ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* : ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ।
ਸਦਨ ‘ਚ ਬਿੱਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਅਤੇ ਨਾਜ਼ੁਕ ਮੁੱਦਾ ਹੈ ਜੋ ਹਰ ਪੰਜਾਬੀ ਨਾਲ ਸਬੰਧਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮੁੱਦੇ ਦੇ ਨਾ ਸਿਰਫ਼ ਵਰਤਮਾਨ ਵਿੱਚ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਗੰਭੀਰ ਨਤੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾ-ਮਾਫ਼ੀਯੋਗ ਅਪਰਾਧ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਅਪਰਾਧੀਆਂ ਨੂੰ ਨੱਥ ਪਾਈ ਜਾ ਸਕੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਰਿਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ 201...








