ਸਮਾਜ ਸੇਵਾ ਦੀ ਮਿਸਾਲ ਬਣੀ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ
ਹੁਸ਼ਿਆਰਪੁਰ, 28 ਜੁਲਾਈ: ‘ਚੜ੍ਹਦਾ ਸੂਰਜ’ ਮੁਹਿੰਮ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਮਾਜ ਸੇਵਾ ਨੂੰ ਡਿਜੀਟਲ ਯੁੱਗ ਨਾਲ ਜੋੜ ਕੇ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਉੱਤਮ ਸਮਾਜਿਕ ਸੰਸਥਾਵਾਂ ਨੂੰ ਨਾ ਸਿਰਫ਼ ਇੱਕ ਪਲੇਟਫਾਰਮ ਪ੍ਰਦਾਨ ਕੀਤਾ ਜਾ ਰਿਹਾ ਹੈ ਬਲਕਿ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਵਿੱਚ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਸਮਾਜ ਸੇਵਾ ਦੀ ਇੱਕ ਮਜ਼ਬੂਤ ਉਦਾਹਰਣ ਵਜੋਂ ਉੱਭਰੀ ਹੈ।ਸਾਲ 2018 ਵਿੱਚ ਕੁਝ ਸਮਰਪਿਤ ਨੌਜਵਾਨਾਂ ਦੁਆਰਾ ਸ਼ੁਰੂ ਕੀਤੀ ਗਈ, ਇਹ ਸੰਸਥਾ 2019 ਵਿੱਚ ਅਧਿਕਾਰਤ ਤੌਰ 'ਤੇ ਰਜਿਸਟਰ ਹੋਈ। ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਮੀਰੀ-ਪੀਰੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸੰਸਥਾ ਨੇ ਸਮਾਜਿਕ ਅਤੇ ਅਧਿਆਤਮਿਕ ਜ਼ਿੰਮੇਵਾਰੀਆਂ ਨੂੰ ਇਕ ਸਾਥ ਨਿਭਾਉਣ ਦਾ ਬੇੜਾ ਚੁੱਕਿਆ। ਸੰਸਥਾ ਦੀ ਸਫਲਤਾ ਪਿੱਛੇ ਇੱਕ ਸਮਰਪਿਤ ਟੀਮ ਦਾ ਮਹੱਤਵਪੂਰਨ ਯੋਗਦਾਨ ਰਿਹਾ। ਇਸ ਵਿੱਚ ਮਨਦੀਪ ਸਿੰਘ ਢੀਂਡਸਾ, ਜਸਵਿੰਦਰ ਸਿੰਘ ਮਣਕੂ, ਪ੍ਰਿਤਪਾਲ ਸਿੰਘ ਸੋਨੀ, ਮਨਜਿੰਦਰ ਸਿੰਘ, ਪਰਮਜੀਤ ਸਿੰਘ ਘ...








