Sunday, March 22Malwa News
Shadow

Author: News Editor

ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ

ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ

Breaking News
ਜਲੰਧਰ, 23 ਜੂਨ :  ਖਤਰਨਾਕ ਰਾਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਇਕ ਫੈਸਲਾਕੁੰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਰੀਅਰ ਸੇਵਾਵਾਂ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ ਡਲਿਵਰੀ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਨਿਰਦੇਸ਼ ਇਸ ਜ਼ਹਿਰੀਲੇ ਪਦਾਰਥ ਦੇ ਗੈਰ-ਕਾਨੂੰਨੀ ਵਪਾਰ ਅਤੇ ਸੰਭਾਵੀ ਦੁਰਵਰਤੋਂ ਬਾਰੇ ਵਧ ਰਹੀਆਂ ਚਿੰਤਾਵਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇੱਕ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਉਪ ਮੰਡਲ ਮੈਜਿਸਟ੍ਰੇਟਸ (ਐਸ.ਡੀ.ਐਮਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮਿਥੇਨੋਲ ਦੀ ਵਿਕਰੀ ਅਤੇ ਵੰਡ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਨਿਯਮਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਸਾਇਣ ਦੀ ਅਣ-ਅਧਿਕਾਰਤ ਅਤੇ ਬਿਨਾਂ ਲਾਇਸੈਂਸ ਤੋਂ ਵਿਕਰੀ, ਖਾਸ ਕਰ ਕੋਰੀਅਰ ਸੇਵਾਵਾਂ ਦੀ ਆੜ ਵਿੱਚ ਹੋਣ ਵਾਲੀ ਵਿਕਰੀ, ਨੂੰ ਰੋਕਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦਾ ਕਾਰੋਬਾਰ ਕਰਨ ਵਾਲੇ ਗੈਰ-ਲਾਇਸੈਂਸਸ਼ੁਦਾ ਵਪਾਰੀਆਂ ਦੀ ਪਛਾਣ ਕਰਨ, ਇਸਨੂੰ ਸਟਾਕ ਕਰਨ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

Hot News
ਲੁਧਿਆਣਾ, 23 ਜੂਨ 2025 ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਵਜਨਕ ਸਿਹਤ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਸੂਨਿਸ਼ਚਤ ਕਰਨ ਲਈ ਵਚਨਬੱਧ ...
20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 23 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ...
’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ, 23 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 114 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 843 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Punjab Development
ਭਵਾਨੀਗੜ੍ਹ, 23 ਜੂਨ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸੇਵਾ ਹਿਤ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਜਿਸ ਦੀ ਲੜੀ ਵਜੋਂ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਵੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸੰਗਰੂਰ ਦੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਇਹ ਐਂਬੂਲੈਂਸ ਭਵਾਨੀਗੜ੍ਹ ਤੋਂ ਲੈ ਕੇ ਪਟਿਆਲਾ ਤਕ ਦੇ ਖੇਤਰ ਲਈ ਸਹਾਈ ਹੋਵੇਗੀ। ਭਵਾਨੀਗੜ੍ਹ-ਚੰਨੋ ਖੇਤਰ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਇਸ ਐਂਬੂਲੈਂਸ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਜੋ ਕਿ ਕਿਸੇ ਵੀ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਨੂੰ ਜਲਦ ਤੋਂ ਜਲਦ ਮੈਡੀਕਲ ਸਹਾਇਤਾ ਮਿਲ ਸਕੇ। ਇਹ ਐਂਬੂਲੈਂਸ ਮਿਨੀਮਮ ਲਾਈਫ ਸਪੋਰਟ ਸਿਸਟਮ ਨਾਲ ਲੈਸ ਹੈ। ਹਲਕਾ ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਵਾਅਦੇ ਨਿਭਾਏ ਹਨ ਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤ...
ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 23 ਜੂਨ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ...
ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 23 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਇਸ ਸਮੇਂ ਕਈ ਨਵੀਆਂ ਪਹਿਲਕਦਮੀਆਂ ਪ੍ਰਕ੍ਰਿਆ ਅਧੀਨ ਹਨ। ਐੱਚ.ਐੱਮ.ਟੀ. ਇੰਡਸਟਰੀਅਲ ਪਾਰਕ ਅਤੇ ਮਾਇਆ ਗਾਰਡਨ ਗਰੁੱਪ ਵੱਲੋਂ ਬੀਤੀ ਦੇਰ ਸ਼ਾਮ ਸਾਂਝੇ ਤੌਰ 'ਤੇ ਕਰਵਾਏ ਗਏ ਵਪਾਰ ਮੇਲੇ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਲਾਗੂ ਕੀਤੇ ਗਏ ਫਾਸਟਟਰੈਕ ਸਿੰਗਲ ਵਿੰਡੋ ਸਿਸਟਮ ਦੇ ਜਾਣ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਨਵੀਨਤਾਕਾਰੀ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਪ੍ਰੋਜੈਕਟ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾਣ, ਜੇਕਰ ਇਸ ਸਮਾਂ-ਸੀਮਾ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਇਸ ਨੂੰ ਖੁਦ-ਬ-ਖੁਦ ਪ੍ਰਵਾਨ ਹੋਇਆ ਸਮਝਿਆ ਜਾਵੇਗਾ ਅਤੇ ਇਸ ...
 ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

 ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

Hot News, Local
ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸ...
ਸਪੀਕਰ ਸ. ਸੰਧਵਾਂ ਨੇ ਵੱਖ-ਵੱਖ ਧਾਰਮਿਕ / ਸਮਾਜਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸ. ਸੰਧਵਾਂ ਨੇ ਵੱਖ-ਵੱਖ ਧਾਰਮਿਕ / ਸਮਾਜਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Hot News
ਕੋਟਕਪੂਰਾ 22 ਜੂਨ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।  ਉਨ੍ਹਾਂ ਅੱਜ ਕੋਟਕਪੂਰਾ ਵਿਖੇ ਸਵ. ਮੋਹਨਜੀਤ ਕੌਰ ਅਤੇ ਪਿੰਡ ਖਾਰਾ ਵਿਖੇ ਜਸਵਿੰਦਰ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।  ਇਸ ਤੋਂ ਇਲਾਵਾ ਉਨ੍ਹਾਂ ਕੋਟਕਪੂਰਾ ਵਿਖੇ ਸਵ.ਸੰਤਰੋ ਦੇਵੀ, ਹਰਿੰਦਰਾ ਨਗਰ ਫਰੀਦਕੋਟ ਵਿਖੇ ਸਵ. ਅਮਰਜੀਤ ਕੌਰ,ਪਿੰਡ ਬਹਿਬਲ ਖੁਰਦ ਵਿਖੇ ਸਵ. ਗਿਆਨੀ ਗੁਰਮੇਲ ਸਿੰਘ ਨਿਆਮੀਵਾਲਾ, ਗੁਰਦੁਆਰਾ ਬਾਬਾ ਜੈਤੇਆਣਾ ਸਾਹਿਬ ਜੈਤੋ ਵਿਖੇ ਜਗਦੀਸ਼ ਕੌਰ, ਘਣੀਏ ਵਾਲਾ ਵਿਖੇ ਸ. ਬਲਵੰਤ ਸਿੰਘ ਆਦਿ ਦੇ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਘਰ ਪਰਿਵਾਰ ਵਿੱਚੋਂ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰੱਬ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦਾ ਬੱਲ ਬਖਸੇ ਅਤੇ ਵਿਛੜੀਆਂ ਰੂਹ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ

Breaking News
ਦਿੜ੍ਹਬਾ, 22 ਜੂਨ (000) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੇ ਸੁਹਿਰਦ ਯਤਨਾਂ ਸਦਕਾ ਹਲਕਾ ਦਿੜ੍ਹਬਾ ਵਿੱਚ ਪੰਜਾਬ ਸਰਕਾਰ ਵੱਲੋਂ ਤਿੰਨ ਖੇਡ ਕੋਚ ਨਿਯੁਕਤ ਕੀਤੇ ਗਏ ਹਨ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ ਵੱਖ ਖੇਡਾਂ ਦੀ ਸਿਖਲਾਈ ਦੇਣਗੇ ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਜੀਣ ਲਈ ਸੇਧ ਵੀ ਮੁਹਈਆ ਕਰਵਾਉਣਗੇ।ਇਹਨਾਂ ਕੋਚਾਂ ਨੇ ਅੱਜ ਸ੍ਰ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਆਪਣੀ ਡਿਊਟੀ ਸੰਭਾਲ ਲਈ। ਅੱਜ ਪਿੰਡ ਛਾਹੜ੍ਹ ਦੇ ਖੇਡ ਸਟੇਡੀਅਮ ਵਿਖੇ ਇਹਨਾਂ ਕੋਚਾਂ ਨੂੰ ਖਿਡਾਰੀਆਂ ਦੇ ਰੂਬਰੂ ਕਰਦਿਆਂ ਸ੍ਰ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਦੇ ਲਈ ਖੇਡ ਨਰਸਰੀਆਂ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਹਨ। ਇਹਨਾਂ ਨਰਸਰੀਆਂ ਦੇ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਕੋਹਰੀਆਂ, ਛਾਹੜ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਤਿੰਨ ਖੇਡਾਂ ਦੇ ਕੋਚ ਤਾਇਨਾਤ ਕੀਤੇ ਗਏ ਹਨ। ਦਿੜ੍ਹਬਾ ਵਿਖੇ ਸੁਖਵਿੰਦਰ ਕੌਰ ਕਬੱਡੀ ਕੋਚ, ਕੋਹਰੀਆਂ ਵਿਖੇ ਸਤਜਿੰਦਰ ਕੌਰ ਵਾਲੀਵਾਲ ਕੋਚ ਅਤੇ ਛਾਹੜ ਵਿਖੇ ਸੂਰਜ ਕੁਮਾਰ ਫੁਟਬਾਲ ਕੋਚ...