Sunday, March 22Malwa News
Shadow

Author: News Editor

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

Hot News
ਚੰਡੀਗੜ੍ਹ, 25 ਜੂਨ: ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ। ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ। ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਸ. ...

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

Breaking News
ਚੰਡੀਗੜ੍ਹ, 25 ਜੂਨ 2025: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35 ਕਾਲਜਾਂ ਤੋਂ ਆਏ100 ਤੋਂ ਵੱਧ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ, ਇਸ ਵਿੱਚ ਪ੍ਰੋਫੈਸਰ ਵੀ ਸ਼ਾਮਿਲ ਸਨ। ਵਿਦਿਆਰਥੀਆਂ ਨੇ ਸਪੀਕਰ ਦੀਆਂ ਡਿਊਟੀਆਂ ਅਤੇ ਸਦਨ ਦੀ ਕਾਰਵਾਈ ਬਾਰੇ ਉਹਨਾਂ ਕੋਲੋਂ ਸਵਾਲ ਪੁੱਛੇ ਅਤੇ ਉਹਨਾਂ ਨੂੰ ਇਹ ਵੀ ਪੁੱਛਿਆ ਕਿ ਉਹ ਸਿਆਸੀ ਦਬਾਅ ਨੂੰ ਕਿਸ ਤਰ੍ਹਾਂ ਨਿਪਟਦੇ ਹਨ, ਜਿਸ ਦੇ ਜਵਾਬ ਵਿੱਚ ਸਪੀਕਰ ਸਾਹਿਬ ਨੇ ਦੱਸਿਆ ਕਿ ਉਹ ਵਿਰੋਧੀ ਧਿਰ ਨੂੰ ਬੋਲਣ ਲਈ ਬਰਾਬਰ ਦਾ ਮੌਕਾ ਪ੍ਰਦਾਨ ਕਰਦੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਰਾਜਨੀਤੀ ਤਾਂ ਇੱਕ ਸੇਵਾ ਹੈ ਸਾਨੂੰ ਆਪਣੀ ਕੌਮ ਦੀ ਸੇਵਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੇ ਉਹਨਾਂ ਨੂੰ ਪੁੱਛਿਆ ਕਿ ਸਦਨ ਦੀ ਕਾਰਵਾਈ ਨੂੰ ਕਿਸ ਤਰ੍ਹਾਂ ਪਾਰਦਰਸ਼ੀ ਰੱਖਿਆ ਜਾਵੇ ਇਸ ਬਾਰੇ ਉਹ ਹੋਰ ਕੀ ਕਦਮ ਚੁੱਕ ਸਕਦੇ ਹਨ। ਇਸ ਦਾ ਉੱਤਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਜੁਡੀਸ਼ਰੀ, ਐਗਜੀਕਿਊਟਿਵ ਅਤੇ ਲੈਜੀਸਲੇਚਰ ਇਹ ਤਿੰਨ ਵਿੰਗ ਜੇਕਰ ਆਪਣਾ ਆਪਣਾ ਕੰਮ ਸਹੀ ਢੰਗ ਨਾਲ ਕਰਨ ਤਾਂ ਸਦਨ ਦੀ ਕਾਰਵਾਈ...
ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

Breaking News
ਚੰਡੀਗੜ੍ਹ/ਪਠਾਨਕੋਟ, 25 ਜੂਨ: ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।ਦੱਸਣਯੋਗ ਹੈ ਕਿ ਇਸ ਸਾਲ ਪਵਿੱਤਰ ਸ੍ਰੀ ਅਮਰਨਾਥ ਯਾਤਰਾ 3 ਜੁਲਾਈ, 2025 ਨੂੰ ਸ਼ੁਰੂ ਹੋ ਕੇ 9 ਅਗਸਤ, 2025 ਤੱਕ ਜਾਰੀ ਰਹੇਗੀ। ਇਸ ਸਾਲਾਨਾ ਯਾਤਰਾ ਵਿੱਚ ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਆਉਂਦੇ ਹਨ, ਜਿਨ੍ਹਾਂ ਵਿੱਚੋਂ ਕਈ ਸ਼ਰਧਾਲੂ ਜੰਮੂ ਅਤੇ ਕਸ਼ਮੀਰ ਵਿਖੇ ਪਵਿੱਤਰ ਗੁਫਾ ਵਾਲੇ ਤੀਰਥ ਸਥਾਨ ਜਾਣ ਲਈ ਪੰਜਾਬ, ਖਾਸ ਕਰਕੇ ਪਠਾਨਕੋਟ ਜ਼ਿਲ੍ਹੇ ਵਿੱਚੋਂ ਲੰਘਦੇ ਹਨ।ਸਪੈਸ਼ਲ ਡੀਜੀਪੀ ਸਾਲਾਨਾ ਤੀਰਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲ...
ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

