Sunday, March 22Malwa News
Shadow

Author: News Editor

ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਹੌਂਸਲਾ ਅਫਜ਼ਾਈ

ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਹੌਂਸਲਾ ਅਫਜ਼ਾਈ

Hot News
ਮਲੋਟ, 24 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਲ ਕਰਨ ਵਾਲੇ ਵਾਰਡ ਨੰਬਰ 19, ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਦੇ ਘਰ ਪਹੁੰਚ ਕੇ ਉਸਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜਤਿਨ ਨੂੰ ਨਕਦ ਸਹਾਇਤਾ ਰਾਸ਼ੀ ਭੇਂਟ ਕਰਨ ਦੇ ਨਾਲ-ਨਾਲ ਉਸਨੂੰ ਡਾਕਟਰੀ ਦੀ ਪੜ੍ਹਾਈ ਲਈ ਲੋੜੀਂਦੀਆਂ ਕਿਤਾਬਾਂ ਮੁਫ਼ਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਜਤਿਨ ਨੂੰ ਹਾਰਦਿਕ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਨੀਟ ਪ੍ਰੀਖਿਆ ‘ਚ ਇਸ ਸ਼ਾਨਦਾਰ ਸਫਲਤਾ ਤੋਂ ਬਾਅਦ ਜਤਿਨ ਨੂੰ ਸੁਨਹਿਰੀ ਭਵਿੱਖ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ...
ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

Breaking News
ਚੰਡੀਗੜ੍ਹ, 24 ਜੂਨ: ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਸੈਸ਼ਨ ਦਾ ਸੰਚਾਲਨ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਅਤੇ ਸ੍ਰੀ ਰਾਮ ਸਿੰਘ ਏਡੀਜੀਪੀ ਟੀਐਸਐਸ ਦੀ ਮੌਜੂਦਗੀ ਵਿੱਚ ਡੀਡੀਜੀ ਚੰਡੀਗੜ੍ਹ ਕਮਾਂਡਰ ਧੀਰਜ ਸਰੀਂ ਦੀ ਅਗਵਾਈ ਹੇਠ ਯੂਆਈਡੀਏਆਈ ਖੇਤਰੀ ਦਫ਼ਤਰ ਦੀ ਟੀਮ ਵੱਲੋਂ ਕੀਤਾ ਗਿਆ ਜਿਸ ਵਿੱਚ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਨੂੰ ਯਕੀਨੀ ਬਣਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸੈਸ਼ਨ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ 100 ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।ਯੂਆਈਡੀਏਆ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

Breaking News
ਚੰਡੀਗੜ੍ਹ/ਪਟਿਆਲਾ, 24 ਜੂਨਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ ਬਰਾਂਚਾਂ ਵਿੱਚ ਜਾ ਕੇ ਜਾਇਜਾ ਲਿਆ ਅਤੇ ਇੱਥੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜਰੀ ਜਾਂਚਣ ਦੇ ਨਾਲ ਨਾਲ ਉਹਨਾਂ ਦੇ ਮੇਜਾਂ ਉੱਤੇ ਪਈਆਂ ਫਾਈਲਾਂ ਦੀ ਵੀ ਜਾਂਚ ਕੀਤੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਇਹ ਚੈਕਿੰਗ ਵਿਸ਼ੇਸ਼ ਕਰਕੇ ਕਈ ਫਾਈਲਾਂ ਅਤੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਹੋ ਰਹੀ ਦੇਰੀ ਦਾ ਕਾਰਨ ਜਾਨਣਾ ਹੈ। ਇਸ ਦੌਰਾਨ ਵਿੱਤ ਮੰਤਰੀ ਅਤੇ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਕਈ ਤਰ੍ਹਾਂ ਦੇ ਦਸਤਾਵੇਜ ਆਪਣੇ ਕਬਜ਼ੇ ਵਿੱਚ ਲਏ ਅਤੇ ਕਈਆਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਲਈ ਆਦੇਸ਼ ਦਿੱਤੇ।ਸਰਕਾਰੀ ਦਸਤਾਵੇਜੀ ਫਾਈਲਾਂ ਦੇ ਨਾਲ ਨਾਲ ਉਨਾਂ ਨੇ ਐਕਸਾਈਜ਼ ਵਿਭਾਗ ਵਿੱਚ ਚੱਲ...
ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

