Thursday, May 7Malwa News
Shadow

Author: News Editor

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ  ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ  ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

Hot News
ਚੰਡੀਗੜ, 18 ਅਗਸਤ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰਮੋਸ਼ਨ ਮੰਤਰੀ ਸ੍ਰੀ ਸੰਜੀਵ ਅਰੋੜਾ ਕਰ ਰਹੇ ਹਨ। ਇਹ ਸਮਾਗਮ ਰਾਜ ਦੀਆਂ ਨਵੀਆਂ ਉਦਯੋਗ-ਅਨੁਕੂਲ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਸਰਕਾਰ ਅਤੇ ਉਦਯੋਗ ਜਗਤ ਦੇ ਆਗੂਆਂ ਵਿਚਕਾਰ ਗੱਲਬਾਤ ਲਈ ਸਿੱਧਾ ਪਲੇਟਫਾਰਮ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ। ਇਸ ਸੰਦਰਭ ਵਿੱਚ, ਉਦਯੋਗ ਕ੍ਰਾਂਤੀ ਅਧੀਨ "ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ " ਥੀਮ ਵਾਲਾ ਪਹਿਲਾ ਸਮਾਗਮ 19 ਅਗਸਤ, 2025 ਨੂੰ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ। ਮੁੱਖ ਖੇਤਰ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਮਾਗਮ ਉਦਯੋਗ ਅਤੇ ਵਣਜ ਵਿਭਾਗ, ਪੀਐਸਆਈਈਸੀ, ਅਤੇ ਨਿਵੇਸ਼ ਪ੍ਰਮੋਸ਼ਨ ਵਿਭਾਗ ਦੇ ਮੁੱਖ ਸੁਧਾਰਾਂ ਨੂੰ ਉਜਾਗਰ ਕਰਨਗੇ। ਭਾਈਵਾਲਾਂ ਨੂੰ ਕਲੱਬਿੰਗ/ਡੀ-ਕਲੱਬਿੰਗ ਨੀਤ...
‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ  

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ  

Hot News
ਚੰਡੀਗੜ੍ਹ, 18 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ - ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ - 'ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਸੋ ਮੁਹਿੰਮ ਚਲਾਈ ਗਈ। ਦੱਸਣਯੋਗ ਹੈ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ 272 ਹਾਟਸਪਾਟਾਂ 'ਤੇ ਛਾਪੇਮਾਰੀ ਕੀਤੀ, ਜਿਸ ਵਿੱਚ 164 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 196 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 13,451 ਨਸ਼ੀਲੀਆਂ ਗੋਲ...
ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

Hot News
ਚਮਕੌਰ ਸਾਹਿਬ (ਰੂਪਨਗਰ), 18 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।ਅੱਜ ਇੱਥੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਕਸਰ ਹੀ ਦਮਗਜ਼ੇ ਮਾਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਪਰ ਜਦੋਂ ਬਰਗਾੜੀ ਘਟਨਾ ਵਿੱਚ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਾਉਣ ਜਾਂ ਨਸ਼ਿਆਂ ਦੀ ਅਲਾਮਤ ਦਾ ਮਸਲਾ ਉਠਦਾ ਹੈ ਤਾਂ ਉਹ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ ਹੈ ਜਿਸ ਨਾਲ ਅਕਾਲੀਆਂ ਦੇ ਬਦਅਮਨੀ ਵਾਲੇ ਲੰਮੇ ਸ਼ਾਸਨ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਕ...
ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 18 ਅਗਸਤ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਇੱਕ ਵਿਅਕਤੀ ਅਨੁਸੂਚਿਤ ਜਾਤੀ ਵਰਗ ਦੇ ਮਜ਼੍ਹਬੀ ਸਿੱਖ/ਵਾਲਮੀਕਿ ਪਰਿਵਾਰ ਨੂੰ ਜਾਤੀ ਸੂਚਕ ਗਾਲਾਂ ਕੱਢ ਰਿਹਾ ਹੈ, ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਸੰਵਿਧਾਨਿਕ ਕਾਨੂੰਨਾਂ ਤੋਂ ਉਲਟ ਜਾਤੀਵਾਦ ਫੈਲਾਉਣ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।...
ਐਸ.ਈ.ਸੀ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

