੰਟਰੋਲ ਦੀ ਲਹਿਰ ਨੂੰ ਅੱਗੇ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ, "ਪੰਜਾਬ ਦੀ ਤਾਕਤ ਇਸ ਦੀ ਜਵਾਨੀ ਵਿੱਚ ਹੈ। ਜਦੋਂ ਨੌਜਵਾਨ ਤੰਬਾਕੂ ਨੂੰ ਦਰਕਿਨਾਰ ਕਰਦੇ ਹਨ ਤਾਂ ਸੂਬੇ ਦਾ ਭਵਿੱਖ ਆਪਣੇ ਆਪ ਸਿਹਤਮੰਦ, ਮਜ਼ਬੂਤ ਅਤੇ ਵਧੇਰੇ ਉਸਾਰੂ ਬਣ ਜਾਂਦਾ ਹੈ।"
ਇਹ ਸੰਮੇਲਨ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ (ਜੀਐਸਏ) ਵੱਲੋਂ ਜਨਤਕ ਸਿਹਤ ਵਿਭਾਗ, ਪੰਜਾਬ ਯੂਨੀਵਰਸਿਟੀ, ਵਾਈਟਲ ਸਟ੍ਰੈਟਜੀਜ਼...