Breaking News
ਚੰਡੀਗੜ੍ਹ, 24 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 115 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19, 007 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆ...
ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ  ਤਿਆਰੀਆਂ ਵਿੱਢੀਆਂ

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ  ਤਿਆਰੀਆਂ ਵਿੱਢੀਆਂ

Breaking News
ਚੰਡੀਗੜ੍ਹ, 24 ਜੂਨ: ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ ਦੀ ਖਰੀਦ ਦੀ ਨਿਗਰਾਨੀ ਕਰਨ ਅਤੇ ਰਾਜ ਵਿੱਚ ਆਉਣ ਵਾਲੇ ਸੀਜ਼ਨਾਂ ਵਿੱਚ ਕਣਕ ਅਤੇ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ ਸਮੂਹ  ਦਾ ਗਠਨ ਕਰਕੇ ਇੱਕ ਮਿਸਾਲੀ ਪਹਿਲ ਕੀਤੀ ਹੈ  | ਮੰਤਰੀ ਸਮੂਹ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਕੀਤੀ | ਜ਼ਿਕਰਯੋਗ ਹੈ ਕਿ ਇਸ ਮੰਤਰੀ ਸਮੂਹ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਬਤੌਰ ਚੇਅਰਮੈਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੈਂਬਰ ਵਜੋਂ ਸ਼ਾਮਲ ਹਨ |ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਤਿਵਾੜੀ ਨੇ 1 ਅਕਤੂਬਰ 2025 ਤੋਂ  ਨਵੰਬਰ ਦੇ ਅੱਧ ਤੱਕ ਚੱਲਣ ਵਾਲੇ ਸਾਉਣੀ ਸੀਜ਼ਰਨ ਦੌਰਾਨ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ...
ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ‘ਤੇ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ – ਰਮਨ ਬਹਿਲ

ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ‘ਤੇ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ – ਰਮਨ ਬਹਿਲ

Local
ਗੁਰਦਾਸਪੁਰ, 23 ਜੂਨ (            ) - ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਰਿਕਾਰਡ ਜਿੱਤ ਦਰਜ ਕਰਕੇ ਇੱਕ ਵਾਰ ਫਿਰ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ। ਆਮ ਆਦਮੀ ਪਾਰਟੀ ਦੀ ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਉੱਪਰ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਵਿਖੇ ਆਪਣੇ ਨਿਵਾਸ ਸਥਾਨ 'ਤੇ ਪਾਰਟੀ ਵਰਕਰਾਂ ਨਾਲ ਜਿੱਤ ਦੀਆਂ ਖ਼ੁਸ਼ੀਆਂ ਮਨਾਉਣ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਇਹ ਚੋਣ ਜਿੱਤਣ ਨਾਲ ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ 2027 ਵਿੱਚ ਆਪ ਫਾਈਨਲ ਜਿੱਤ ਕੇ ਇੱਕ ਵਾਰ ਫਿਰ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇ ਕੇ ਉਨ੍ਹਾਂ ...
ਨਸ਼ਾ ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ

ਨਸ਼ਾ ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ

Local
ਕੀਰਤਪੁਰ ਸਾਹਿਬ 23 ਜੂਨ ()ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਅਤੇ ਡਾ. ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਸਥਾਪਿਤ ਓਟ ਕਲੀਨਿਕ 'ਤੇ ਨਸ਼ਾ ਛੱਡਣ ਲਈ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਦੀਨ ਦਿਆਲ ਉਪਾਧਿਆਏ ਪੇਂਡੂ ਹੁਨਰ ਪ੍ਰੋਗਰਾਮ ਤਹਿਤ ਕਿੱਤਾਮੁਖੀ ਸਿਖਲਾਈ ਦਿੱਤੀ ਗਈ ਤਾਂ ਜੋ ਉਨ੍ਹਾਂ ਨੂੰ ਨਸ਼ਾ ਛੱਡਣ ਮਗਰੋਂ ਮੁੜਵਸੇਬੇ ਵਿੱਚ ਮੱਦਦ ਮਿਲ ਸਕੇ।    ਇਸ ਮੌਕੇ ਸੀਨੀਅਰ ਮੈਡੀਕਲ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਐਸ.ਬੀ.ਐਸ ਹੁਨਰ ਕੇਂਦਰ ਦੇ ਪ੍ਰਬੰਧਕੀ ਨਿਰਦੇਸ਼ਕ ਸੰਦੀਪ ਸੈਣੀ ਦੀ ਅਗਵਾਈ ਵਾਲੀ ਟੀਮ ਵੱਲੋਂ ਇਨ੍ਹਾਂ ਦਸਵੀਂ ਪਾਸ ਨੌਜਵਾਨਾਂ ਨੂੰ ਵੇਅਰ ਹਾਊਸ ਐੱਸੋਸੀਏਟ ਦੇ 8 ਮਹੀਨਿਆਂ ਦੇ ਕੋਰਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿਖਲਾਈ ਦੇਣ ਆਏ ਟ੍ਰੇਨਰ ਪਰਨੀਤ ਕੌਰ, ਗੁਰਪ੍ਰੀਤ, ਸੁਪਨਦੀਪ ਕੌਰ ਅਤੇ ਰਣਜੀਤ ਕੌਰ ਨੇ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫ਼ਤ ਹੈ ਅਤੇ ਸਰਕਾਰੀ ਮੱਦਦ ਵਾਲੀ ਇਸ ਸਿਖਲਾਈ ਦਾ ਪ੍ਰਬੰਧ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਲਈ ਕੀਤਾ ...
ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲੱਬਧ, ਕਿਸਾਨ ਇਸਦੀ ਵਾਧੂ ਸਟੋਰੋਜ ਤੋਂ ਗੁਰੇਜ ਕਰਨ-ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲੱਬਧ, ਕਿਸਾਨ ਇਸਦੀ ਵਾਧੂ ਸਟੋਰੋਜ ਤੋਂ ਗੁਰੇਜ ਕਰਨ-ਮੁੱਖ ਖੇਤੀਬਾੜੀ ਅਫ਼ਸਰ

Local
ਮੋਗਾ 23 ਜੂਨ                 ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਉਣੀ 2025 ਦੌਰਾਨ ਜ਼ਿਲ੍ਹਾ ਮੋਗਾ ਵਿਚ ਤਕਰੀਬਨ 1 ਲੱਖ 81 ਹਜਾਰ ਹੈਕਟੇਅਰ ਰਕਬੇ ਵਿਚ ਝੋਨੇ/ਬਾਸਮਤੀ ਦੀ ਲਵਾਈ ਕੀਤੀ ਜਾ ਰਹੀ ਹੈ। ਝੋਨੇ ਤੋਂ ਇਲਾਵਾ ਮੱਕੀ, ਮੂੰਗੀ ਅਤੇ ਨਰਮੇ ਦੀ ਫਸਲ ਹੇਠ ਰਕਬਾ ਵੀ ਹੈ। ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਤਕਰੀਬਨ 75000 ਮੀਟ੍ਰਿਕ ਟਨ ਯੂਰੀਆ ਖਾਦ ਦੀ ਮੰਗ ਹੈ, ਪੰਜਾਬ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਸਦਕਾ ਹੁਣ ਤੱਕ ਜਿ਼ਲ੍ਹੇ ਵਿਚ 56656 ਮੀਟ੍ਰਿਕ ਟਨ ਯੂਰੀਆ ਦੀ ਸਪਲਾਈ ਪਹੁੰਚ ਚੁੱਕੀ ਹੈ ਅਤੇ ਕਿਸਾਨਾਂ ਵੱਲੋਂ ਅਜੇ ਝੋਨੇ ਦੀ ਪਹਿਲੀ ਕਿਸ਼ਤ ਹੀ ਪਾਈ ਜਾਣੀ ਹੈ। ਦੂਸਰੀ ਅਤੇ ਤੀਸਰੀ ਕਿਸ਼ਤ ਬਾਕੀ ਹੈ। ਯੂਰੀਆ ਖਾਦ ਦੀ ਸਪਲਾਈ ਲਗਾਤਾਰ ਜ਼ਿਲ੍ਹੇ ਵਿਚ ਪਹੁੰਚ ਰਹੀ ਹੈ। ਅਪ੍ਰੈਲ 2025 ਦੌਰਾਨ ਇਕ ਮਹੀਨੇ ਵਿਚ ਹੀ 10000 ਮੀਟ੍...
ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਫਰੀਦਕੋਟ ਜਿਲ੍ਹੇ ਦਾ ਦੌਰਾ

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਫਰੀਦਕੋਟ ਜਿਲ੍ਹੇ ਦਾ ਦੌਰਾ

Local
ਫਰੀਦਕੋਟ 23 ਜੂਨ () ਜਿਲ੍ਹੇ ਵਿੱਚ ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਮਿਸ਼ਨ ਸਕੀਮਾਂ ਲਾਗੂ ਕਰਨ ਸਬੰਧੀ ਜਾਣਕਾਰੀ ਲੈਣ ਲਈ ਕੇਂਦਰੀ ਟੀਮ ਦੇ ਮੈਂਬਰ ਸ੍ਰੀ ਰੋਹਨ ਚੰਦ ਠਾਕੁਰ ਅਤੇ ਸ੍ਰੀ ਵਿਜੇ ਸਿੰਘ ਮੀਨਾ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨਾ ਉਨ੍ਹਾਂ ਜਿਲ੍ਹੇ ਵਿੱਚ ਸਾਫ ਪੀਣਯੋਗ ਪਾਣੀ, ਜਲ ਸੰਗ੍ਰਿਹ (ਬਰਸਾਤੀ ਪਾਣੀ ਦਾ ਜਮੀਨ ਵਿੱਚ ਰਿਚਾਰਜ), ਜਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਆਦਿ ਸਬੰਧੀ ਅਧਿਕਾਰੀਆਂ ਤੋਂ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਾਫ ਪੀਣਯੋਗ ਪਾਣੀ ਦੀ ਸਪਲਾਈ ਨਿਰੰਤਰ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਵਰਤਣ ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ  ਜਲ ਜੀਵਨ ਤਹਿਤ ਲੋਕਾਂ ਨੂੰ ਨਿਰੰਤਰ ਸਾਫ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਇਆ ਜਾ ਰਿਹਾ ਹੈ ਤੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਦੇ ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਅਭਿ...
ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

Hot News
ਨੰਗਲ 23 ਜੂਨ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਰਾਜਨੀਤੀ ਵਿੱਚ ਨਵੇ ਅਧਿਆਏ ਦੀ ਸੁਰੂਆਤ ਹੋਈ ਹੈ। ਪੰਜਾਬ ਦੀ ਸਭ ਤੋ ਅਰਬਨ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਨੂੰ ਮਿਸਾਲੀ ਜਿੱਤ ਮਿਲੀ ਹੈ, ਉਸ ਦੇ ਨਾਲ ਹੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਗੁਜਰਾਤ ਉਹ ਭੂਮੀ ਹੈ, ਜਿਸ ਨੂੰ ਭਾਰਤੀ ਜਨਤਾ ਪਾਰਟੀ ਦੀ ਜਨਮ ਭੂਮੀ ਕਿਹਾ ਜਾਂਦਾ ਹੈ, ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਆਪਣੀ ਭੂਮੀ ਜਿਸ ਤੇ ਪਿਛਲੇ 25 ਸਾਲ ਤੋਂ ਭਾਂਜਪਾ ਦਾ ਸਾਸ਼ਨ ਹੈ, ਉਥੇ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਚੱਡ ਲਹਿਰਾ ਕੇ ਦੇਸ਼ ਦੀ ਰਾਜਨੀਤੀ ਵਿੱਚ ਨਵੇ ਬਦਲਾਓ ਦਾ ਮੁੱਢ ਬੰਨਿਆ ਹੈ। ਜਿਸ ਦੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਦੇਸ਼ ਦਾ ਹਰ ਆਮ ਆਦਮੀ ਪਾਰਟੀ ਦੀ ਸੋਚ ਤੇ ਪਹਿਰਾ ਦੇਣ ਵਾਲਾ ਵੋਟਰ/ਨਾਗਰਿਕ ਵਧਾਈ ਦਾ ਪਾਤਰ ਹੈ।    ਅੱਜ ਨੰਗਲ ਵਿ...