ਐਸ.ਈ.ਸੀ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

Hot News
ਚੰਡੀਗੜ੍ਹ, 18 ਅਗਸਤ 2025: ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ 05.10.2025 ਤੱਕ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਪੰਚਾਇਤੀ ਵੋਟਰ ਸੂਚੀਆਂ, ਜੋ ਕਿ ਜ਼ਿਲ੍ਹਿਆਂ ਵੱਲੋਂ ਪਹਿਲਾਂ ਮਿਤੀ 03.03.2025 ਨੂੰ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਨੂੰ ਅਪਡੇਟ ਕੀਤਾ ਜਾਣਾ ਹੈ। ਰਾਜ ਚੋਣ ਕਮਿਸ਼ਨ ਨੇ ਪੱਤਰ ਮਿਤੀ 14.08.2025 ਰਾਹੀਂ ਸਮੂਹ ਡਿਪਟੀ ਕਮਿਸ਼ਨਰ ਸਹਿਬਾਨਾਂ ਨੂੰ ਇਨ੍ਹਾਂ ਵੋਟਰ ਸੂਚੀਆਂ ਦੀ ਯੋਗਤਾ ਮਿਤੀ 01.09.2025 ਅਨੁਸਾਰ ਅਪਡੇਸ਼ਨ ਕਰਨ ਲਈ ਹੇਠ ਲਿਖੇ ਅਨੁਸਾਰ ਹਦਾਇਤਾਂ ਜਾਰੀ ਕੀਤੀਆਂ ਹਨ:- ਪ੍ਰੋਗਰਾਮ 1. ਮੌਜੂਦਾ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨਾ : ਮਿਤੀ 19.08.2025 ਨੂੰ 2.ਦਾਅਵੇ ਅਤੇ ਇਤਰਾਜ, ਜੇਕਰ ਕੋਈ ਹੋਵੇ ਦਾਇਰ ਕਰਨਾ : ਮਿਤੀ 20.08.2025 ਤੋਂ 27.08.2025 ਤੱਕ 3.ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਕਰਨਾ : ਮਿਤੀ 01.09.2025 ਤੱਕ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

Hot News
ਚੰਡੀਗੜ੍ਹ, 18 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗਾਂ ਕੀਤੀਆਂ। ਪੀ.ਐਸ.ਪੀ.ਸੀ.ਐਲ ਗੈਸਟ ਹਾਊਸ ਵਿਖੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟੂਅਲ ਇੰਪਲਾਈਜ਼ ਯੂਨੀਅਨ ਨਾਲ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਚੀਮਾ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ.ਕੇ. ਸਿਨਹਾ ਸ਼ਾਮਲ ਹੋਏ। ਵਿੱਤ ਮੰਤਰੀ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਸੰਬੰਧੀ ਇੱ...
ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ

Breaking News
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਪ੍ਰਸ਼ਾਸ਼ਨਿਕ ਅਤੇ ਹੋਰ ਅਹਿਮ ਸਖਸ਼ੀਅਤਾਂ ਨਾਲ ਮੀਟਿੰਗਾਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅ...
ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ ਮਾਰਕੁਟਾਈ ਕਰਦਾ ਹੈ ਜਾਂ ਬੱਚੇ ਆਪਣੇ ਮਾਤਾ-ਪਿਤਾ ਭਾਵ ਬਜ਼ੁਰਗਾਂ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ ਕਰਦੇ ਹਨ ਤਾਂ ਅਜਿਹੇ ਦੋਸ਼ੀਆਂ ਖ਼ਿਲਾਫ਼ ਇਸ ਐਕਟ ਤਹਿਤ ਕਾਨੂੰਨੀ ਕਾਰਵਾਈ ਅਤੇ ਸਜ਼ਾ ਦਾ ਉਪਬੰਧ ਹੈ, ਤਾਂ ਜੋ ਬਜ਼ੁਰਗਾਂ ਦਾ ਸਨਮਾਨ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਖੰਨਾ ਸ਼ਹਿਰ ਦੇ ਰਹਿਣ ਵਾਲੇ ਸੀਨੀਅਰ ਸਿਟੀਜ਼ਨ ਅਵਿਨਾਸ ਚੰਦਰ ਖੰਨਾ ਵੱਲੋਂ ਆਪਣੇ ਪੁੱਤਰ ਅਤੇ ਨੂੰਹ ਵਿਰੁੱਧ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਦਿੱਤੀ ਗਈ ਸ਼ਿਕਾਇਤ ਤੇ ਤੁਰੰਤ ਨੋਟਿਸ ਲੈਂਦਿਆਂ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਵਿਭਾਗੀ...
ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

Breaking News
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ। ਸਰਕਾਰੀ ਕਾਲਜਾਂ ਵਿੱਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ  ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ...
ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

Hot News
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਯੂਨੀਅਨ ਆਗੂਆਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਨਖ਼ਾਹਾਂ ਵਿੱਚ ਕੀਤੇ ਗਏ 10 ਫ਼ੀਸਦੀ ਵਾਧੇ ਲਈ ਸੂਬਾ ਸਰਕਾਰ ਧੰਨਵਾਦ ਵੀ ਕੀਤਾ ਗਿਆ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੀਆਂ ਸਾਰੀਆਂ ਮੰਗਾਂ ਦਾ ਨਿਪਟਾਰਾ ਜਲਦ ਕਰ ਦਿੱਤਾ ਜਾਵੇਗਾ।ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ ਵੀ ਹਾਜ਼ਰ ਸਨ।...