Saturday, September 19Malwa News
Shadow

Author: News Editor

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

Hot News
*ਚੰਡੀਗੜ੍ਹ, 15 ਸਤੰਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਤਿੰਨ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਪਣ ਉਪਰੰਤ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਯੋਗਤਾ ਮੁਤਾਬਕ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਜੋ ਮਿਹਨਤੀ ਨੌਜਵਾਨਾਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਹੋਰ ਪ੍ਰਪੱਕ ਹੋ...
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

Hot News
ਚੰਡੀਗੜ੍ਹ, 15 ਸਤੰਬਰ: ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ 'ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ। ਭੰਡਾਰਨ ਦੀ ਜਗ੍ਹਾ ਦੇ ਮੁ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ; 15 ਸਤੰਬਰ 2026 ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਹਿਮ ਉਪਰਾਲਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ। ਇਸ ਕਮੇਟੀ ਵਿੱਚ ਸਿਹਤ, ਵਿੱਤ ਅਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀ, ਸਿੱਖਿਆ ਵਿਭਾਗ ਤੋਂ ਇੱਕ ਵਿਸ਼ੇਸ਼ ਇਨਵਾਈਟੀ ਅਤੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਦੋ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ, ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਵੱਖ-ਵੱਖ ਅਧਿਆਪਕ ਯੂਨੀਅਨਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੀਆਂ ਅਹਿਮ ਚਿੰਤਾਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ; 15 ਸਤੰਬਰ 2026: ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਨਵੇਂ ਭਰਤੀ ਹੋਏ 12 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬੇ ਭਰ ਦੇ ਵੱਖ-ਵੱਖ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ। ਪੰਜਾਬ ਸਰਕਾਰ ਵਿੱਚ ਨਵੇਂ ਹੁਨਰ ਦਾ ਸਵਾਗਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜੀਵਨ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਨਿੱਘੀ ਮੁਬਾਰਕਬਾਦ ਦਿੱਤੀ। ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੇ ਕਰਮਚਾਰੀਆਂ ਦੇ ਸੁਨਹਿਰੇ, ਸੰਤੁਸ਼ਟੀਜਨਕ ਅਤੇ ਸਫ਼ਲ ਕਰੀਅਰ ਦੀ ਕਾਮਨਾ ਕੀਤੀ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਰਕਾਰੀ ਸੇਵਾ ਵਿੱਚ ਆਉਣਾ ਸਿਰਫ਼ ਰੋਜ਼ੀ-ਰੋਟੀ ਕਮਾਉਣ ਦਾ ਸਾਧਨ ਨਹੀਂ ਹੈ, ਸਗੋਂ ਇਹ ਆਪਣੇ ਨਾਲ ਵੱਡੀ ਜ਼ਿੰਮੇਵਾਰੀ ਵੀ ਲੈ ਕੇ ਆਉਂਦਾ ਹੈ। ਮੈਂ ਤੁਹਾਨੂੰ ਪੂਰੀ ਇਮਾਨਦਾਰੀ, ਲਗਨ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੱਦਾ ਦਿੰਦਾ ...
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

Hot News
ਚੰਡੀਗੜ੍ਹ, 15 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 238ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 238ਵੇਂ ਦਿਨ, ਪੁਲਿਸ ਟੀਮਾਂ ਨੇ 9 ਹਥਿਆਰਾਂ ਸਮੇਤ 264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,954 ਹੋ ਗਈਆਂ। ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ...
17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 15 ਸਤੰਬਰ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ “ਸਵੱਛਤਾ ਵਿੱਚ ਭਾਗੀਦਾਰੀ, ਸਵੱਛ ਭਾਰਤ, ਵਿਕਸਿਤ ਭਾਰਤ” ਥੀਮ ਤਹਿਤ ਮਨਾਈ ਜਾਵੇਗੀ। ਕੈਬਨਿਟ ਮੰਤਰੀ ਨੇ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਤੇ ਕੇਂਦਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਖ਼ਾਸ ਤੌਰ ’ਤੇ ਪੇਂਡੂ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਐਸ.ਐਚ.ਐਸ.–2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ, ਯੋਜਨਾਬੰਦੀ ਅਤੇ ਪ੍ਰਸਤਾਵਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਵਿੱਚ ਮੁਹਿੰਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਨੂੰ ਸੂਬੇ ਦੀਆਂ ਤਿਆਰੀਆਂ ਅਤੇ ਮੁਹਿੰਮ ਨੂੰ ਜ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

