Friday, November 6Malwa News
Shadow

Author: News Editor

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

Hot News
ਚੰਡੀਗੜ੍ਹ; 9 ਅਕਤੂਬਰ 2026: ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੇ ਸਰਕਾਰ ਦੇ ਉਸ ਉਪਰਾਲੇ ਨੂੰ ਦਰਸਾਉਂਦੀ ਹੈ ਜਿਸ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ 'ਨੰਬਰ 1' ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਅਤੇ ਪਰਿਵਾਰਾਂ ਨਾਲ ਮਿਲ ਕੇ ਕੰਮ ਕਰਨ 'ਤੇ ਧਿਆਨ ਕੇਂਦਰਿਤ ਕਰਦਿਆਂ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨਾ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ। ਸੂਬੇ ਭਰ ਦੇ ਸਕੂਲਾਂ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਕੈਬਨਿਟ ...
ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

Hot News
ਚੰਡੀਗੜ੍ਹ/ਲੁਧਿਆਣਾ/ਖੰਨਾ, 9 ਅਕਤੂਬਰ: ਰਵਾਇਤੀ ਨਸ਼ਾ ਵਿਰੋਧੀ ਇਨਫੋਰਸਮੈਂਟ ਨੂੰ ਵਿਦਿਆਰਥੀ-ਕੇਂਦਰਿਤ ਰੋਕਥਾਮ ਮਾਡਲ ਵਿੱਚ ਬਦਲਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਅੱਜ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ‘ਆਪ੍ਰੇਸ਼ਨ ਕਵਚ’ ਦੀ ਸ਼ੁਰੂਆਤ ਕੀਤੀ।  ‘ਆਪ੍ਰੇਸ਼ਨ ਕਵਚ’ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਖੰਨਾ ਡਾ. ਦਰਪਨ ਆਹਲੂਵਾਲੀਆ ਦੀ ਪਹਿਲਕਦਮੀ ਹੈ।  ‘ਆਪ੍ਰੇਸ਼ਨ ਕਵਚ’ ਦਾ ਮਕਸਦ ਸਿਰਫ਼ ਪ੍ਰਤੀਕਿਰਿਆਸ਼ੀਲ ਕਾਰਵਾਈ ਦੀ ਬਜਾਏ ਸ਼ੁਰੂਆਤੀ ਦਖਲਅੰਦਾਜ਼ੀ ਅਤੇ ਸਾਥੀਆਂ ਦੇ ਸਹਿਯੋਗ 'ਤੇ ਧਿਆਨ ਕੇਂਦਰਿਤ ਕਰਕੇ ਨੌਜਵਾਨਾਂ ਲਈ ਇੱਕ ਮਜ਼ਬੂਤ ਸੁਰੱਖਿਆ ਨੈੱਟਵਰਕ ਤਿਆਰ ਕਰਨਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਸੰਦੀਪ ਗੋਇਲ ਨੇ ਦੱਸਿਆ ਕਿ ਨਸ਼ੀਲੇ ਪਦਾਰਥ ਸਾਥੀਆਂ ਜ਼ਰੀਏ ਫੈਲਦਾ ਹੈ, ਜਿੱਥੇ ਇੱਕ ਨਸ਼ਾ ਕਰਨ ਵਾਲਾ ਅਣਜਾਣੇ ਵਿੱਚ ਦੂਜਿਆਂ ਨੂੰ ਇਸ ਲਤ ਵਿੱਚ ਧਕੇਲ ਦਿੰਦਾ ਹੈ, ਜੋ ਅੱਗੇ ਚੱਲ ਕੇ ਸਪਲਾਈ ਚੇਨ ਦਾ ਰੂਪ ਧਾਰਨ ਕਰ ਲੈਂਦੀ ਹੈ। ਡੀ.ਆਈ.ਜੀ. ਨੇ ਕਿਹਾ, “ਆਪ੍ਰੇਸ਼ਨ ਕ...
ਹਰ ਦਿਨ, ਇਕ ਕਦਮ ਅੱਗੇ”: ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਹਰ ਦਿਨ, ਇਕ ਕਦਮ ਅੱਗੇ”: ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

