ਮਿਸ਼ਨ ਓਲੰਪਿਕ 2036 ਦੇ ਟੀਚੇ ਅਨੁਸਾਰ ਖਿਡਾਰੀਆਂ ਨੂੰ ਤਿਆਰ ਕੀਤਾ ਜਾਵੇਗਾ – ਮੁੱਖ ਮੰਤਰੀ
ਚੰਡੀਗੜ੍ਹ, 9 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਸ਼ਨ ਓਲੰਪਿਕ 2036 ਦੇ ਟੀਚੇ ਅਨੁਸਾਰ ਖਿਡਾਰੀਆਂ ਨੂੰ ਵੱਧ ਤੋਂ ਵੱਧ ਮੈਡਲ ਜਿੱਤਣ ਲਈ ਤਿਆਰ ਕਰਨ ਵਾਸਤੇ ਰਾਜ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਵਿਕਸਿਤ ਕਰਨ ਲਈ ਪਹਿਲੇ ਪੜਾਅ ਵਿੱਚ 11 ਸੈਂਟਰ ਵਿਕਸਿਤ ਕੀਤੇ ਜਾਣਗੇ। ਇਸ ਦੇ ਲਈ ਲਗਭਗ 800 ਕਰੋੜ ਰੁਪਏ ਦੇ ਬਜਟ ਦਾ ਪ੍ਰਾਵਾਧਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਮਿਸ਼ਨ ਓਲੰਪਿਕ ਨੂੰ ਲੈ ਕੇ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਕੇਂਦਰਾਂ ਵਿੱਚ ਸਪੋਰਟਸ ਯੂਨੀਵਰਸਿਟੀ ਰਾਏ, ਸਟੇਟ ਸਪੋਰਟਸ ਕੰਪਲੈਕਸ ਪਲਵਲ, ਟੀ.ਡੀ.ਐਲ. ਸਪੋਰਟਸ ਕੰਪਲੈਕਸ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ ਤੋਂ ਇਲਾਵਾ ਸਪੋਰਟਸ ਕੰਪਲੈਕਸ ਪ੍ਰਾਈਵੇਟ ਅਕੈਡਮੀ ਕਰਨਾਲ, ਜੀਂਦ, ਗੋਹਾਨਾ, ਯਮੁਨਾਨਗਰ ਸ਼ਾਮਲ ਹਨ। ਮੀਟਿੰਗ ਦੌਰਾਨ ਨਵੇਂ ਖਿਡਾਰੀ...








