Saturday, August 15Malwa News
Shadow

Author: News Editor

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

Breaking News
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ :-       ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਸਜਾਏ ਗਏ।  ਇਸ ਮੌਕੇ ਉੱਘੇ ਕਵੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।         ਕਵੀ ਦਰਬਾਰ ਵਿਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਅਤੇ ਹਰੀ ਸਿੰਘ ਨੇ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਢਾਡੀ ਤੇ ਕਵੀਸ਼ਰ ਦਰਬਾਰ ਵਿਚ ਜਿਨ੍ਹਾਂ ਪ੍ਰਸਿੱਧ ਢਾਡੀ  ਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਅਤੇ ਵਾਰਾਂ ਨਾਲ ਸੰਗਤਾਂ ਵਿਚ ਜੋਸ਼ ਭਰਿਆ, ਉਨ੍ਹਾਂ ਵਿਚ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ...
ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

Breaking News
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ:- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਦੀਆਂ ਪਹਿਲਾਂ ਦਿੱਤੇ  ਸੰਦੇਸ਼ ਅਜੋਕੇਂ ਯੁੱਗ ਵਿੱਚ ਵੀ ਸਾਰਥਕ ਹਨ।    ਭਾਈ ਜੈਤਾ ਜੀ ਮੈਮੋਰੀਅਲ ਵਿਖੇ ਵਿਸ਼ੇਸ਼ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸ਼ਬਦਾਂ ਵਿੱਚ ਬਿਆਨ ਨਹੀ ਕੀਤਾ ਜਾ ਸਕਦਾ, ਜਿਨ੍ਹਾਂ ਨੇ ਧਰਮ ਦੀ ਰਾਖੀ, ਮਨੁੱਖੀ ਅਧਿਕਾਰਾ ਅਤੇ ਸਾਝੀਵਾਲਤਾਂ ਲਈ ਲਾਸਾਨੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀ ਸਾਰੇ ਵਡਭਾਗੀ ਹਾਂ, ਜੋ ਗੁਰੂ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਕੁਰਬਾਨੀ ਸਾਰਿਆਂ ਨੂੰ ਆਪਸੀ ਭਾਈਚਾਰੇ, ਸਰਬ ਧਰਮ ਦਾ ਸਤਿਕਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਦ...
ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

Hot News
ਚੰਡੀਗੜ੍ਹ, 24 ਨਵੰਬਰ- ਖੇਡ ਵਿਭਾਗ ਪੰਜਾਬ ਵੱਲੋਂ 26 ਨਵੰਬਰ ਨੂੰ ਪਟਿਆਲਾ ਅਤੇ ਮੋਹਾਲੀ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ (ਪੁਰਸ਼ ਅਤੇ ਮਹਿਲਾ) ਅਤੇ ਫੁੱਟਬਾਲ (ਪੁਰਸ਼) ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਐਥਲੈਟਿਕ ਟੂਰਨਾਮੈਂਟ 13 ਤੋਂ 15 ਦਸੰਬਰ ਤੱਕ ਪਟਨਾ ਵਿਖੇ ਕਰਵਾਇਆ ਜਾ ਰਿਹਾ ਹੈ, ਜਦੋਂ ਕਿ ਫੁੱਟਬਾਲ ਟੂਰਨਾਮੈਂਟ 8 ਤੋਂ 15 ਦਸੰਬਰ ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਥਲੈਟਿਕ ਈਵੈਂਟਸ ਲਈ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਪੋਲੋ ਗਰਾਊਂਡ, ਪਟਿਆਲਾ ਵਿਖੇ ਹੋਣਗੇ ਅਤੇ ਫੁੱਟਬਾਲ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ-78, ਐਸ.ਏ.ਐਸ. ਨਗਰ ਵਿਖੇ ਕਰਵਾਏ ਜਾਣਗੇ।...
21 ਨਵੰਬਰ ਨੂੰ ਫਾਜ਼ਿਲਕਾ ਵਿੱਚ ਅਣਕਲੇਮਡ ਸੰਪਤੀ ਦੇ ਜਲਦੀ ਨਿਪਟਾਰੇ ਲਈ ਇੱਕ ਵਿਸ਼ਾਲ ਜਨਤਕ ਜਾਗਰੂਕਤਾ ਕੈਂਪ ਲਗਾਇਆ ਗਿਆ।