Breaking News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਾਕਾਰਤਮਕ ਦਿਸ਼ਾ ਦੇਣ ਲਈ ਇੱਕ ਵੱਡੀ ਪਹਿਲਕਦਮੀ ਤਹਿਤ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਗਈ ਮੈਗਾ ਪੀ.ਟੀ.ਐਮ.  ਵਿੱਚ ਲਗਭਗ 21 ਲੱਖ ਮਾਪੇ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਸਮਰਥਾਵਾਂ ਅਤੇ ਹੋਰ ਸੁਧਾਰ ਵਾਲੇ ਖੇਤਰਾਂ 'ਤੇ ਵਿਸਥਾਰਤ ਚਰਚਾ ਕੀਤੀ ਗਈ। ਮਾਪਿਆਂ ਦੀ ਇਸ ਰਿਕਾਰਡ ਗਿਣਤੀ ਵਿੱਚ ਸ਼ਮੂਲੀਅਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਇਆ ਹੈ। ਮੈਗਾ ਪੀ.ਟੀ.ਐਮ. ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜਨ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧਾਈ ਵੀ ਦਿੱਤੀ। ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

Breaking News
*ਚੰਡੀਗੜ੍ਹ; 9 ਅਕਤੂਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ 'ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਦਾ ਉਤਸ਼ਾਹ ਵਧਾਉਣ ਲਈ ਰਾਜ ਪੱਧਰੀ ਟਰਾਫੀ ਟੂਰ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰਨੇ ਚਾਹੀਦੇ ਹਨ। ਚੈਂਪੀਅਨਜ਼ ਟਰਾਫੀ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰੇ।" ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਿੱਸਾ ਲੈਣ ਵਾਲੀਆਂ...
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

Hot News
ਚੰਡੀਗੜ੍ਹ / ਜਲੰਧਰ, 9 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਦੇ 'ਗੌਰਮਿੰਟ ਸਕੂਲ ਆਫ਼ ਐਮੀਨੈਂਸ, ਭਾਰਗਵ ਨਗਰ' ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕੀਤੀ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ਨੂੰ ਆਧੁਨਿਕ ਬਣਾਉਣ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕਾਨਵੈਂਟ ਸਕੂਲਾਂ ਵਰਗੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਜ਼ਿਲ੍ਹੇ ਦੇ 1300 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ 'ਮੈਗਾ ਪੀ.ਟੀ.ਐਮ.' ਕਰਵਾਉਣ ਲਈ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਜਿੱਥੇ ਮਾਪਿਆਂ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਵਿੱਦਿਅਕ ਸਫ਼ਲਤਾ ਯਕੀਨੀ ਬਣਾਉਣ ਲਈ ਅਹਿਮ ਚਰਚਾ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਕੋਆਰਡੀਨੇਟਰ ਪੰਜਾਬ ਸਿੱਖਿਆ ...
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

Hot News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾ-ਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਸੂਬੇ ਲਈ ਨਿਭਾਈਆਂ ਗਈਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਸਕੋ ਨੇ ਮਹੱਤਵਪੂਰਨ ਪ੍ਰਗਤੀ ਹਾਸਲ ਕਰਦਿਆਂ ਪਿਛਲੇ ਇੱਕ ਸਾਲ ਦੌਰਾਨ 5,000 ਤੋਂ ਵੱਧ ਨੌਕਰੀਆਂ ਦਿੱਤੀਆਂ। ਉਨ੍ਹਾਂ ਨੇ ਪੈਸਕੋ ਦੇ ਸਮੂਹ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੈਸਕੋ ...
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਅਤੇ ਆਤਮ-ਨਿਰਭਰ ਬਣਨ ਲਈ...
ਜਨਤਾ ਦੇ ਵਿਸ਼ਵਾਸ ਨੂੰ ਵਿਕਾਸ ਦੇ ਕੰਮਾਂ ਨਾਲ ਮਜ਼ਬੂਤ ਕੀਤਾ, ‘ਨੌਨ-ਸਟੌਪ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧ ਰਹੀ ਹੈ ਸਰਕਾਰ – ਰਣਬੀਰ ਗੰਗਵਾ

ਜਨਤਾ ਦੇ ਵਿਸ਼ਵਾਸ ਨੂੰ ਵਿਕਾਸ ਦੇ ਕੰਮਾਂ ਨਾਲ ਮਜ਼ਬੂਤ ਕੀਤਾ, ‘ਨੌਨ-ਸਟੌਪ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧ ਰਹੀ ਹੈ ਸਰਕਾਰ – ਰਣਬੀਰ ਗੰਗਵਾ