Breaking News
ਚੰਡੀਗੜ੍ਹ 25 ਜੂਨ, 2025 - ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੀ ਪੱਧਰ 'ਤੇ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕੇਸ ਵਿੱਚ 540 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਦਾ ਕਈ ਗੈਰ-ਕਾਨੂੰਨੀ ਤਰੀਕਿਆਂ ਨਾਲ ਲੈਣ-ਦੇਣ ਕੀਤਾ ਗਿਆ, ਜਿਸ ਵਿੱਚ(i) ਬਿਕਰਮ ਸਿੰਘ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ,(ii) ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਲੈਣ-ਦੇਣ,(iii) ਕੰਪਨੀ ਦੇ ਵਿੱਤੀ ਵੇਰਵਿਆਂ (ਸਟੇਟਮੈਂਟਾਂ) ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਾਸ਼ੀ ਅਤੇ(iv) ਬਿਕਰਮ ਸਿੰਘ ਮਜੀਠੀਆ ਵੱਲੋਂ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਤੀ ਸ਼ਾਮਲ ਹੈਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾ...
ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ

ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ

Breaking News
ਚੰਡੀਗੜ੍ਹ, 25 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਸਬੰਧੀ ਨਵੇਂ ਡਿਜੀਟਲ ਪਲੇਟਫਾਰਮ ਈਸੀਆਈਨੈਟ  ਨੂੰ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਨੇ ਇਸ ਸਾਲ 4 ਮਈ ਨੂੰ ਇੱਕ ਨਵੇਂ ਵਨ-ਸਟਾਪ ਪਲੇਟਫਾਰਮ, ਈਸੀਆਈਨੈਟ ਨੂੰ ਵਿਕਸਿਤ ਕਰਨ ਦਾ ਐਲਾਨ ਕੀਤਾ ਸੀ, ਜਿਸ ਵਿੱਚ ਚੋਣ ਕਮਿਸ਼ਨ ਦੇ 40 ਤੋਂ ਵੱਧ ਮੌਜੂਦਾ ਮੋਬਾਈਲ ਅਤੇ ਵੈੱਬ ਐਪਲੀਕੇਸ਼ਨਾਂ ਨੂੰ ਜੋੜਿਆ ਗਿਆ ਸੀ। ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਈਸੀਆਈਨੈਟ ਦੇ ਕੁਝ ਮਾਡਿਊਲਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਅਤੇ ਆਉਣ ਵਾਲੇ ਕੁਝ ਹਫ਼ਤਿਆਂ ਵਿੱਚ ਇਹ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਈਸੀਆਈਨੈਟ ਚੋਣ ਕਮਿਸ਼ਨ ਦੀਆਂ ਮਹੱਤਵਪੂਰਨ ਪਹਿਲਕਦਮੀਆਂ ਵਿੱਚੋਂ ਇੱਕ ਹੈ, ਜਿਸਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਮਾਰਗਦਰਸ਼ਨ ਹੇਠ ਲਾਗ...

ਮਾਨ ਸਰਕਾਰ ਵਿੱਚ ਕਿਸਾਨਾਂ ਨੂੰ ਸਾਲਾਂ ਬਾਅਦ ਮਿਲਿਆ ਮੋਟਰਾਂ ਬੰਦ ਕਰਕੇ ਝੋਨਾ ਲਾਉਣ ਦਾ ਮੌਕਾ-ਵਿਧਾਇਕ ਸ਼ੈਰੀ ਕਲਸੀ

Punjab Development
ਬਟਾਲਾ, 25 ਜੂਨ (    ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਸੂਬੇ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹਈਆ ਕਰਵਾਉਣ ਨਾਲ ਕਿਸਾਨਾਂ ਵਿੱਚ ਖੁਸ਼ੀ ਪਾ ਜਾ ਰਹੀ ਹੈ ਤੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨਾਂ ਦੱਸਿਆ ਕਿ ਝੋਨੇ ਲਾਉਣ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਅਤੇ ਕਿਸਾਨਾਂ ਨੂੰ ਮੋਟਰਾਂ ਬੰਦ ਕਰਕੇ ਝ...
ਪੰਜਾਬ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਪੰਜਾਬ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

Punjab Politics
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 25 ਜੂਨ  (   ) ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਿਰੋਲ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਨੌਜਵਾਨ ਲੜਕੇ-ਲੜਕੀਆਂ ਦੀ ਯੋਗਤਾ ਦਾ ਮੁੱਲ ਪਾਇਆ ਹੈ, ਇੱਕ ਨਹੀਂ ਬਲਕਿ 3-3 ਸਰਕਾਰੀ ਨੌਕਰੀਆਂ ਲਈ ਚੋਣ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਦੌਰਾਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਰੋਲ ਮੈਰਿਟ ਦੇ ਆਧਾਰ ’ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈ...
ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

Punjab Development
ਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਜੂਨ (       ) - ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ  ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ‘ਚ 10-10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਆਂਗਨਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ‘ਚ 10-10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਆਂਗਨਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ

Punjab Development
ਮਲੋਟ, 24 ਮਲੋਟ: ਪੰਜਾਬ ਦੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਤਿੰਨ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪਾਰਦਰਸ਼ੀ ਅਤੇ ਚੰਗੀ ਗੁਣਵੱਤਾ ਵਾਲੇ ਸਮਾਨ ਨਾਲ ਇਹਨਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇੱਥੇ ਬੱਚਿਆਂ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਲੋਟ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ...