ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ
ਚੰਡੀਗੜ੍ਹ, 11 ਜੁਲਾਈ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਦੀਆਂ ਰਿਹਾਇਸ਼ਾਂ ਦਾ ਨਿਰੀਖਣ ਕੀਤਾ। ਇਸ ਮੁਹਿੰਮ ਦੌਰਾਨ ਡੈਜ਼ਰਟ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਪੰਛੀਆਂ ਲਈ ਪਾਣੀ ਦੇ ਕੰਟੇਨਰਾਂ ਆਦਿ ਵਿੱਚ ਮੱਛਰ ਦੇ ਲਾਰਵੇ ਦੀ ਮੌਜੂਦਗੀ ਦਾ ਪਤਾ ਲੱਗਿਆ, ਜਿਸ ਤੋਂ ਇਸਦੇ ਤੁਰੰਤ ਰੋਕਥਾਮ ਦੀ ਲੋੜ ਮਹਿਸੂਸ ਕੀਤੀ ਗਈ।
ਡਾ. ਬਲਬੀਰ ਸਿੰਘ ਨੇ ਮੱਛਰਾਂ ਦੇ ਪ੍ਰਜਨਨ ਸਰੋਤਾਂ ਨੂੰ ਖਤਮ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਡੇਂਗੂ ਕਰਕੇ ਬਲੀਡਿੰਗ (ਹੈਮੋਰਹੈਜਿਕ) ਦੀ ਸਮੱਸਿਆ ਪੈਦਾ ਹੁੰਦੀ ਹੈ ਤਾਂ ਇਹ ਬਹੁਤ ਹੀ ਘਾਤਕ ਬਣ ਸਕਦਾ ਹੈ, ਜਿਸ ਨਾਲ ਸਿਹਤ ਸੰਬਧੀ ਗੰਭੀਰ ਪੇਚੀਦਗੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸਮੂਹਿਕ ਯਤਨ ਇਸਦੇ ਫੈਲਾਅ ਨੂੰ ਰੋਕ ਸਕਦੇ ਹਨ। ਉਨ੍ਹਾਂ ਨੇ ਪੰਜਾਬ ਨੂੰ ਡੇਂਗੂ ਮੁਕਤ ਬਣਾਉਣ ਲਈ ਮਰੀਜ਼ਾਂ ਦੀ ਦੇਖਭਾਲ ਕਰਨ ਵਾਲਿਆਂ, ਮੰਤਰੀਆਂ, ਵਿਰੋਧੀ ਧਿਰ ਦੇ ਨੇ...