Haryana
ਚੰਡੀਗੜ੍ਹ, 8 ਅਕਤੂਬਰ- ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਾਲ 2024 ਵਿੱਚ ਹਰਿਆਣਾ ਦੀ ਜਨਤਾ ਨੇ ਲਗਾਤਾਰ ਤੀਜੀ ਵਾਰ ਭਾਜਪਾ ਸਰਕਾਰ ਨੂੰ ਜਨ ਸੇਵਾ ਦਾ ਮੌਕਾ ਦੇ ਕੇ ਜਿਸ ਵਿਸ਼ਵਾਸ ਨਾਲ ਜ਼ਿੰਮੇਵਾਰੀ ਸੌਂਪੀ ਸੀ, ਪਿਛਲੇ ਦੋ ਸਾਲਾਂ ਵਿੱਚ ਸਰਕਾਰ ਨੇ ਉਸ ਵਿਸ਼ਵਾਸ ਨੂੰ ਵਿਕਾਸ ਕਾਰਜਾਂ ਰਾਹੀਂ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ‘ਨੌਨ-ਸਟੌਪ ਹਰਿਆਣਾ’ ਦੇ ਸੰਕਲਪ ਨਾਲ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ ਸੂਬੇ ਵਿੱਚ ਸੜਕਾਂ ਦਾ ਨੈੱਟਵਰਕ ਮਜ਼ਬੂਤ ਕਰਨ, ਪਿੰਡਾਂ ਦੀ ਕਨੈਕਟੀਵਿਟੀ ਬਿਹਤਰ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਦੇ ਵਿਸਥਾਰ 'ਤੇ ਵਿਸ਼ੇਸ਼ ਕੰਮ ਹੋਇਆ ਹੈ। ਵੱਡੇ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਮਹਾਗ੍ਰਾਮ ਯੋਜਨਾ’ ਨੂੰ ਅੱਗੇ ਵਧਾਇਆ ਗਿਆ ਹੈ। ਸਰਕਾਰ ਦਾ ਯਤਨ ਹੈ ਕਿ ਮਜ਼ਬੂਤ ਬੁਨਿਆਦੀ ਢਾਂਚਾ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਦੀ ਤਰੱਕੀ ਦਾ ਆਧਾਰ ਬਣੇ। ਕੈਬਨਿਟ ਮੰਤਰੀ ਸ਼੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਰਕਾਰ ਨੇ ਸੰਕਲਪ ਪੱਤਰ ਨੂੰ ਵਿਕਾ...
ਹਰਿਆਣਾ ਛੋਟਾ ਸੂਬਾ, ਵੱਡਾ ਯੋਗਦਾਨ : ਜੀਐਸਟੀ ਸੰਗ੍ਰਹਿ ਵਿੱਚ ਸਾਰੇ ਰਾਜਾਂ ਵਿੱਚ ਪੰਜਵਾਂ ਸਥਾਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਛੋਟਾ ਸੂਬਾ, ਵੱਡਾ ਯੋਗਦਾਨ : ਜੀਐਸਟੀ ਸੰਗ੍ਰਹਿ ਵਿੱਚ ਸਾਰੇ ਰਾਜਾਂ ਵਿੱਚ ਪੰਜਵਾਂ ਸਥਾਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 8 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਜੀਐਸਟੀ ਕੌਂਸਲ ਦੀ 57ਵੀਂ ਮੀਟਿੰਗ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਹਰਿਆਣਾ ਛੋਟਾ ਪ੍ਰਦੇਸ਼ ਹੈ। ਦੇਸ਼ ਦੇ ਕੁੱਲ ਖੇਤਰਫਲ ਦਾ ਲਗਭਗ 1.3 ਫੀਸਦੀ ਅਤੇ ਕੁੱਲ ਆਬਾਦੀ ਦਾ ਲਗਭਗ 2 ਫੀਸਦੀ ਹਿੱਸਾ ਹਰਿਆਣਾ ਵਿੱਚ ਹੈ। ਫਿਰ ਵੀ ਸਤੰਬਰ 2026 ਵਿੱਚ ਹਰਿਆਣਾ ਤੋਂ 10 ਹਜ਼ਾਰ 97 ਕਰੋੜ ਰੁਪਏ ਦਾ ਕੁੱਲ ਜੀਐਸਟੀ ਇਕੱਠਾ ਹੋਇਆ। ਇਹ ਸਾਰੇ ਰਾਜਾਂ ਵਿੱਚ ਪੰਜਵਾਂ ਸਭ ਤੋਂ ਵੱਧ ਹੈ ਅਤੇ ਪੂਰੇ ਦੇਸ਼ ਦੇ ਘਰੇਲੂ ਜੀਐਸਟੀ ਦਾ 7 ਫੀਸਦੀ ਤੋਂ ਵੱਧ ਹੈ। ਇਸ ਦੌਰਾਨ ਉਨ੍ਹਾਂ ਤਿੰਨ ਪ੍ਰਸਤਾਵ ਵੀ ਰੱਖੇ। ਉਨ੍ਹਾਂ ਪਹਿਲਾ ਪ੍ਰਸਤਾਵ ਰੱਖਦਿਆਂ ਕਿਹਾ ਕਿ ਜੀਐਸਟੀ ਦੇ ਸ਼ੁਰੂਆਤੀ ਸਾਲਾਂ, ਯਾਨੀ ਵਿੱਤ ਸਾਲ 2017-18 ਤੋਂ 2019-20 ਨਾਲ ਜੁੜੇ ਹੁਕਮਾਂ ਦੇ ਵਿਰੁੱਧ ਅਪੀਲ ਦਾਇਰ ਕਰਨ ਦੀ ਸਮਾਂ-ਸੀਮਾ ਵਿੱਚ ਇੱਕ ਹੋਰ, ਇੱਕਮੁਸ਼ਤ ਛੋਟ ਦੇਣ ਦਾ ਹੈ। ਨਵੰਬਰ 2023 ਵਿੱਚ ਸੀਮਤ ਮਿਆਦ ਲਈ ਅਪੀਲ ਦਾਇਰ ਕਰਨ ਦਾ ਇੱਕ ...
ਮੋਗਾ ਦੀ ਇਹ ਅਕੈਡਮੀ ਜਿੱਥੇ ਹਰਮਨਪ੍ਰੀਤ ਕੌਰ ਨੇ ਫੜਿਆ ਸੀ ਬੱਲਾ, ਹੁਣ ਹੋਰ ਖਿਡਾਰਨਾਂ ਹੋ ਰਹੀਆਂ ਤਿਆਰ !

ਮੋਗਾ ਦੀ ਇਹ ਅਕੈਡਮੀ ਜਿੱਥੇ ਹਰਮਨਪ੍ਰੀਤ ਕੌਰ ਨੇ ਫੜਿਆ ਸੀ ਬੱਲਾ, ਹੁਣ ਹੋਰ ਖਿਡਾਰਨਾਂ ਹੋ ਰਹੀਆਂ ਤਿਆਰ !

National News
ਮੋਗਾ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਹਰਮਨਪ੍ਰੀਤ ਕੌਰ ਵੱਲੋਂ ਬੀਤੀ ਦਿਨੀਂ ਆਪਣੇ ਸਾਰੇ ਫਾਰਮੈਟਾਂ ਵਿੱਚ ਕਪਤਾਨੀ ਛੱਡ ਦਿੱਤੀ ਹੈ। 37 ਸਾਲਾ ਇਸ ਖਿਡਾਰਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫੈਸਲੇ ਦਾ ਐਲਾਨ ਕੀਤਾ। ਉਨ੍ਹਾਂ ਦਾ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਨਾਲ ਡੂੰਘਾ ਰਿਸ਼ਤਾ ਹੈ। ਦੱਸ ਦਈਏ ਕਿ ਦਾਰਾਪੁਰ ਪਿੰਡ ਸਥਿਤ ਗਿਆਨ ਜੋਤੀ ਅਕੈਡਮੀ ਵਿੱਚ ਮੀਡੀਆ ਟੀਮ ਪਹੁੰਚੀ, ਜਿੱਥੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਹਰਮਨਪ੍ਰੀਤ ਕੌਰ ਦੀ ਕ੍ਰਿਕਟ ਯਾਤਰਾ ਨਾਲ ਜੁੜੀਆਂ ਯਾਦਾਂ ਅਤੇ ਅੱਜ ਦੇ ਨੌਜਵਾਨ ਖਿਡਾਰੀਆਂ ਦੀ ਤਿਆਰੀ ਨੂੰ ਦੇਖਿਆ ਗਿਆ। ਹਰਮਨਪ੍ਰੀਤ ਕੌਰ ਦੀ ਕਰੀਅਰ ਦੀ ਸ਼ੁਰੂਆਤਦੱਸ ਦਈਏ ਕਿ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਗਿਆਨ ਜੋਤੀ ਅਕੈਡਮੀ ਤੋਂ ਕੀਤੀ ਸੀ। ਬਚਪਨ ਵਿੱਚ ਉਹ ਮੁੰਡਿਆਂ ਨਾਲ ਕ੍ਰਿਕਟ ਖੇਡਦਿਆਂ ਕੋਚਿੰਗ ਲੈਂਦੀ ਰਹੀ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਭਾਰਤੀ ਟੀਮ ਤੱਕ ਪਹੁੰਚੀ। ਅੱਗੇ ਚੱਲ ਕੇ ਉਨ੍ਹਾਂ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਸੰਭਾਲੀ ਅਤੇ ਕਈ ਵੱਡੇ ਟੂਰਨਾਮੈਂਟਾਂ...