ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ-ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਤਹਿਤ 25 ਅਤੇ 26 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫਸਰ ਸ਼੍ਰੀ ਡੈਵੀ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ।
ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅ...








