Friday, November 6Malwa News
Shadow

Author: News Editor

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Hot News
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿੱਚ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ। ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇੱਕ-ਤਿਹਾਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

Hot News
ਚੰਡੀਗੜ੍ਹ, 8 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 261ਵੇਂ ਦਿਨ, ਪੁਲਿਸ ਟੀਮਾਂ ਨੇ 251 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77,071 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ...
ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

Hot News
ਚੰਡੀਗੜ੍ਹ/ਗੜ੍ਹਸ਼ੰਕਰ, 8 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਸਪੀਕਰ ਰੌੜੀ ਨੇ ਰੋੜ ਮਜਾਰਾ, ਸਮੁੰਦੜਾ, ਪਨਾਮ, ਗੜ੍ਹਸ਼ੰਕਰ, ਮੇਗੋਵਾਲ, ਮਾਹਿਲਪੁਰ ਅਤੇ ਮੋਰਾਂਵਾਲੀ ਦੀਆਂ ਮੰਡੀਆਂ ਵਿੱਚ ਪਹੁੰਚ ਕੇ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਬਾਰਦਾਨੇ, ਭੁਗਤਾਨ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਸ ਸਬੰਧੀ ਅਧਿਕਾਰੀ ਪੂਰੀ ਗੰਭੀਰਤਾ ਨਾਲ ਕੰਮ ਕਰਨ। ਡਿਪਟ...
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 8 ਅਕਤੂਬਰ- ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਦਿਸ਼ਾ ਵਿੱਚ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ ਕੀਤੇ। ਉਨ੍ਹਾਂ ਕਿਹਾ ਕਿ ਇਹ ਨਵੇਂ ਪੋਰਟਲ 45 ਦਿਨਾਂ ਦੇ ਅੰਦਰ ਸਿੰਗਲ ਵਿੰਡੋ ਰਾਹੀਂ ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਯਕੀਨੀ ਬਣਾਉਣਗੇ, ਨਿਵੇਸ਼ਕਾਂ ਨੂੰ ਵਿੱਤੀ ਉਤਸ਼ਾਹ ਦੀ ਪਾਰਦਰਸ਼ੀ ਢੰਗ ਨਾਲ ਟਰੈਕਿੰਗ ਕਰਨ ਦੇ ਯੋਗ ਬਣਾਉਣਗੇ ਅਤੇ ਉਦਯੋਗਾਂ ਨੂੰ ਹੁਨਰਮੰਦ ਨੌਜਵਾਨਾਂ ਨਾਲ ਸਿੱਧਾ ਜੋੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ 2022 ਤੋਂ ਲੈ ਕੇ ਹੁਣ ਤੱਕ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ, ਅਤੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਰਕਾਰ ਦੀ ਪਹਿਲਕਦਮੀ ਸੂਬੇ ਦੇ ਨੌਜਵਾਨਾਂ ਲਈ ਪੰਜਾਬ ਦੇ ਅੰਦਰ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਮੁੜ ‘ਰੰਗਲਾ ਪੰਜਾਬ` ਨੂੰ ਮੁੜ ਸਿਰਜਣਾ ਹੈ। ...
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਸਿਰਜ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਲਈ 75.16 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 2602.46 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਮ੍ਹਾਂ ਕਰਵਾਈ ਗਈ। ਇਸ ਤੋਂ ਇਲਾਵਾ, ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਨੂੰ 1,118.93 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰਕਮ ਮਹਿਲਾਵਾਂ...
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਆਰੀਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ...
ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ

ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ

Hot News
ਚੰਡੀਗੜ੍ਹ, 8 ਅਕਤੂਬਰ: ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ 'ਮਾਪੇ-ਅਧਿਆਪਕ ਮਿਲਣੀ' ਕਰਵਾਈ ਜਾਵੇਗੀ, ਜਿਸ ਵਿੱਚ ਲਗਭਗ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। "ਹਰ ਦਿਨ, ਇੱਕ ਕਦਮ ਅੱਗੇ" ਵਿਸ਼ੇ ਹੇਠ ਕਰਵਾਏ ਜਾਣ ਵਾਲੇ ਇਸ ਉਪਰਾਲੇ ਰਾਹੀਂ ਮਾਪੇ ਅਤੇ ਅਧਿਆਪਕ ਮਿਲ ਕੇ ਹਰੇਕ ਬੱਚੇ ਦੀ ਤੱਰਕੀ ਦਾ ਜਸ਼ਨ ਮਨਾਉਣਗੇ, ਉਨ੍ਹਾਂ ਖੇਤਰਾਂ ਨੂੰ ਸਮਝਣਗੇ ਜਿਸ ਵਿੱਚ ਬੱਚੇ ਨੂੰ ਸਹਾਇਤਾ ਦੀ ਲੋੜ ਹੋ ਸਕਦੀ ਹੈ ਅਤੇ ਬੱਚੇ ਦੀ ਸਿੱਖਿਆ ਦੇ ਅਗਲੇ ਪੜਾਵਾਂ ਲਈ ਸਾਂਝੇ ਤੌਰ 'ਤੇ ਯੋਜਨਾ ਬਣਾਉਣਗੇ। ਇਹ ਵੱਡ-ਆਕਾਰੀ ਉਪਰਾਲਾ ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਸਿੱਖਿਆ ਦੇ ਖ਼ੇਤਰ ਵਿੱਚ ਨੰਬਰ ਇੱਕ ਰਹਿਣ ਲਈ ਦਿੱਤੀ ਗਈ ਮਾਨਤਾ ਨੂੰ ਹੋਰ ਮਜ਼ਬੂਤੀ ਕਰੇਗਾ। ਇਹ ਮੈਗਾ ਪੀਟੀਐਮ ਮਾਪਿਆਂ ਨੂੰ ਆਪਣੇ ਬੱਚੇ ਦੇ ਅਧਿਆਪਕ ਨਾਲ ਬੈਠ ਕੇ ਇਹ ਸਮਝਣ ਦਾ ਮੌਕਾ ਦਵੇਗੀ ਕਿ ਉਹਨਾਂ ਦਾ ਬੱਚਾ ਕਿਸ ਖੇਤਰ ਵਿੱਚ ਬਿਹਤਰ ਕਰ ਰਿਹਾ ਹੈ, ਉਹਨਾਂ ਨੂੰ ਕਿੱਥੇ ਮਦਦ ਦੀ ਲੋੜ ਹੋ ਸਕ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ  ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ।  ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, "ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ,  ਅਦਾਕਾਰੀ ਦੀ ਵਿਲੱਖਣ  ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾI ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।" ਸ. ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ  ਪਰਿਵਾਰ, ਸਾਕ -ਸਬੰਧੀਆਂ...
ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

Hot News
ਸੰਗਰੂਰ 7 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ ਦੀਆਂ ਟੀਮਾਂ ਖਾਲੀ ਹੱਥ ਵਾਪਸ ਪਰਤੀਆਂ ਹਨ ਅਤੇ ਪੂਰੇ ਪੰਜਾਬ ਵਿੱਚ ਵਿਆਪਕ ਤਲਾਸ਼ੀ ਦੇ ਬਾਵਜੂਦ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਨਤੀਜਾ ਸਰਕਾਰ ਦੀ ਇਮਾਨਦਾਰੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਚੋਣਾਂ ਤੋਂ ਪਹਿਲਾਂ ਚੁਣੀ ਹੋਈ ਸਰਕਾਰ ਦੇ ਮੁੱਖ ਮੰਤਰੀ ਨੂੰ ਡਰਾਉਣ ਅਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾ ਤਾਂ ਉਹ ਅਤੇ ਨਾ ਹੀ ਪੰਜਾਬ ਸਰਕਾਰ ਅਜਿਹੀਆਂ ਚਾਲਾਂ ਤੋਂ ਡਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਉਹ ਪੈਸਾ ਕਮਾਉਣ ਲਈ ਨਹੀਂ ਬਲਕਿ ਪੰਜਾਬ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਪੰਜਾਬੀ ਕਦੇ ਵੀ 'ਧੱਕੇਸ਼ਾਹੀ' ਬਰਦਾਸ਼ਤ ਨਹੀਂ ਕਰਨਗੇ। 'X' 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: "...
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

Hot News
ਚੰਡੀਗੜ੍ਹ, 03 ਅਕਤੂਬਰ 2026: ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ ਹੀ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਲੀਟੇਸ਼ਨ ਕੇਂਦਰਾਂ ਵਿੱਚ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਜਾਰੀ ਲੜਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਫ਼ੈਸਲਾ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਵਿਆਪਕ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਬੇ ਵਿੱਚ ਖ਼ੂਨ ਰਾਹੀਂ ਫੈਲਣ ਵਾਲੀਆਂ ਲਾਗਾਂ ਦੀ ਰੋਕਥਾਮ ਕਰਨਾ ਹੈ। ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਵਰਗੀਆਂ ਵਾਇਰਲ ਲਾਗਾਂ ਸੰਕਰਮਿਤ ਸੂਈਆਂ ਅਤੇ ਸਰਿੰਜਾਂ ਸਾਂਝੀਆਂ ਕਰਨ ਵਰਗੀਆਂ ਜੋਖ਼ਮ ਭਰੀਆਂ ਗਤੀਵਿਧੀਆਂ ਰਾਹੀਂ ਫ਼ੈਲ ਸਕਦੀਆਂ ਹਨ ਅਤੇ ਇਨ੍ਹਾਂ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨਸ਼ਿਆਂ ਦੀ ਲਤ ਤੋਂ ਉੱਭਰ ਰਹੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪਿਛਲੇ ਕਈ ਸਾਲਾਂ ਤੋਂ...