21 ਨਵੰਬਰ ਨੂੰ ਫਾਜ਼ਿਲਕਾ ਵਿੱਚ ਅਣਕਲੇਮਡ ਸੰਪਤੀ ਦੇ ਜਲਦੀ ਨਿਪਟਾਰੇ ਲਈ ਇੱਕ ਵਿਸ਼ਾਲ ਜਨਤਕ ਜਾਗਰੂਕਤਾ ਕੈਂਪ ਲਗਾਇਆ ਗਿਆ।

Punjab News
ਫਾਜ਼ਿਲਕਾ,  21 ਨਵੰਬਰ, 2025*-21 ਨਵੰਬਰ, 2025 ਨੂੰ, ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਫਾਜ਼ਿਲਕਾ ਜ਼ਿਲ੍ਹੇ, ਪੰਜਾਬ ਵਿੱਚ ਆਪਣੇ ਖੇਤਰੀ ਵਪਾਰ ਦਫ਼ਤਰ ਰਾਹੀਂ ਇੱਕ ਮੈਗਾ ਜਾਗਰੂਕਤਾ ਕੈਂਪ ਲਗਾਇਆ ਗਿਆ। ਫਾਜ਼ਿਲਕਾ ਦੇ ਲੀਡ ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ "ਤੁਹਾਡੀ ਪੂੰਜੀ - ਤੁਹਾਡੇ ਅਧਿਕਾਰ" ਨਾਮਕ ਇੱਕ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਜਾਗਰੂਕਤਾ ਮੁਹਿੰਮ 1 ਅਕਤੂਬਰ, 2025 ਤੋਂ 31 ਦਸੰਬਰ, 2025 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਦੀ ਬੈਂਕਿੰਗ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਵਿੱਤੀ ਸੰਸਥਾਵਾਂ ਨਾਲ ਸੰਪਰਕ ਕਰ ਰਿਹਾ ਹੈ। ਇਸ ਪਹਿਲਕਦਮੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ ਇੱਕ ਮੈਗਾ ਕੈਂਪ ਲਗਾਇਆ ਗਿਆ। ਬੈਂਕਾਂ ਅਤੇ ਐਲਆਈਸੀ ਦੇ ਅਧਿਕਾਰੀਆਂ ਨੇ ਕੈਂਪ ਵਿੱਚ ਹਿੱਸਾ ਲਿਆ। ਲੋਕਾਂ ਨੂੰ ਅਣਕਲੇਮਡ ਜਮ੍ਹਾਂ ਰਾਸ਼ੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ—ਯਾਨੀ, ਉਹ ਜਮ੍ਹਾਂ ਰਾਸ਼ੀਆਂ ਜੋ 10 ਸਾਲਾਂ ਤੋਂ ਕਢ...
ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

Local
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਨਵੰਬਰ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਮੋਹਾਲੀ ਪੁੱਜੇ ਵਿਸ਼ਾਲ ਨਗਰ ਕੀਰਤਨ ਨੇ ਰਾਤ ਦੇ ਪੜਾਅ ਬਾਅਦ ਅੱਜ ਸਵੇਰੇ ਅਰਦਾਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ। ਨਗਰ ਕੀਰਤਨ ਵਿਚ ਆਈਆਂ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ਼ੁਕਰਵਾਰ ਦੇ ਰਾਤਰੀ ਪੜਾਅ ਤੋਂ ਬਾਅਦ ਅੱਜ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਗਲੀ ਮੰਜ਼ਿਲ ਲਈ ਅਰੰਭਤਾ ਕੀਤੀ ਗਈ। ਸ਼੍ਰੀ ਗੁਰੂ ਗ੍ਰੰਥ ਸਹਿਬ ਨੂੰ ਸੁੱਖ ਆਸਣ ਸਥਾਨ ਤੋਂ ਪਾਲਕੀ ਸਾਹਿਬ ਤੱਕ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਪੂਰਣ ਸ਼ਰਧਾ ਅਤੇ ਮਰਿਆਦਾ ਨਾਲ ਲਿਆਂਦਾ ਗਿਆ। ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ...
ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ ‘ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ

ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ ‘ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ

Local
ਮਾਨਸਾ, 23 ਨਵੰਬਰ-             ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ 48 ਫੀਸਦੀ ਘਟੇ ਹਨ, ਓਥੇ ਜ਼ਿਲ੍ਹੇ ਦਾ ਪਿੰਡ ਹੀਰੋਂ ਕਲਾਂ ਹਾਟਸਪਾਟ ਪਿੰਡ ਤੋਂ ਜ਼ੀਰੋ ਬਰਨਿੰਗ ਪਿੰਡ ਵਜੋਂ ਉਭਰਿਆ ਹੈ।      ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਗਿਆ, ਓਥੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਵੀ ਮੁਹਈਆ ਕਰਾਈ ਗਈ। ਓਨ੍ਹਾਂ ਅਗਾਂਹਵਧੂ ਪਿੰਡਾਂ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ।        ਸੈਟੇਲਾਈਟ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ ਸਾਲ 2023 ਵਿੱਚ (15 ਸਤੰਬਰ ਤੋਂ 22 ਨਵੰਬਰ ਦੌਰਾਨ) ਪਰਾਲੀ ਨੂੰ ਅੱਗ ਲਾਉਣ ਦੇ 2253 ਮਾਮਲੇ, ਸਾਲ 2024 ਦੌਰਾਨ 592, ਜਦਕਿ ਇਸ ਸਾਲ 304 ਮਾਮਲੇ ਆਏ ਹਨ, ਜੋ ਕਿ ਸਾਲ 2024 ਦੇ ਮੁਕਾਬਲੇ 48 ਫੀਸਦੀ ਘੱਟ ਹਨ।     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 244 ਪਿੰਡਾਂ ਵਿਚੋਂ 104 ਪਿੰਡ ਅਜ...
ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੰਗਤ ਸ੍ਰੀ ਅਨੰਦਪੁਰ ਸਾਹਿਬ ਰਵਾਨਾ

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੰਗਤ ਸ੍ਰੀ ਅਨੰਦਪੁਰ ਸਾਹਿਬ ਰਵਾਨਾ

Local
ਸੁਨਾਮ, 23 ਨਵੰਬਰ- ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਰਹਿਨੁਮਾਈ ਹੇਠ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼ਰਧਾ ਭਾਵਨਾ ਨਾਲ ਰਵਾਨਾ ਹੋਈ। ਇਸ ਸਬੰਧੀ ਬੱਸਾਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ਼੍ਰੀ ਮੁਕੇਸ਼ ਜੁਨੇਜਾ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਨੇ ਦੱਸਿਆ ਕਿ ਅੱਜ ਤਿੰਨ ਬੱਸਾਂ, ਸੁਨਾਮ ਊਧਮ ਸਿੰਘ ਵਾਲਾ, ਜਖੇਪਲ ਚੌਵਾਸ ਅਤੇ ਅਕਬਰਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਸਮਾਗਮ 25 ਨਵੰਬਰ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ, ਧਰਮ ਅਤੇ ਮਨੁਖਤਾ ਲਈ ਦਿੱਤੇ ਅਣਮੁੱਲੇ ਯੋਗਦਾਨ ਬਾਰੇ ਨੌਜਵਾਨ ...
ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

Hot News
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ:-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਖੇ ਲੱਖਾਂ ਦੀ ਗਿਣਤੀ 'ਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ 'ਚ ਲਗਾਏ ਮੈਡੀਕਲ ਕੈਂਪ ਦੇ ਨਾਲ-ਨਾਲ ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪ 'ਨਿਗ੍ਹਾ ਲੰਗਰ' ਸਮੇਤ ਵੱਖ-ਵੱਖ ਸਿਹਤ ਸਹੂਲਤਾਂ ਦਾ ਵਿਆਪਕ ਨਿਰੀਖਣ ਕੀਤਾ। ਆਪਣੀ ਦੌਰੇ ਦੌਰਾਨ ਸਿਹਤ ਮੰਤਰੀ ਨੇ 'ਨਿਗ੍ਹਾ ਲੰਗਰ' ਕੈਂਪ ਦੇ ਮਹੱਤਵਪੂਰਨ ਨਤੀਜੇ ਸਾਂਝੇ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਤੱਕ 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 2000 ਸ਼ਰਧਾਲੂਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 39 ਵਿਅਕਤੀਆਂ ਦੇ ਮੋਤੀਆਬਿੰਦ ਦਾ ਸਫ਼ਲ ਆਪ੍ਰੇਸ਼ਨ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਦੇ ਵਿਆਪਕ ਢਾਂਚੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪ...
ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

