Thursday, November 5Malwa News
Shadow

Author: News Editor

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ? ਪੁਲਿਸ ਜਾਂਚ ਜਾਰੀ, ਪੋਸਟਮਾਰਟਮ ਰਿਪੋਰਟ ਦੀ ਉਡੀਕ

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ? ਪੁਲਿਸ ਜਾਂਚ ਜਾਰੀ, ਪੋਸਟਮਾਰਟਮ ਰਿਪੋਰਟ ਦੀ ਉਡੀਕ

Entertainment
ਹੈਦਰਾਬਾਦ: ਬਾਲੀਵੁੱਡ ਦੇ ਮਹਾਨ ਅਦਾਕਾਰ ਨਾਨਾ ਪਾਟੇਕਰ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਨ੍ਹਾਂ ਦਾ 8 ਅਕਤੂਬਰ ਦੀ ਸਵੇਰ ਨੂੰ ਦੇਹਾਂਤ ਹੋ ਗਿਆ। ਗੋਆ ਪੁਲਿਸ ਨੇ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕੀਤਾ ਹੈ। ਪ੍ਰਸਿੱਧ ਅਦਾਕਾਰ ਆਪਣੇ ਘਰ ਵਿੱਚ ਬੇਹੋਸ਼ ਪਾਇਆ ਗਿਆ ਅਤੇ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਕਿਹਾ ਕਿ ਪ੍ਰੋਟੋਕੋਲ ਅਨੁਸਾਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਰਿਕਾਰਡ ਦੇ ਅਨੁਸਾਰ ਨਾਨਾ ਪਾਟੇਕਰ ਨੂੰ ਉਨ੍ਹਾਂ ਦੇ ਘਰ ਤੋਂ ਮਨੀਪਾਲ ਹਸਪਤਾਲ ਦੇ ਕੈਜ਼ੁਅਲਟੀ ਵਾਰਡ ਵਿੱਚ ਮ੍ਰਿਤਕ ਲਿਆਂਦਾ ਗਿਆ ਸੀ। ਪੀਐਸਆਈ ਨਿਤਿਨ ਨਾਇਕ ਦੀ ਅਗਵਾਈ ਹੇਠ ਹੋਰ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ ਪੁਲਿਸ ਫਾਈਲ ਵਿੱਚ ਕਿਹਾ ਗਿਆ ਹੈ, "ਇਸ ਤੋਂ ਬਾਅਦ, ਬੰਬੋਲੀਮ ਦੇ ਮਨੀਪਾਲ ਹਸਪਤਾਲ ਦੇ ਵਾਰਡ ਵਿੱਚ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ ਅਤੇ ਮੈਡੀਕਲ ਅਫਸਰ ਨਾਲ ਸਲਾਹ-ਮਸ਼ਵਰਾ ਕੀਤਾ ਗਿਆ। ਫਿਰ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਬੀਐਨਐਸਐਸ ਦੀ ਧਾਰਾ 194 ਦੇ ਤਹਿਤ ਗੈਰ-ਕੁਦਰਤੀ ...
ਐਸ.ਡੀ.ਐਮ ਡਾ. ਕਰਨਵੀਰ ਸਿੰਘ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਐਸ.ਡੀ.ਐਮ ਡਾ. ਕਰਨਵੀਰ ਸਿੰਘ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Local
ਤਰਨ ਤਾਰਨ, 9 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਉੱਪ ਮੰਡਲ ਮੈਜਿਸਟਰੇਟ ਤਰਨ ਤਾਰਨ ਡਾ. ਕਰਨਵੀਰ ਸਿੰਘ ਵੱਲੋਂ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਤਰਨ ਧਾਰਨ ਦੇ ਹੌਟ ਸਪੌਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਗਰਮ ਸਹਿਯੋਗ ਦੇਣ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਆਪਣਾ ਵਡਮੁੱਲਾ ਰਾਜੂ ਯੋਗਦਾਨ ਪਾਉਣ। ਇਸ ਦੌ...
ਸਰਕਾਰੀ ਕੰਨਿਆ ਸਕੂਲ, ਕੋਟਲਾ ਅਤੇ ਮੀਢਵਾਂ ਸਕੂਲ ਵਿਖੇ ਹੋਈ ਮੈਗਾ ਮਾਪੇ-ਅਧਿਆਪਕ ਮਿਲਣੀ