Breaking News
ਚੰਡੀਗੜ੍ਹ; 15 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਆਪਣੇ ਅੰਤਿਮ ਪੜਾਅ ਵਿੱਚ ਦਾਖਲ ਹੋ ਗਈ ਹੈ। ਉਨ੍ਹਾਂ ਨੇ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ। ਇਸ ਸਬੰਧੀ ਉੱਚ-ਪੱਧਰੀ ਮੀਟਿੰਗ ਦੌਰਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਮਿਲ ਕੇ ਨਸ਼ਾ ਵੇਚਣ ਵਾਲਿਆਂ, ਸਪਲਾਇਰਾਂ ਅਤੇ ਤਸਕਰਾਂ ਵਿਰੁੱਧ ਜ਼ਮੀਨੀ ਪੱਧਰ 'ਤੇ ਕਾਰਵਾਈ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਇਹ ਲੜਾਈ ਹੁਣ ਸਿਰਫ਼ ਪੁਲਿਸ ਤੱਕ ਸੀਮਤ ਨਹੀਂ ਰਹੀ ਸਗੋਂ 'ਲੋਕ-ਲਹਿਰ' ਬਣ ਗਈ ਹੈ, ਜਿਸ ਦਾ ਸਬੂਤ 'ਵਿਲੇਜ ਡਿਫੈਂਸ ਕਮੇਟੀਆਂ' ਵੱਲੋਂ ਮਿਲਣ ਵਾਲੀ ਫੀਡਬੈਕ ਵਿੱਚ ਹੋਏ 41 ਫੀਸਦੀ ਵਾਧੇ ਤੋਂ ਮਿਲਦਾ ਹੈ, ਜੋ ਇਸ ਮੁਹਿੰਮ ਵਿੱਚ ਲੋਕਾਂ ਦੀ ਵਧ ਰਹੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ।'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਮੀਖਿਆ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਭਰ ਦੇ ਡਿਪਟੀ ਕ...
ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

Punjab Politics
ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026: ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਗਈ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਬੇਮਿਸਾਲ ਪ੍ਰਾਪਤੀ ਇਸ ਸਾਲ ਬਿਜਲੀ ਮੰਗ 'ਚ ਹੋਏ ਭਾਰੀ ਵਾਧੇ ਦਰਮਿਆਨ ਹਾਸਲ ਹੋਈ ਹੈ ਅਤੇ ਉਨ੍ਹਾਂ ਨੇ ਬਿਜਲੀ ਮੰਗ ਨੂੰ ਪੂਰਾ ਕਰਨ ਵਿੱਚ ਸੂਬੇ ਦੀ ਤਿਆਰੀ ਅਤੇ ਬਿਜਲੀ ਉਤਪਾਦਨ ਸਮਰੱਥਾ 'ਤੇ ਚਾਨਣਾ ਪਾਇਆ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਬੀਤੇ ਕੱਲ੍ਹ 13 ਸਤੰਬਰ ਸਵੇਰੇ 7 ਵਜੇ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਰਨ ਕੋਈ ਵੀ ਬਿਜਲੀ ਕੱਟ ਨਹੀਂ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਚਾਰ ਮੁੱਖ ਖੇਤਰਾਂ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਲਈ ਨਿਰੰਤਰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ...
ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

Hot News
*ਚੰਡੀਗੜ੍ਹ; 14 ਸਤੰਬਰ: * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਪਰਾਧੀਆਂ ਲਈ ਕੋਈ ਸੁਰੱਖਿਅਤ ਲੁਕਣਗਾਹ ਨਹੀਂ ਹੈ। ਮੋਲਡੋਵਾ ਗਣਰਾਜ ਤੋਂ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ ਹਾਸਲ ਕਰਨ ਲਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ 1,234 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਵਿਦੇਸ਼ਾਂ ਤੋਂ 10 ਭਗੌੜਿਆਂ ਨੂੰ ਡਿਪੋਰਟ ਕਰਵਾਇਆ ਗਿਆ ਹੈ, ਜਦਕਿ ਨਸ਼ਾ ਤਸਕਰਾਂ ਖ਼ਿਲਾਫ਼ 60,582 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 366 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ...
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ; 14 ਸਤੰਬਰ: * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ ਰਹੀ ਹੈ, ਦੂਜੇ ਪਾਸੇ ਵਿਰੋਧੀ ਧਿਰ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਪੇਸ਼ ਕਰਨ ਦੀ ਬਜਾਏ ਮੀਡੀਆ ਦੀਆਂ ਸੁਰਖੀਆਂ ਬਟੋਰਨ ਲਈ ਹਰ ਦੁਖਦਾਈ ਘਟਨਾ ਦਾ ਸਹਾਰਾ ਲੈ ਕੇ ‘ਗਿਰਝਾਂ ਵਾਲੀ ਸਿਆਸਤ’ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਹੁਣ ਤੱਕ 10 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਪੰਜਾਬ ਵਾਪਸ ਲਿਆਂਦਾ ਗਿਆ ਹੈ ਅਤੇ ਸਰਕਾਰ ਦੀ ਸਖ਼ਤੀ ਤੋਂ ਬਾਅਦ ਪਾਕਿਸਤਾਨ ਤੋਂ ਆਉਣ ਵਾਲੇ ਲਗਭਗ 80 ਫੀਸਦੀ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹੁਣ ਗੁਜਰਾਤ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਹੋ ਰਹੀ ਨਸ਼ਿਆਂ ਦੀ ਸਪਲਾਈ 'ਤੇ ਸ਼ਿਕੰਜਾ ਕੱਸੇਗੀ। ਨਸ਼ਿਆਂ ਦੇ ਰੂਟ ਨੂੰ ਲੈ ਕੇ ਭਾਜਪਾ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਗੁਜਰਾਤ ਦੇ ਮੁੰਦਰਾ ਪੋਰਟ ਦੀ ਰਾਖੀ ਕਰ ਲਵੇ ਤਾਂ ਪੰਜਾਬ 'ਚੋਂ ਨਸ਼ਿਆਂ ਦੀ ਸਮੱਸਿਆ ਲਗਭਗ ਖ਼ਤਮ ਹੋ ਜਾਵੇਗੀ। ਉਨ੍ਹਾਂ ਨੇ ...