Saturday, August 15Malwa News
Shadow

Author: News Editor

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

Breaking News
ਚੰਡੀਗੜ੍ਹ, 22 ਦਸੰਬਰ:- ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡ੍ਰਿਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰ...
ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

Breaking News
ਚੰਡੀਗੜ੍ਹ, 22 ਦਸੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ 'ਤੇ ਮਾਣ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੈ। ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ ਕਰੀਬ ਸਾਈਕਲਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਫਰੀਦਕੋਟ ਜ਼ਿਲ੍ਹੇ ਲਈ ਨਾਮਣਾ ਖੱਟਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੁਪਰ ਰੈਨਡੋਨੀਅਰ ਦਾ ਖ਼ਿਤਾਬ ਅਤੇ ਸਟਾਰ ਇੰਡੀਪੈਂਡੈਂਟ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਨੂੰ ਯੂ.ਐਸ.ਆਈ.ਐਸ. ਨਾਮੀ ਕੰਪਨੀ ਵੱਲੋਂ ਭਾਰਤੀਯ ਰਤਨਾ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ। ...
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

Breaking News
*ਚੰਡੀਗੜ੍ਹ, 22 ਦਸੰਬਰ:*- ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ 'ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸ੍ਰੀ ਫਾਰੇਸ ਸਾਏਬ ਨੇ ਪਾਣੀ ਦੀ ਕੁਸ਼ਲਤਾ, ਟਰੀਟਡ ਸੀਵਰੇਜ ਦੀ ਮੁੜ ਵਰਤੋਂ ਅਤੇ ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਦੇ ਹੱਲਾਂ ਵਿੱਚ ਇਜ਼ਰਾਈਲ ਦੇ ਵਿਸ਼ਵ-ਪੱਧਰੀ ਮਾਨਤਾ ਪ੍ਰਾਪਤ ਅਭਿਆਸਾਂ ਬਾਰੇ ਵਿਚਾਰ ਸਾਂਝੇ ਕੀਤੇ। ਦੋਵਾਂ ਧਿ...
ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ

ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ

Hot News
ਚੰਡੀਗੜ੍ਹ, 22 ਦਸੰਬਰ:- ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ  ਵਿੱਚ ਪਸ਼ੂ-ਧਨ ਨੂੰ ਬਚਾਉਣ ਲਈ ਫੌਰੀ ਅਤੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ 713 ਪ੍ਰਭਾਵਿਤ ਪਿੰਡਾਂ ਵਿੱਚ 492 ਰੈਪਿਡ-ਰਿਸਪਾਂਸ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, 24 ਘੰਟੇ ਐਮਰਜੈਂਸੀ ਗਰਿੱਡ ਸਥਾਪਤ ਕੀਤਾ ਗਿਆ ਅਤੇ 3.19 ਲੱਖ ਤੋਂ ਵੱਧ ਪਸ਼ੂਆਂ ਨੂੰ ਮੁਫਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ। ਉਹਨਾਂ ਕਿਹਾ, “ਸਾਡੀਆਂ ਟੀਮਾਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ, ਨਾ ਸਿਰਫ ਇਲਾਜ ਕੀਤਾ ਬਲਕਿ ਬਿਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਤਾਂ ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਪਸ਼ੂਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇI” ਸ.ਖੁੱਡੀਆਂ ਨੇ ਕਿਹਾ ਕਿ ਹੜ੍ਹ ਦੇ ...
ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ

ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ

Hot News
ਚੰਡੀਗੜ੍ਹ, 22 ਦਸੰਬਰ:- ਪੰਜਾਬ ਸਰਕਾਰ ਨੇ ਚਾਲੂ ਸਾਲ 2025 ਦੌਰਾਨ ਆਪਣੀ ਕੁਸ਼ਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸਮਾਰਟ ਸੇਵਾਵਾਂ 24 ਘੰਟੇ ਉਪਲੱਬਧ ਕਰਵਾਈਆਂ ਹਨ, ਜਿਨ੍ਹਾਂ ਦਾ ਲਾਭ ਪ੍ਰਾਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਕੇ ਜਾਂ ਸੇਵਾ ਕੇਂਦਰ ਰਾਹੀਂ (ਦਫਤਰੀ ਸਮੇਂ ਦੌਰਾਨ) ਜਾਂ ਫਿਰ 1076 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਘਰ ਵਿਖੇ ਹੀ ਲਿਆ ਜਾ ਸਕਦਾ ਹੈ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੱਗਭੱਗ ਸਾਢੇ 3 ਸਾਲਾਂ ਤੋਂ ਆਮ ਨਾਗਰਿਕਾਂ ਨੂੰ ਆਵਾਜਾਈ ਦੇ ਖੇਤਰ ਵਿੱਚ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਈਆਂ ਹਨ, ਜਿਸ ਨਾਲ ਜਿੱਥੇ ਆਮ ਲੋਕਾਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਹੀ ਪਾਰਦਰਸ਼ੀ ਪ੍ਰਕਿਰਿਆ ਅਪਣਾਉਂਦਿਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਰਕੇ ਭ੍ਰਿਸ਼ਟਚਾਰ ਦਾ ਖਾਤਮਾ ਕੀਤਾ ਗਿਆ ਹੈ|ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਲਈ ਇਹ ਸੇਵਾਵਾਂ ਵਿਭਾਗ ਦੀ ਸਾਈਟ ਰਾਹੀਂ http://www.parivah...
केंद्रीय गृह एवं सहकारिता  मंत्री अमित शाह 24 दिसंबर को पंचकूला दौरे पर,  मुख्यमंत्री श्री नायब सिंह सैनी के साथ कई अहम कार्यक्रमों में होंगे शामिल

केंद्रीय गृह एवं सहकारिता  मंत्री अमित शाह 24 दिसंबर को पंचकूला दौरे पर,  मुख्यमंत्री श्री नायब सिंह सैनी के साथ कई अहम कार्यक्रमों में होंगे शामिल

Haryana
चंडीगढ़, 21 दिसंबर- केंद्रीय गृह और सहकारिता मंत्री श्री अमित शाह 24 दिसंबर को पंचकूला के दौरे पर रहेंगे। इस दौरान वे हरियाणा के मुख्यमंत्री श्री नायब सिंह सैनी के साथ अनेक कार्यक्रमों में भाग लेंगे। सूचना, जनसंपर्क, भाषा एवं संस्कृति  विभाग के आयुक्त एवं सचिव डॉ. अमित अग्रवाल ने आज पंचकूला में केंद्रीय गृह मंत्री के प्रस्तावित कार्यक्रमों की तैयारियों व कार्यक्रम स्थलों का जायजा लिया और संबंधित अधिकारियों को आवश्यक दिशा-निर्देश दिए। उन्होंने कहा कि सभी कार्यक्रमों का भव्य और सुव्यवस्थित आयोजन सुनिश्चित किया जाएगा। इसके लिए जिला प्रशासन तथा संबंधित विभाग आपसी समन्वय से कार्य करते हुए सभी आवश्यक व्यवस्थाएं समय से पूर्व पूर्ण करें। उन्होंने कार्यक्रमों के दौरान सुगम  यातायात एवं वाहनों के पार्किंग की सुचारु व्यवस्था सुनिश्चित करने के निर्देश भी दिए। ...
स्थानीय कौशल और आधुनिक तकनीक से युवा बनें रोजगार सृजनकर्ता : मुख्यमंत्री

स्थानीय कौशल और आधुनिक तकनीक से युवा बनें रोजगार सृजनकर्ता : मुख्यमंत्री

Haryana
चंडीगढ़, 21 दिसंबर – हरियाणा के मुख्यमंत्री श्री नायब सिंह सैनी ने युवाओं से आह्वान करते हुए कहा कि वे अपने स्थानीय कौशल को आधुनिक तकनीक से जोड़ते हुए जॉब सीकर नहीं बल्कि जॉब क्रिएटर बनें। उन्होंने कहा कि हरियाणा सरकार युवाओं की उद्यमशीलता को प्रोत्साहन देने के लिए पूर्ण रूप से प्रतिबद्ध है तथा मुद्रा योजना, स्टैंड-अप इंडिया एवं एमएसएमई क्षेत्र के लिए विशेष सब्सिडी जैसी योजनाओं के माध्यम से उन्हें सहयोग प्रदान कर रही है। मुख्यमंत्री ने कहा कि युवाओं द्वारा स्वदेशी तकनीक के विकास से न केवल नए उद्यमों को बढ़ावा मिलेगा बल्कि भारत को विश्व गुरु बनाने के लक्ष्य की दिशा में भी सशक्त योगदान सुनिश्चित होगा। मुख्यमंत्री आज पंचकूला में आयोजित स्वदेशी महोत्सव-2025 का उद्घाटन करने उपरांत उपस्थितजनों को संबोधित कर रहे थे। श्री नायब सिंह सैनी ने कहा कि वर्तमान स्टार्टअप यु...
श्री गुरु तेग बहादुर जी के बलिदान को समर्पित  समागम का हुआ आयोजन

श्री गुरु तेग बहादुर जी के बलिदान को समर्पित  समागम का हुआ आयोजन

Haryana, Hindi
चंडीगढ़, 21 दिसंबर- श्री गुरु तेग बहादुर जी के 350वें शहीदी समागम के अवसर पर गुरुद्वारा साहिब गोबिंदपुरा, भम्भौली में मुख्यमंत्री नायब सिंह सैनी ने बतौर मुख्य अतिथि शिरकत की तथा श्री गुरु तेग बहादुर जी को श्रद्धा सुमन अर्पित किए।             मुख्यमंत्री नायब सिंह सैनी ने कहा कि आज इस पवित्र धरा पर आप सबके बीच में आकर मेरा मन श्रद्धा और गौरव से भर गया है। आज हम यहां उस महान विरासत को नमन करने आए हैं, जिसने न केवल भारत की अस्मिता को बचाया, बल्कि मानवता को धर्म और सत्य के लिए सर्वस्व अर्पण करने का मार्ग दिखाया। आज का यह शहीदी समागम श्री गुरु तेग बहादुर जी की 350वीं शहीदी शताब्दी तथा माता गुजर कौर जी और चारों साहिबजादों की महान शहादत को समर्पित है। उन्होंने कहा कि समागम में पंथ के महान कीर्ति जत्थे और विद्व...
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

Hot News
ਚੰਡੀਗੜ੍ਹ, 21 ਦਸੰਬਰ :- ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ  ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ  ਕੁਰਬਾਨੀਆਂ ਕੀਤੀਆਂ ਸਨ।  ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਦੇਸ਼,  ਭਾਈਚਾਰੇ ਜਾਂ ਇੱਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਅਸੀਂ ਸਤਿਕਾਰ ਕਰਦੇ ਹਾਂ,  ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਮ ਸਬੰਧੀ ਢੁਕਵਾਂ ਫੈਸਲਾ ਲੈਣਗੇ। ਉਨ...
‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

Hot News
ਚੰਡੀਗੜ੍ਹ, 21 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 122 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ, 295 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,207 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 2454 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 18,560 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ...