ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ।
ਨਵ-ਨਿਯੁਕਤ ਏ.ਡੀ.ਓਜ਼ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਅਤੇ ਖੇਤੀਬਾੜੀ ਸੈਕਟਰ ਦੇ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੰਜਾਬ ਨੂੰ ਇੱਕ ਖੁਸ਼ਹਾਲ ਖੇਤੀਬਾੜੀ ਸੂਬਾ ਬਣਾਉਣ ਲਈ ਕਿਸਾਨਾਂ ਨੂੰ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ।
ਖੇਤੀਬਾੜੀ ਵਿਭਾਗ ਦੀ ਭਰਤੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 20 ਮਈ, 2025 ...








