Saturday, August 15Malwa News
Shadow

Author: News Editor

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

Breaking News
ਚੰਡੀਗੜ੍ਹ, 26 ਦਸੰਬਰ:- ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ 'ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱਤਵ...
‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 26 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 327 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 300 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,881 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 1 ਕਿਲੋ ਅਫੀਮ, 518 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

Breaking News
ਚੰਡੀਗੜ੍ਹ/ਦੇਹਰਾਦੂਨ, 26 ਦਸੰਬਰ:- ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਲੋਕ ਭਵਨ, ਦੇਹਰਾਦੂਨ ਵਿਖੇ ਕਰਵਾਏ ਵੀਰ ਬਾਲ ਦਿਵਸ ਸਮਾਰੋਹ ਦੌਰਾਨ ਵੀਰ ਬਾਲ ਦਿਵਸ ਨੂੰ ਸਮਰਪਿਤ ਸਾਹਿਤਕ ਚਿੱਤਰਕਾਰੀ ਬਰੋਸ਼ਰ ਲਾਂਚ ਕੀਤਾ। ਇਹ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਤਿੰਨ ਗੁਰਧਾਮਾਂ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਬਰੋਸ਼ਰ ਵਿੱਚ ਦਰਸਾਏ ਗਏ ਤਿੰਨ ਗੁਰਧਾਮਾਂ ਵਿੱਚ ਗੁਰਦੁਆਰਾ ਠੰਡਾ ਬੁਰਜ, ਜਿੱਥੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਪਹਿਲਾਂ 1705 ਵਿੱਚ ਅਤਿ ਦੀ ਠੰਡ ਵਿੱਚ ਰੱਖਿਆ ਗਿਆ ਸੀ,  ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਜਿੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜ਼ਿੰਦਾ ਦੀਵਾਰ ਵਿੱਚ ਚਿਣ ਕੇ ਸ਼ਹੀਦ ਕਰ ਦਿੱ...
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

Hot News
ਚੰਡੀਗੜ੍ਹ, 26 ਦਸੰਬਰ:- ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ 'ਤੇ ਰਿਹਾ ਹੈ।" ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦੀਆਂ ਨੂੰ ...
राखीगढ़ी को वैश्विक पहचान दिलाने के लिए केंद्रीय बजट में 500 करोड़ का प्रावधान – मुख्यमंत्री नायब सिंह सैनी

राखीगढ़ी को वैश्विक पहचान दिलाने के लिए केंद्रीय बजट में 500 करोड़ का प्रावधान – मुख्यमंत्री नायब सिंह सैनी

Haryana, Hindi
चंडीगढ़, 26 दिसंबर - हरियाणा के मुख्यमंत्री श्री नायब सिंह सैनी ने कहा कि भारत की प्राचीनतम और गौरवशाली सभ्यता की साक्षी राखीगढ़ी को देश के एक प्रतिष्ठित वैश्विक पहचान वाले स्थल के रूप में विकसित करने के लिए केंद्र सरकार द्वारा केंद्रीय बजट में 500 करोड़ रुपये का प्रावधान किया गया है। प्रदेश सरकार भी राखीगढ़ी के ऐतिहासिक, सांस्कृतिक और पर्यटन महत्व को समझते हुए इसे राष्ट्रीय एवं अंतर्राष्ट्रीय पर्यटन मानचित्र पर प्रमुख स्थान दिलाने के लिए निरंतर ठोस कदम उठा रही है। मुख्यमंत्री आज भारत की प्राचीनतम सभ्यता की धरोहर पावन भूमि राखीगढ़ी में आयोजित दूसरे राज्य स्तरीय राखीगढ़ी महोत्सव के अवसर पर उपस्थित जनसमूह को संबोधित कर रहे थे। इस अवसर पर मुख्यमंत्री ने हड़प्पा ज्ञान केंद्र का भी उद्घाटन किया। महोत्सव में शिल्प मेला, विरासत दौड़, वर्कशॉप, प्रदर्शनी, ...
217 संकल्पों में से 54 पूरे, लाडो लक्ष्मी योजना से महिलाओं के सशक्तिकरण को मिली नई दिशा: मुख्यमंत्री नायब सिंह सैनी

