Saturday, August 15Malwa News
Shadow

Author: News Editor

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ

Punjab News
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਕੇਵਲ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ  ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼...
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

Hot News
ਚੰਡੀਗੜ੍ਹ, 27 ਦਸੰਬਰ:- ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ। ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ। ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

Local
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ ਚਲਾਨ ਕੀਤਾ ਗਿਆ। ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਦਸਤਾਵੇਜ਼, ਡਰਾਈਵਰਾਂ ਦੇ ਲਾਇਸੈਂਸ, ਫਿਟਨੈਸ ਸਰਟੀਫਿਕੇਟ, ਬੀਮਾ ਅਤੇ ਪੀ.ਯੂ.ਸੀ. ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ, ਫਾਇਰ ਇਕਸਟਿੰਗਵਿਸ਼ਰ, ਐਮਰਜੈਂਸੀ ਏਗਜ਼ਿਟ, ਸਪੀਡ ਗਵਰਨਰ, ਰਿਫਲੈਕਟਰ, ਫਾਗ ਲਾਈਟਾਂ ਅਤੇ ਜੀ.ਪੀ.ਐਸ. ਸਿਸਟਮ ਦੀ ਮੌਜੂਦਗੀ ਵੀ ਜਾਂਚੀ ਗਈ। ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਹੌਲੀ ਗਤੀ ਨਾਲ ਵਾਹਨ ਚਲਾਉਣ, ਹੈੱਡਲਾਈਟਾਂ ਅਤੇ ਇੰਡੀਕੇਟਰਾਂ ਦੀ ਸਹੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂ...
ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ

ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ

Local
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਦਸੰਬਰ :-          ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ, ਬਲਾਕ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਮਨਰੇਗਾ ਸਕੀਮ ਗ਼ਰੀਬ, ਮਜ਼ਦੂਰ ਅਤੇ ਪਿੰਡਾਂ ਦੇ ਵਾਸੀਆਂ ਲਈ ਜੀਵਨ ਰੇਖਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰੋਜ਼ਗਾਰ ਮਿਲਦਾ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸਿਰਫ਼ ਰੋਜ਼ਗਾਰ ਤੱਕ ਸੀਮਿਤ ਨਹੀਂ, ਸਗੋਂ ਪਿੰਡਾਂ ਦੇ ਵਿਕਾਸ ਲਈ ਵੀ ਬਹੁਤ ਮਹੱਤਵਪੂਰਨ ਹੈ। ਮਨਰੇਗਾ ਅਧੀਨ ਬਣ ਰਹੇ ਤਾਲਾਬ, ਪੱਕੀਆਂ ਪਗਡੰਡੀਆਂ, ਖਾਲੇ, ਸੜਕਾਂ ਅਤੇ ਹੋਰ ਵਿਕਾਸੀ ਕੰਮ ਪਿੰਡਾਂ ਦੀ ਤਸਵੀਰ ਬਦਲ ਰਹੇ ਹਨ। ਮੀਟਿੰਗ ਦੌਰਾਨ ਡਿਪਟੀ ਸਪ...
ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ

ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ

Local
ਖ਼ੇਮਕਰਨ/ਤਰਨ ਤਾਰਨ, 27 ਦਸੰਬਰ (             ) - ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ...
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

Local
ਪੱਟੀ/ਤਰਨ ਤਾਰਨ, 27 ਦਸੰਬਰ (            ) - ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ ’ਤੇ ਰਿਹਾ ਹੈ। ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ...
गुरुद्वारा श्री फतेहगढ़ साहिब में जहां छोटे साहिबजादों को दीवार में चिनवाया गया, वहां पहुंच मुख्यमंत्री नायब सिंह सैनी ने टेका माथा

गुरुद्वारा श्री फतेहगढ़ साहिब में जहां छोटे साहिबजादों को दीवार में चिनवाया गया, वहां पहुंच मुख्यमंत्री नायब सिंह सैनी ने टेका माथा

Haryana, Hindi
चंडीगढ़, 26 दिसंबर- इतिहास के सबसे करुण और प्रेरक अध्यायों में दर्ज साहिबजादों के अद्वितीय बलिदान को स्मरण करते हुए हरियाणा के मुख्यमंत्री श्री नायब सिंह सैनी गुरुद्वारा श्री फतेहगढ़ साहिब पहुँचे। यह वही पावन धरती है जहाँ धर्म, सत्य और आत्मसम्मान की रक्षा के लिए श्री गुरु गोबिंद सिंह जी के छोटे साहिबज़ादों—बाबा जोरावर सिंह जी और बाबा फतेह सिंह जी ने अल्पायु में ही सर्वोच्च बलिदान दिया। वीर बाल दिवस छोटे साहिबजादों को स्मरण करने और भावी पीढ़ियों को उनके जीवन से प्रेरणा देने का महान दिवस है। मुख्यमंत्री ने उस ऐतिहासिक स्थल पर माथा टेका, जहाँ अत्याचार के सामने झुकने से इनकार करने पर साहिबजादों को दीवार में चुनवा दिया गया था। मुख्यमंत्री ने नतमस्तक होकर बाल्यावस्था में ही प्रदर्शित की गई उस नैतिक दृढ़ता और आस्था को नमन किया, जिसने सम्पूर्ण मानवता को साहस और सत्य के मार्ग...
दशम पातशाह परिवार का बलिदान राष्ट्र हित की कुर्बानी के लिए प्रेरणादायी- मुख्यमंत्री

दशम पातशाह परिवार का बलिदान राष्ट्र हित की कुर्बानी के लिए प्रेरणादायी- मुख्यमंत्री

Haryana, Hindi
चंडीगढ़, 26 दिसम्बर - हरियाणा के मुख्यमंत्री श्री नायब सिंह सैनी ने कहा कि दशम पातशाह श्री गुरु गोबिन्द सिंह जी के परिवार के बलिदान से जुड़ी कहानी जितनी बार पढ़ेंगे, सुनेंगे और जानेंगे उतनी बार ही राष्ट्र हित में बड़ी से बड़ी कुर्बानी देने के लिए प्रेरित होंगे। मुख्यमंत्री शुक्रवार को सिरसा में आयोजित राज्य स्तरीय वीर बाल दिवस समारोह को सम्बोधित कर रहे थे। राज्य के 3450 स्कूलों के 6 लाख विद्यार्थियों ने हिन्दी, पंजाबी, अंग्रेजी व संस्कृत विषयों पर आयोजित निबंध प्रतियोगिताओं में भाग लिया। इनमें हिन्दी में जीन्द की प्रियंका, पंजाबी में कैथल की चरणजीत कौर, संस्कृत में अम्बाला की रिद्वि तथा अंग्रेजी में अम्बाला की जसलीन कौर अव्वल रही। मुख्यमंत्री ने इन विद्यार्थियों को 21-21 हजार रुपए की नकद राशि प्रदान कर सम्मानित किया। इस...
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

Breaking News
ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 26 ਦਸੰਬਰ:- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ। ਸ਼੍ਰੀ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਵੀਰ ਬਾਲ ਦਿ...