ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ
ਚੰਡੀਗੜ੍ਹ, 18 ਨਵੰਬਰ:-- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ. ਕੇ. ਮੀਨਾ,ਆਈ.ਏ.ਐਸ ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਨਾਲ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।
ਇਸ ਕੋਰਟ ਰੂਮ ਦੀ ਵਿਸ਼ੇਸ਼ਤਾ ਇਹ ਹੈ ਕਿ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਇਹ ਨਵਾਂ ਕੋਰਟ ਰੂਮ—ਪੂਰੇ ਦੇਸ਼ ਵਿੱਚ ਕਿਸੇ ਵੀ ਰਾਜ ਦੇ ਐਸ.ਸੀ.ਕਮਿਸ਼ਨ ਹੇਠ ਬਣਿਆ ਸਭ ਤੋਂ ਪਹਿਲਾ ਕੋਰਟ ਰੂਮ ਹੈ। ਇਹ ਇਤਿਹਾਸਕ ਕਦਮ ਨਿਆਂ ਦੀ ਪਹੁੰਚ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਹੋਰ ਰਾਜਾਂ ਲਈ ਇਕ ਨਵੀਂ ਪ੍ਰੇਰਣਾ ਹੈ।
ਇਸ ਮੌਕੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਨਵਾਂ ਕੋਰਟ ਸ਼ਿਕਾਇਤਾਂ ਦੀ ਤੇਜ਼ ਸੁਣਵਾਈ, ਮਾਮਲਿਆਂ ਦੇ ਸਮੇਂ-ਸਿਰ ਨਿਪਟਾਰੇ ਅਤੇ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।...








