Friday, August 14Malwa News
Shadow

Author: News Editor

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Hot News
ਚੰਡੀਗੜ੍ਹ, 11 ਜਨਵਰੀ 2026 :- ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ ਹ...
ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

Hot News
ਚੰਡੀਗੜ੍ਹ, 11 ਜਨਵਰੀ:- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ "ਘੋੜਾ ਮੰਡੀ" ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ। ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ। ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨ...
ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

Hot News
*ਚੰਡੀਗੜ੍ਹ, 11 ਜਨਵਰੀ:*- ਪਾਰਦਰਸ਼ਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਸਰੋਤਾਂ ਦੇ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਸ਼ੁਰੂ ਕੀਤੀ ਗਈ ਹੈ ਅਤੇ ਸੋਧੇ ਹੋਏ ਪੰਜਾਬ ਮਾਈਨਰ ਮਿਨਰਲ ਨਿਯਮਾਂ ਤਹਿਤ ਨਿਲਾਮੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਇਨ੍ਹਾਂ ਸੁਧਾਰਾਂ 'ਤੇ ਹੋਰ ਚਾਨਣਾ ਪਾਉਂਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖਣਨ ਖੇਤਰ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਕੁਦਰਤੀ ਸਰੋਤਾਂ ਦੀ ਵਰਤੋਂ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਸੂਬੇ ਦੇ ਮਾਲੀਏ ਦੀ ਰੱਖਿਆ ਤਾਂ ਕਰ ਹੀ ਰਹੇ ਹਾਂ, ਨਾਲ-ਨਾਲ ਯੋਗ ਆਪ੍ਰੇਟਰਾਂ ਲਈ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਅਤੇ ਅਤੇ ਗ਼ੈਰ-ਕਾਨੂੰਨੀ ਖਣਨ ‘ਤੇ ਨਕੇਲ ਕਸ ਰਹੇ ਹਾਂ।" ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਸਰਕਾਰ ਵੱਲੋਂ ਇੱਕ ਖੁੱਲ੍ਹੀ ਅਤੇ ਪ੍ਰਤੀਯੋਗੀ ਆਨਲਾਈਨ ਬੋਲੀ ...
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 11 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ। ਕੈਬਨਿਟ ਮੰਤਰੀ ਨੇ ...
ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਬਠਿੰਡਾ, 11 ਜਨਵਰੀ:- ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ। ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

Punjab News
ਬਰਨਾਲਾ, 11 ਜਨਵਰੀ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਗਿਆ। ਇਸ ਪਦ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਲੱਗੇ ਪਿੰਡ ਦੇ ਪਹਿਰੇਦਾਰ, ਅਧਿਕਾਰੀਆਂ/ਕਰਮਚਾ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

Local
ਖਨੌਰੀ/ਸੁਨਾਮ, 11 ਜਨਵਰੀ- ਜਿਹੜਾ ਵੀ ਇਨਸਾਨ ਦੁਨੀਆਂ ਵਿੱਚ ਆਇਆ ਹੈ, ਉਸ ਨੇ ਇੱਕ ਦਿਨ ਇੱਥੋਂ ਜਾਣਾ ਹੀ ਜਾਣਾ ਹੈ। ਪਰ ਕੁਝ ਲੋਕ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਗੁਣਾਂ ਨਾਲ ਸਮਾਜ ਵਿੱਚ ਅਜਿਹੀ ਮਹਿਕ ਛੱਡ ਜਾਂਦੇ ਹਨ ਕਿ ਦੁਨੀਆਂ ਤੋਂ ਜਾਣ ਤੋਂ ਬਾਅਦ ਵੀ ਉਹ ਖੁਸ਼ਬੂ ਸਮਾਜ ਵਿੱਚ ਕਾਇਮ ਰਹਿੰਦੀ ਹੈ ਤੇ ਲੋਕ ਅਜਿਹੇ ਲੋਕਾਂ ਨੂੰ ਸਦਾ ਯਾਦ ਰੱਖਦੇ ਹਨ। ਸਵਰਗੀ ਸ਼੍ਰੀ ਸ਼ਾਮ ਲਾਲ ਗੋਇਲ ਪੁੱਤਰ ਸ਼੍ਰੀ ਬਾਬੂ ਰਾਮ ਗੋਇਲ ਵੀ ਅਜਿਹੀ ਹੀ ਸ਼ਖਸੀਅਤ ਦੇ ਮਾਲਕ ਸਨ ਤੇ ਉਹਨਾਂ ਵੱਲੋਂ ਸਮਾਜ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼੍ਰੀ ਸ਼ਾਮ ਲਾਲ ਗੋਇਲ ਨਮਿਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਰਸਮ ਪਗੜੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਨੇ ਪ੍ਰਾਰਥਨਾ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਾਮ ਲਾਲ ਗੋਇਲ, ਕੈਬਨਿ...
“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