217 संकल्पों में से 54 पूरे, लाडो लक्ष्मी योजना से महिलाओं के सशक्तिकरण को मिली नई दिशा: मुख्यमंत्री नायब सिंह सैनी

Haryana, Hindi
चंडीगढ़, 26 दिसंबर -- हरियाणा के मुख्यमंत्री श्री नायब सिंह सैनी ने कहा कि प्रदेश सरकार ने चुनाव के दौरान जनता से किए गए 217 संकल्पों में से अब तक 54 संकल्पों को सफलतापूर्वक पूरा कर लिया है। इनमें महिलाओं के सशक्तिकरण की दिशा में एक महत्वपूर्ण संकल्प 'लाडो लक्ष्मी योजना' भी शामिल है, जो प्रदेश की महिलाओं को आर्थिक रूप से मजबूत बनाने की दिशा में मील का पत्थर साबित हो रही है। मुख्यमंत्री आज भारत की प्राचीनतम सभ्यता की गौरवशाली धरोहर पावन भूमि राखीगढ़ी में आयोजित दूसरे राज्य स्तरीय राखीगढ़ी महोत्सव के अवसर पर उपस्थित जनसमूह को संबोधित कर रहे थे। उन्होंने कहा कि प्रदेश सरकार चुनावी वादों को धरातल पर उतारने के लिए निरंतर कार्य कर रही है। मुख्यमंत्री ने इस अवसर पर उपस्थित महिलाओं से लाडो लक्ष्मी योजना का अधिक से अधिक लाभ उठाने का आह्वान करते हुए कहा ...
314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸ...
ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Breaking News
ਫ਼ਤਹਿਗੜ੍ਹ ਸਾਹਿਬ, 26 ਦਸੰਬਰ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪੱ...
ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ

ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ

Punjab News
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ:- ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਪਸ਼ੂ ਪਾਲਕਾਂ ਦੀ ਭਲਾਈ ਲਈ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਮੁਫਤ ਡੀ-ਵਾਰਮਿੰਗ ਕੀਤੀ ਜਾਂਦੀ ਹੈ ਅਤੇ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਪਸ਼ੂਆਂ ਵਿੱਚ ਮੂੰਹ-ਖੁਰ, ਗਲ-ਘੋਟੂ, ਲੰਪੀ ਸਕਿਨ ਬਿਮਾਰੀ ਦੀ ਵੈਕਸੀਨ ਲਗਾਉਣ ਤੋਂ ਇਲਾਵਾ, ਬੱਕਰੀਆਂ, ਭੇਡਾਂ ਵਿੱਚ ਪੀ ਪੀ ਆਰ ਅਤੇ ਈ ਟੀ ਵੀ, ਘੋੜਿਆਂ ਅਤੇ ਖੱਚਰਾਂ ਵਿੱਚ ਟੈਟਨੱਸ ਵੈਕਸੀਨ ਅਤੇ ਕੁੱਤਿਆਂ ਵਿੱਚ ਹਲਕਾਅ ਤੋਂ ਬਚਾਅ ਲਈ ਮੁਫਤ ਐਂਟੀ ਰੇਬਿਜ ਵੈਕਸੀਨ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਬਿਹਤਰ ਪਸ਼ੂਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੈਟ...
ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

Local
ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕੀ ਚਾਈਨਾ ਡੋਰ ਬੱਚਿਆਂ ਨੂੰ ਖਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਅਤੇ  ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋ ਨਾ ਕਰਨ। ਉਨ੍ਹਾਂ ਨੇ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਅਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਨ੍ਹਾਂ ਬਾਰੇ ਮੇਰੇ ਧਿਆਨ ਵਿਚ ਲਿਆਂਦਾ ਜਾਵੇ, ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖਤ ਹਦਾਇਤ ਕੀ...