ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ – ਕੰਗ
ਚੰਡੀਗੜ੍ਹ, 7 ਨਵੰਬਰ : ਕਰਨਾਟਕ 'ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ 'ਤੇ ਆਮ ਆਦਮੀ ਪਾਰਟੀ 'ਆਪ' ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ ਗੁਣਵੱਤਾ ਦੀ ਜਾਂਚ ਕਰਦੀ ਹੈ ਅਤੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਖ਼ਰੀਦਦੀ ਹੈ, ਫਿਰ ਕਰਨਾਟਕ ਦੀ ਐੱਫ.ਸੀ.ਆਈ ਡਿਵੀਜ਼ਨ ਨੇ ਸੈਂਪਲ ਫੇਲ ਕਿਸ ਤਰ੍ਹਾਂ ਕਰ ਦਿੱਤੇ?
‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਰਨਾਟਕ ਨੇ ਪੰਜਾਬ ਦੇ ਚੌਲਾਂ ਨੂੰ ਲੈ ਕੇ ਜੋ ਕਿਹਾ ਹੈ, ਉਸ ਨੂੰ ਦੇਖਦਿਆਂ ਸਾਫ਼ ਜਾਪਦਾ ਹੈ ਕਿ ਪੰਜਾਬ ਖ਼ਿਲਾਫ਼ ਕੋਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਪੰਜਾਬ ਦਾ ਝੋਨਾ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਤੋਂ ਪਿੱਛੇ ਹੱਟ ਰਹੀ ਹੈ ਅਤੇ ਕਈ ਤਰ੍ਹਾਂ ਦੇ ਬਹਾਨੇ ਬਣਾ ਰਹੀ ਹੈ। ਇਹ ਸਭ ਸਿਰਫ਼ ਪੰਜਾਬ ਵਿੱਚੋਂ ਝੋਨਾ ਨਾ ਖ਼ਰੀਦਣ ਦੇ ਬਹਾਨੇ ਹਨ।
ਅਸਲ ਵਿੱਚ ਇਹ ਸਭ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਕੰਗ ਨੇ ਸਾਬਕਾ ਮੁੱਖ ਮੰਤਰੀ ...