ਸਰਕਾਰੀ ਕੰਨਿਆ ਸਕੂਲ, ਕੋਟਲਾ ਅਤੇ ਮੀਢਵਾਂ ਸਕੂਲ ਵਿਖੇ ਹੋਈ ਮੈਗਾ ਮਾਪੇ-ਅਧਿਆਪਕ ਮਿਲਣੀ

Local
ਸ੍ਰੀ ਅਨੰਦਪੁਰ ਸਾਹਿਬ 09 ਅਕਤੂਬਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੇ ਰਹਿਨੁਮਾਈ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ ਕੋਟਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਢਵਾਂ ਵਿਚ  ਮੈਗਾ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ।     ਇਸ ਸਬੰਧੀ ਸਿੱਖਿਆ ਕੁਆਰਡੀਨੇਟਰ ਦਇਆ ਸਿੰਘ ਸੰਧੂ ਨੇ ਦੱਸਿਆ ਕਿ ਮੈਗਾ ਮਾਪੇ,ਅਧਿਆਪਕ ਮਾਪੇ ਮਿਲਣੀ ਕਰਵਾਈ ਗਈ,ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਲੋਂ ਭਰਮੀ ਸ਼ਮੂਲੀਅਤ ਕਰਕੇ ਅਧਿਆਪਕਾਂ ਨਾਲ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ,ਉਨ੍ਹਾਂਦੱਸਿਆ ਕਿ ਵਿਦਿਆਰਥੀਆਂ ਬਾਰੇ ਮਾਪਿਆ ਨੂੰ ਬਹੁਤ ਵਧੀਆ ਢੰਗ ਨਾਲ ਜਾਣੂ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ  ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਹੈ ਅਤੇ ਰਾਤ ਦਿਨ ਮਿਹਨਤ ਕਰਕੇ ਸਕੂਲਾ ਵਿੱਚ ਬੁਨਿਆਦੀ ਸਹੂਲਤ ਮੁਹੱਇਆ ਕਰਵਾ ਰਹੇ ਹਨ। ਇਸ ਮੌਕੇ ਮਾਪਿਆ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਹਰੇੜੀ ਵਿਖੇ 166.98 ਲੱਖ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਹਰੇੜੀ ਵਿਖੇ 166.98 ਲੱਖ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ

Local
ਸੰਗਰੂਰ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਪਾਣੀ ਦੇ ਬਦਲਵੇਂ ਸਰੋਤ ਵਿਕਸਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਹਰੇੜੀ ਵਿਖੇ ਇੱਕ ਮਹੱਤਵਪੂਰਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਰਾਹੀਂ ਸੰਗਰੂਰ ਦੇ 4 ਐੱਮ.ਐੱਲ.ਡੀ. ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤਾਂ ਤੱਕ ਪਹੁੰਚਾ ਕੇ ਸਿੰਚਾਈ ਲਈ ਵਰਤਿਆ ਜਾਵੇਗਾ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪ੍ਰੋਜੈਕਟ ਦੀ ਉਸਾਰੀ ’ਤੇ ਕੁੱਲ 166.98 ਲੱਖ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਇਹ ਸਮੁੱਚੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਹਿਤ ਕਰੀਬ 121 ਹੈਕਟੇਅਰ ਰਕਬੇ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ ਅਤੇ 52 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ। ਵਿਧਾਇਕ ਨੇ ਕਿਹਾ ਕਿ ਸੋਧੇ ਹੋਏ ਪਾਣੀ ਦੀ ਖੇਤੀਬਾੜੀ ਲਈ ਵਰਤੋਂ ਨਾਲ ...
ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦਾ 48ਵਾਂ ਰੇਜ਼ਿੰਗ ਡੇਅ ਮਨਾਇਆ

ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦਾ 48ਵਾਂ ਰੇਜ਼ਿੰਗ ਡੇਅ ਮਨਾਇਆ

Local
ਜਲੰਧਰ, 9 ਅਕਤੂਬਰ : ਡਿਪਟੀ ਜਨਰਲ ਮੈਨੇਜਰ ਵਿੰਗ ਕਮਾਂਡਰ ਰਜਿੰਦਰ ਸਿੰਘ (ਰਿਟਾ.) ਵਲੋਂ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਵਿਖੇ ਜਿਲ੍ਹਾ ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਕਰਦਿਆਂ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦਾ 48ਵਾਂ ਰੇਜ਼ਿੰਗ ਡੇਅ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਗੌਰਵ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ  ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ (ਰਿਟਾ) ਤੋਂ ਇਲਾਵਾ ਮੁੱਖ ਨਿਯੋਜਕਾਂ ਦੇ ਨੁਮਾਇੰਦੇ, ਅਧਿਕਾਰੀ ਅਤੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਪੈਸਕੋ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।  ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਮੁੜ-ਵਸੇਬੇ, ਸਨਮਾਨ ਅਤੇ ਸਮਾਜਿਕ-ਆਰਥਿਕ ਸਸ਼ਕਤੀਕਰਨ ਲਈ ਪੈਸਕੋ ਵੱਲੋਂ ਨਿਭਾਈ ਜਾ ਰਹੀ ਨਿਰੰਤਰ ਭੂਮਿਕਾ ਦੀ ਭਰਪੂਰ ਸ਼ਲਾਘਾ ਕਰਦਿਆਂ ਦੱਸਿਆ ਕਿ ਇਤਿਹਾਸਿਕ ਪੰਜਾਬ ਐਕਟ ਨੰਬਰ (1978) ਤਹਿਤ ਸਥਾਪਿਤ ਪੈਸਕੋ ਅੱਜ ਇੱਕ ਵਿਸ਼ਾਲ ਅਤੇ ਬਹੁ-ਪੱਖੀ ਸੰਸਥਾ ਦਾ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੈਸਕੋ ਵਲੋਂ ਪੂਰੇ ...
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

Hot News
ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਸੈਸ਼ਨ ਸਬੰਧੀ ਤਾਰੀਖ਼-ਵਾਰ ਅਸਥਾਈ ਪ੍ਰੋਗਰਾਮ ਹੇਠਾਂ ਦਿੱਤਾ ਗਿਆ ਹੈ।...
ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

Hot News
*ਚੰਡੀਗੜ੍ਹ/ਐਸ.ਏ.ਐਸ. ਨਗਰ, 9 ਅਕਤੂਬਰ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਫੇਜ਼-2, ਐਸ.ਏ.ਐਸ. ਨਗਰ ਸਥਿਤ ਮੁੱਖ ਦਫ਼ਤਰ ਵਿਖੇ "ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟ ਵਿੱਚ ਵਾਤਾਵਰਣ ਸੁਰੱਖਿਆ" ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਈ.ਈ.-ਕਮ-ਐਸ.ਈ.ਐਸ. ਇੰਜੀਨੀਅਰ ਸਰਬਜੀਤ ਸਿੰਘ; ਐਸ.ਈ.ਐਸ. ਡਾ. ਪ੍ਰਦੀਪ ਸ਼ਰਮਾ ਅਤੇ ਵਾਤਾਵਰਣ ਪ੍ਰਬੰਧਨ ਮਾਹਰ ਸ੍ਰੀ ਸਾਜ਼ਿਦ ਅਲੀ ਨੇ ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਾਲੇ ਸਥਾਨਾਂ 'ਤੇ ਅਪਣਾਏ ਜਾਣ ਵਾਲੇ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਬਾਰੇ ਅਹਿਮ ਪੇਸ਼ਕਾਰੀਆਂ ਦਿੱਤੀਆਂ। ਪੇਸ਼ਕਾਰੀਆਂ ਵਿੱਚ ਵਾਤਾਵਰਣ ਪ੍ਰਬੰਧਨ ਦੇ ਮੁੱਖ ਪਹਿਲੂਆਂ ਬਾਰੇ ਚਰਚਾ ਕੀਤੀ ਗਈ, ਜਿਸ ਵਿੱਚ ਸਾਈਟ ਦੀ ਸਫ਼ਾਈ ਅਤੇ ਹਾਊਸਕੀਪਿੰਗ, ਟ੍ਰੀਟਮੈਂਟ ਰਸਾਇਣਾਂ ਦੇ ਸੁਰੱਖਿ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

Hot News
ਚੰਡੀਗੜ੍ਹ, 9 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 262ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 591 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 262ਵੇਂ ਦਿਨ, ਪੁਲਿਸ ਟੀਮਾਂ ਨੇ 245 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77,316 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 15 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤ...
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਲੰਧਰ, 9 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮੀ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਦਾ ਨਿਰੀਖਣ ਕੀਤਾ ਤਾਂ ਜੋ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਪੁਖ਼ਤਾ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਭੀੜ ਪ੍ਰਬੰਧਨ ਦੇ ਵਿਆਪਕ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦਿਨ ਵੇਲੇ ਚੰਡੀਗੜ੍ਹ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਟੇਡੀਅਮ ਦਾ ਦੌਰਾ ਕਰ ਕੇ ਬੁਨਿਆਦੀ ਢਾਂਚੇ ਦੇ ਵਿਕਾਸ, ਨਵੀਨੀਕਰਨ ਦੇ ਕੰਮਾਂ ਅਤੇ ਹਿੱਸਾ ਲੈਣ ਵਾਲੀਆਂ ਟੀਮਾਂ ਤੇ ਦਰਸ਼ਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਪ੍ਰਗਤੀ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਿਆਰੀਆਂ ਦਾ ਹਰ ਪਹਿਲੂ ਵਿਸ਼ਵ ਪੱਧਰ 'ਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਅਤੇ ਸੰਗਠਨਾਤਮਕ ਸਮਰੱਥਾ ਨੂੰ ਦਰਸਾਉਂਦਾ ਹੋਣਾ ਚਾਹੀਦਾ ਹੈ। ਦਰਸ਼ਕਾਂ ਦੀ ਸੁਰੱਖਿਆ ਅਤੇ ਸੁੱਖ-ਸਹੂਲਤ ਨੂੰ ਮੁੱਖ ਤਰਜੀਹ ਦੇਣ 'ਤੇ ਜ਼ੋਰ ਦਿੰਦਿਆਂ ਮੁ...
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

Hot News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ (ਸੇਵਾ-ਮੁਕਤ) ਨੇ ਅੱਜ 10 ਅਕਤੂਬਰ ਨੂੰ ਮਨਾਏ ਜਾ ਰਹੇ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਪੈਸਕੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ, ਚੇਅਰਮੈਨ ਨੇ ਕਾਰਪੋਰੇਸ਼ਨ ਪ੍ਰਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਸਮਰਪਿਤ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਸਦਕਾ ਪੈਸਕੋ ਨੇ ਬਿਹਤਰ ਕਾਰਗੁਜ਼ਾਰੀ ਨੂੰ ਕਾਇਮ ਰੱਖਿਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿੱਚ ਮਾਨਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ, ਜੂਨੀਅਰ ਕਮਿਸ਼ਨਡ ਅਫ਼ਸਰਾਂ (ਜੇ.ਸੀ.ਓਜ਼) ਅਤੇ ਸਟਾਫ਼ ਵੱਲੋਂ ਕਾਰਪੋਰੇਸ਼ਨ ਦੀ ਪ੍ਰਗਤੀ ਵਿੱਚ ਪਾਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਪੈਸਕੋ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।...