Local
ਮਾਲੇਰਕੋਟਲਾ, 11 ਜਨਵਰੀ -                  ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪੜਾਅ ਦੂਜੇ, ਮਿਸ਼ਨ ‘ਸੰਪਰਕ’ ਅਧੀਨ ਸਥਾਨਕ ਊਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਇੱਕ ਮਹੱਤਵਪੂਰਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡਾਂ ਅਤੇ ਵਾਰਡਾਂ ਦੇ ਵੀ.ਡੀ.ਸੀ. ਮੈਂਬਰਾਂ ਨੇ ਗਰਮਜੋਸ਼ੀ ਨਾਲ ਭਾਗ ਲਿਆ, ਜਦਕਿ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।                 ਇਸ ਮੌਕੇ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਸਹਿਯੋਗ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਮਾਜ ਦਾ ਹਰ ਵਰਗ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਨਹੀਂ ਕਰੇਗਾ, ਤਦ ਤੱਕ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਪੂਰੀ ਤਰ੍ਹਾਂ ਜਿੱਤਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ‘ਸੰਪਰਕ’ ਦਾ ਮੁੱਖ ਮਕਸਦ ਪੁਲਿਸ ਅਤੇ ਆਮ ਲ...
ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

Local
ਫ਼ਰੀਦਕੋਟ 11 ਜਨਵਰੀ - ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਵੱਲੋਂ ਪਿੰਡ ਝੱਖੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।  ਮਹਿਕਮੇ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਵਿੱਚੋਂ ਥੋੜਾ ਥੋੜਾ ਰਕਬਾ ਘਟਾ ਕੇ ਤੇਲ ਬੀਜ ਦਾਲਾਂ ਫਲਾਂ ਅਤੇ ਸਬਜ਼ੀਆਂ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਘੱਟੋ ਘੱਟ ਆਪਣੇ ਘਰ ਦੀ ਲੋੜ ਸਰੋਂ ਛੋਲੇ, ਦਾਲਾਂ ,ਸਬਜ਼ੀਆਂ ,ਫਲ ਆਦਿ ਬੀਜਣ। ਇਸ ਕੈਂਪ ਵਿੱਚ ਕਣਕ ਦੀ ਫਸਲ ਸਬੰਧੀ ਡਾ. ਰੁਪਿੰਦਰ ਸਿੰਘ ਟ੍ਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਡਾ.ਪਰਮਪਾਲ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਡਾਕਟਰ ਕੁਲਵੰਤ ਸਿੰਘ ਅਤੇ ਸਮੁੱਚੀ ਟੀਮ ਵੱਲੋਂ ਅਗਾਂਹ ਵਧੂ ਕਿਸਾਨ ਮੱਖਣ ਸਿੰਘ ਅਤੇ ਹਰਬਖਸ਼ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ।  ਅਗਾਂਹ ਵਧੂ ਕਿਸਾਨ ਮੱਖਣ ਸਿੰਘ ਵੱਲੋਂ ਪਹਿਲਕਦਮੀ ਕਰਦੇ ਹੋਏ ਆਪਣੇ ਖੇਤਾਂ ਵਿੱਚ ਨਾਖਾਂ ਦਾ ਬਾਗ ਲਗਾ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

Local
ਸ੍ਰੀ ਆਨੰਦਪੁਰ ਸਾਹਿਬ, 11 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਪਾਵਰਕਾਮ ਗੈਸਟ ਹਾਊਸ, ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਦਾ ਉਦੇਸ਼ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਮੁੱਦਿਆਂ ਦਾ ਨਿਪਟਾਰਾ ਕਰਨਾ ਸੀ।     ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਆਏ ਲੋਕਾਂ ਨੇ ਕੈਬਨਿਟ ਮੰਤਰੀ ਨਾਲ ਸਿੱਧੀ ਮੁਲਾਕਾਤ ਕਰਕੇ ਸਿਹਤ ਸੇਵਾਵਾਂ, ਦਰਿਆ ਉੱਤੇ ਪੁਲਾਂ ਰਾਹੀਂ ਕਨੈਕਟੀਵਿਟੀ, ਹੜ੍ਹ ਪ੍ਰਭਾਵਿਤ ਇਲਾਕਿਆਂ, ਡਰੇਨੇਜ, ਸਟ੍ਰੀਟ ਲਾਈਟਾਂ, ਪਾਣੀ ਸਪਲਾਈ, ਬਿਜਲੀ ਸਪਲਾਈ, ਸੜਕਾਂ, ਰੈਵਨਿਊ ਮਾਮਲਿਆਂ, ਸਮਾਜਿਕ ਭਲਾਈ ਸਕੀਮਾਂ ਅਤੇ ਹੋਰ ਨਾਗਰਿਕ ਮੁੱਦਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ। ਕੈਬਨਿਟ ਮੰਤਰੀ ਨੇ ਧਿਆਨ ਨਾਲ ਹਰ ਸ਼ਿਕਾਇਤ ਸੁਣੀ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੇਂ-ਬੱਧ ਨਿਪਟਾਰੇ ਲਈ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।    ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਉਹ ...