ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 20 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ 'ਤੇ 25000 ਰੁਪਏ ਦੀ ਥ...








