ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਜੂਨ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ ਬੁਜ਼ੁਰਗ ਸਾਡਾ ਮਾਣ” ਸਿਰਲੇਖ ਹੇਠ ਇੱਕ ਵਿਸ਼ੇਸ਼ ਸਰਵੇਖਣ ਕੀਤਾ ਗਿਆ।
ਅੱਜ ਇਹ ਖੁਲਾਸਾ ਕਰਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵਿਆਪਕ ਸਰਵੇਖਣ ਰਾਹੀਂ, 67,852 ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਦੇ ਨਾਲ ਲਗਭਗ 252 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਰਕਮ ਵਿੱਚੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਬੈਂਕਾਂ ਦੇ ਸਹਿਯੋਗ ਨਾਲ 166 ਕਰੋੜ ਰੁਪਏ ਦੀ ਵੱਡੀ ਰਕਮ ਦੀ ਵਸੂਲੀ ਕੀਤੀ ਜਾ ਚੁੱਕੀ ਹੈ।
ਮੰਤਰੀ ਨੇ ਅਧਿਕਾਰੀਆਂ ਨੂੰ ਬਾਕੀ 86 ਕਰੋੜ ਰੁਪਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਕਿ...








