Thursday, May 7Malwa News
Shadow

Author: News Editor

ਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ ਹੋਇਆ; ਬੀਤੇ ਸਾਲ ਨਾਲੋਂ 16.27 ਫ਼ੀਸਦੀ ਦਾ ਇਜ਼ਾਫ਼ਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ ਹੋਇਆ; ਬੀਤੇ ਸਾਲ ਨਾਲੋਂ 16.27 ਫ਼ੀਸਦੀ ਦਾ ਇਜ਼ਾਫ਼ਾ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇੱਕ ਅਹਿਮ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਸੀ, ਜਿਸ ਤਹਿਤ ਛੇ ਜ਼ਿਲ੍ਹਿਆਂ - ਬਠਿੰਡਾ, ਸੰਗਰੂਰ, ਕਪੂਰਥਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ - ਵਿੱਚ 12,000 ਹੈਕਟੇਅਰ ਰਕਬਾ ਝ...
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ। ਇਸ ਨਾਲ ਗ਼...
ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

Breaking News
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9ਐਮਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ...
ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ  ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ  ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ  ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਫ਼ਲਤਾ ਆਜ਼ਾਦੀ ਦਿ...
ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

Hot News
ਚੰਡੀਗੜ੍ਹ, 13 ਅਗਸਤ : ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ ਸਫਲਤਾਪੂਰਵਕ ਰੋਕ ਦਿੱਤਾ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਅਤੇ ਹਿੱਸੇਦਾਰਾਂ ਵੱਲੋਂ ਕੀਤੀ ਗਈ ਤੇਜ਼ ਕਾਰਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਾਬਾਲਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਬਾਲ ਸੁਰੱਖਿਆ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤਿ ਜ਼ਰੂਰੀ ਹੈ। ਡਾ ਬਲਜੀਤ ਕੌਰ ਨੇ ਕਿਹਾ ਕਿ ਇਹ ਕਾਰਵਾਈ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਅਧੀਨ ਕੀਤੀ ਗਈ। ਬੱਚੀ ਨੂੰ ਬਚਾ ਕੇ ਬਾਲ ਭਲਾਈ ਕਮੇਟੀ (ਸੀਡਬਲਯੂਸੀ) ਅੱਗੇ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ ਕੌਂਸਲਿੰਗ ਦੇਣ ਤੋਂ ਬਾਅਦ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਬੱਚੀ ਨੂੰ ਮਾਪਿਆਂ ਦੇ ਹਵਾਲੇ ਉਹਨਾਂ ਦੇ ਵਾਅਦੇ ‘ਤੇ ਕੀਤਾ ਗਿਆ ਕਿ ਉਹ ਉਸਦੀ ਸੁਰੱਖਿ...
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

Hot News
ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੰਵੇਦਨਸ਼ੀਲ ਖੇਤਰਾਂ ਵਿੱਚ ਇੱਕੋ ਸਮੇਂ ਫਲੈਗ ਮਾਰਚ ਵੀ ਕੀਤਾ ਹੈ, ਜਿਸ ਉਪਰੰਤ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਆਮ ਲੋਕਾਂ ਵਿੱਚ ਵਿਸ਼ਵਾਸ ਵਧਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਕਰਮਚਾਰੀਆਂ ਨ...
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Hot News
ਫਤਹਿਗੜ੍ਹ ਸਾਹਿਬ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਜ਼ਾਲਮ ਸ਼ਾਸਕਾਂ ਨੇ ਇਸ ਅਸਥਾਨ 'ਤੇ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ, ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਲਈ ਲਈ ਬਲਿਦਾਨ ਦੇਣ ਵਾਸਤੇ ਹਮੇਸ਼ਾ ਤਿਆਰ ਰਹਿਣ ਲਈ ਪ...
ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

Hot News
ਫਤਹਿਗੜ੍ਹ ਸਾਹਿਬ, 13 ਅਗਸਤ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਪ...
ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ

ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ

Hot News
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ 'ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਆਜ਼ਾਦੀ ਦਿਵਸ ਸਮਾਰੋਹ ਦੀ ਪ੍ਰਧਾਨਗੀ ਲਈ ਆਪਣੇ ਕੈਬਨਿਟ ਸਾਥੀਆਂ ਦੀ ਵੀ ਡਿਊਟੀ ਲਾਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿਖੇ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿਖੇ, ਵਿੱਤ ਮੰਤਰੀ ਹਰਪਾਲ ਚੀਮਾ ਰੂਪਨਗਰ ਵਿਖੇ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਲੁਧਿਆਣਾ ਵਿਖੇ, ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਐਸ.ਬੀ.ਐਸ. ਨਗਰ ਵਿਖੇ, ਉਦਯੋਗ ਮੰਤਰੀ ਸੰਜੀਵ ਅਰੋੜਾ ਸੰਗਰੂਰ ਵਿਖੇ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੰਮ੍ਰਿਤਸਰ ਵਿਖੇ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਗੁਰਦਾਸਪੁਰ ਵਿਖੇ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰ...
ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

Breaking News
ਫਤਹਿਗੜ੍ਹ ਸਾਹਿਬ, 13 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ।  ਅੱਜ ਇੱਥੇ ਰੇਲਵੇ ਸਟੇਸ਼ਨ ਵਿਖੇ ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੋਂ 500 ਮਹਿਲਾ ਸਰਪੰਚਾਂ ਤੇ ਪੰਚਾਂ ਦਾ ਵਫ਼ਦ ਮਹਿਲਾ ਪੰਚਾਇਤਾਂ ਬਾਰੇ ਕੌਮੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਮਹਾਰਾਸ਼ਟਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਚੰਗੀ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹਨ। ਇਸ ਦੌਰੇ ਦਾ ਮਕਸਦ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਦੂਜੇ ਸੂਬਿਆਂ ਤੋਂ ਆਏ ਪੰਚਾਇਤੀ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਨਵੇਂ ਤਜਰਬੇ ਸਾਂਝੇ ਕਰਨਾ ਹੈ ਤਾਂ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਲੀਹੋਂ ਹਟਵੇਂ ਉਪਰਾਲਿਆਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ। ...