ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀਆਂ ਇਨ੍ਹ...








