Saturday, August 15Malwa News
Shadow

Author: News Editor

ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

Breaking News
ਡੇਰਾ ਬਾਬਾ ਨਾਨਕ, 26 ਨਵੰਬਰ:- ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ 'ਤੇ ਲੋਕਾਂ ਦਾ ਦੁੱਖ ਸੁਣਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਪ੍ਰਭਾਵਿਤ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਮੁੱਖ ਮੰਤਰੀ ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਵਲੰਟੀਅਰਾਂ ਵੱਲੋਂ ਇਸ ਆਫ਼ਤ ਦੌਰਾਨ ਨਿਰਸਵ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

Hot News
ਚੰਡੀਗੜ੍ਹ, 26 ਨਵੰਬਰ, 2025:- ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜਲੰਧਰ ਸ਼ਹਿਰ ਦੇ ਮਕਸੂਦਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸ਼ਿਕਾਇਤਕਰਤਾ ਨੂੰ ਥਾਣਾ ਭੋਗਪੁਰ ਵਿਖੇ ਦਰਜ ਇੱਕ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਸ ਮਾਮਲੇ ਦੇ ਜਾਂਚ ਅਧਿਕਾਰੀ ਵਜੋਂ ਏਐਸਆਈ ਜਸਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਗ੍ਰਿਫ਼ਤਾਰ ਨਾ ਕਰਨ, ਪਿਸਤੌਲ ਦੀ ਬਰਾਮਦਗੀ ਨਾ ਦਿਖਾਉਣ ਅਤੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰਜੀਤ ਸਿੰਘ ਲਈ ਹੋਰ ਪੁਲਿਸ ਰਿਮਾਂਡ ਨਾ ਮੰਗਣ ਵਾਸਤੇ ਐਸਐਚਓ ਰਾ...
ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 26 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏਐਨਟੀਐਫ) ਨੇ ਖਰੜ ਤੋਂ ਇੱਕ ਨਸ਼ਾ ਤਸਕਰ ਨੂੰ 5.084 ਕਿਲੋ ਹੈਰੋਇਨ, 1.681 ਕਿਲੋ ਆਈਸੀਈ (ਮੈਥਾਮਫੇਟਾਮਾਈਨ) ਅਤੇ 6,50,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਹ ਕਾਰਵਾਈ ਏਐਨਟੀਐਫ ਰੂਪਨਗਰ ਰੇਂਜ ਦੁਆਰਾ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਨਸ਼ਿਆਂ ਦੀ ਖੇਪ ਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਚਮੜੇ ਦਾ ਬੈਗ ਅਤੇ ਤੋਲ ਵਾਲੀਆਂ ਦੋ ਇਲੈਕਟ੍ਰਾਨਿਕ ਮਸ਼ੀਨਾਂ ਵੀ ਬਰਾਮਦ ਕੀਤੀਆਂ ਹਨ, ਅਤੇ ਉਸਦੀ ਚਿੱਟੀ ਸ਼ੈਵਰਲੈਟ ਕਰੂਜ਼ ਕਾਰ (ਡੀਐਲ 82 ਏਪੀ 9522) ਨੂੰ ...
ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ

ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ

Breaking News
ਦੀਨਾਨਗਰ, 26 ਨਵੰਬਰ:- ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ । ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਕੌਮੀ ਪੱਧਰ 'ਤੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਦੇਸ਼ ਭਰ ‘ਚੋਂ ਸਭ ਤੋਂ ਵੱਧ ਭਾਅ ਦੇਣ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੇ ਕਿਸਾਨਾਂ ਨੂੰ ਦੇਸ਼ ਭਰ ‘ਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦਿੰਦਾ ਰਿਹਾ ਹੈ, ਜਿਸ ਨੂੰ ਉਨ੍ਹਾਂ ਦੀ ਸਰਕਾ...
‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਸਮੇਤ 104 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਸਮੇਤ 104 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 26 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 270ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 270 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,150 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ, 389 ਨਸ਼ੀਲੀਆਂ ਗੋਲੀਆਂ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬ...
ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

Local
ਸੰਗਰੂਰ, 26 ਨਵੰਬਰ:- ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ। 30 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ, ਸੰਗਰੂਰ ਰਾਹੁਲ ਚਾਬਾ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ 'ਚ ਪੁੱਜਣ 'ਤੇ ਮਹਿਮਾਨਾਂ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ। ਇਸ ਦੌਰਾਨ ਆਪਣੇ ਸੰਬੋਧਨ 'ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ "ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ" ਸੰਗਰੂਰ ਵਿਖੇ ਕਰਵਾਇਆ...
ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

Hot News
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉ...
ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 26 ਨਵੰਬਰ:- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ "ਪੰਜਾਬ ਸਖੀ ਸ਼ਕਤੀ ਮੇਲੇ" ਲਗਾਏ ਜਾ ਰਹੇ ਹਨ। ਪਹਿਲੇ ਮੇਲੇ ਦੀ ਸ਼ੁਰੂਆਤ 26 ਨਵੰਬਰ ਨੂੰ ਸੰਗਰੂਰ ਤੋਂ ਕਰ ਦਿੱਤੀ ਗਈ ਹੈ। ਸੰਗਰੂਰ ਦੇ ਰਣਬੀਰ ਕਾਲਜ ਗਰਾਊਂਡ ਵਿੱਚ ਇਹ ਮੇਲਾ 30 ਨਵੰਬਰ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਇਹ ਮੇਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਰਾਜ ਪੇਂਡੂ ਆਜ਼ੀਵਿਕਾ ਮਿਸ਼ਨ ਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ।  "ਪੰਜਾਬ ਸਖੀ ਸ਼ਕਤੀ ਮੇਲੇ" 26 ਨਵੰਬਰ 2025 ਨੂੰ ਸੰਗਰੂਰ ਤੋਂ ਸ਼ੁਰੂ ਹੋ ਕੇ ਫਰਵਰੀ 2026 ਤੱਕ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਦਸਤਕਾਰੀ, ਹੱਥਖੱਡੀ ਕੱਪੜੇ, ਫੁਲਕਾਰੀ, ਘਰ ਦੀ ਸਜਾਵਟ ਸਮੱਗਰੀ, ਜੈਵਿਕ ਖਾਣ-ਪੀਣ ਦੀਆਂ ਵਸਤੂਆਂ, ਸ਼ਹਿਦ, ਮਸਾਲੇ, ਡਿਟਰਜੈਂਟ, ਫਿਨਾਇਲ ਅਤੇ ਹੋਰ ...
ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

Punjab News
ਨਵੀਂ ਦਿੱਲੀ, 26 ਨਵੰਬਰ:- ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਰਤ ਦੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਸਾਹਿਬਾਨ, ਪ੍ਰਧਾਨ ਐਸ.ਸੀ.ਬੀ.ਏ. ਵੀ ਮੌਜੂਦ ਸਨ।...
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

Breaking News
ਚੰਡੀਗੜ੍ਹ/ਐਸਏਐਸ ਨਗਰ, 26 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ 'ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਹੋਈ ਦੋ ਤਰਫ਼ਾ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 70 ਜ਼...