Hot News
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ:- ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ ਇਤਿਹਾਸਕ ਸਰਬ-ਧਰਮ ਸੰਮੇਲਨ ਕਰਵਾਇਆ ਗਿਆ, ਜਿੱਥੇ ਸਿੱਖ ,ਹਿੰਦੂ , ਬੁੱਧ , ਜੈਨ , ਈਸਾਈ , ਇਸਲਾਮ ਅਤੇ ਯਹੂਦੀ ਧਰਮ ਦੇ ਪ੍ਰਸਿੱਧ ਅਧਿਆਤਮਿਕ ਅਤੇ ਧਾਰਮਿਕ ਆਗੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਇਕੱਤਰ ਹੋਏ। ਇਸ ਇਤਿਹਾਸਕ ਸਮਾਗਮ ਦੌਰਾਨ ਸਮੁੱਚਾ ਮਾਹੌਲ ਸ਼ਰਧਾ ਭਾਵਨਾ ਵਾਲਾ ਸੀ ਕਿਉਂ ਜੋ ਧਾਰਮਿਕ ਅਤੇ ਅਧਿਆਤਮਿਕ ਆਗੂਆਂ ਨੇ ਆਪੋ-ਆਪਣੇ ਅੰਦਾਜ਼ ਵਿੱਚ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੂੰ ਧਰਮ ਦੇ ਰਾਖੇ ਅਤੇ ਸੱਚ ਦੇ ਪੁੰਜ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਰਬ-ਧਰਮ ਸੰਮੇਲਨ ਵਿੱਚ ਅਧਿਆਤਮਿਕ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਗੁਰੂ ਦੀ ਮਹਾਨ ਵਿਰਾਸਤ `ਤੇ ਡੂੰਘੀ ਵਿਚਾਰ-ਚਰਚਾ ਕਰਨ ਲਈ ਇਤਿਹਾਸ...
ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

Breaking News
*ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ-*- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ "ਹਿੰਦ ਦੀ ਚਾਦਰ" ਨੌਵੇਂ ਸਿੱਖ ਪਾਤਸ਼ਾਹ  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਮੌਜੂਦ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗੈਲਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਚੱਲ ਰਹੇ ਸਮਾਗਮਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਗੈਲਰੀ ਗੁਰੂ ਸਾਹਿਬ ਦੀ ਅਧਿਆਤਮਕ ਅਤੇ ਸੰਸਾਰਕ ਯਾਤਰਾ ਦਾ ਡੂੰਘਾ ਬਿਰਤਾਂਤ ਪੇਸ਼ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨੂੰ ਡੂੰਘੀ ਸੋਚ-ਵਿਚਾਰ ਤੋਂ ਬਾਅਦ ਪੰਜ ਵੱਖ-ਵੱਖ ਹਿੱਸਿਆਂ: ਜਨਮ ਅਤੇ ਸ਼ੁਰੂਆਤੀ ਜੀਵਨ-ਕਾਲ, ਅਧਿਆਤਮਿਕ ਸਫ਼ਰ, ਗੁਰਗੱਦੀ ‘ਤੇ ਸੰਭਾਲਣ, ਧਾਰਮਿਕਤਾ ਦਾ ਮਾਰਗ ਅਤੇ ਸ਼ਹਾਦਤ ਵਿੱਚ ਵੰਡਿਆ ਗਿਆ ਹੈ, ਜਿਸ ਰਾਹੀਂ ਗੁਰੂ ਸਾਹਿਬ ਦੇ ਜੀਵਨ-ਕਾਲ ਨੂੰ ਮਹੱਤਵਪੂਰਨ ਢੰਗ ਨਾ...