ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ- ਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ ਸਮਾਗਮਾਂ ਦੀ ਤਿਆਰੀਆਂ ਦਾ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਸ਼ਰਧਾਲੂਆਂ ਨੂੰ ਪੂਰੀ ਸਹੂਲਤ ਪ੍ਰਦਾਨ ਕਰਨ ਨੂੰ ਆਪਣੀ ਪਹਿਲ ਬਣਾਉਣ।
ਮੁੱਖ ਸਕੱਤਰ ਨੇ ਦੱਸਿਆ ਕਿ 22 ਨਵੰਬਰ ਨੂੰ ਚਾਰ ਅਲੌਕੀਕ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਬਾਗ ਬੁੱਢਾ ਦਲ ਛਾਉਣੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ। 23 ਨਵੰਬਰ ਨੂੰ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਅਤੇ ਸੰਤ ਮਹਾਪੁਰਸ਼ ...








