Sunday, November 8Malwa News
Shadow

Author: News Editor

ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

Hot News
ਫਰੀਦਕੋਟ 5 ਫਰਵਰੀ ()- ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਕਾਰਡ ਪੰਜਾਬ ਰੈਜੀਮੈਂਟ ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਮਿਸ਼ਨ ‘ਹਾਰਦਿਕ ਮਿਲਨ 4.0’ ਦੇ ਤਹਿਤ ਸਾਬਕਾ ਸੈਨਿਕਾਂ, ਵੀਰਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਸਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਵੱਲੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ, ਭੱਤਿਆਂ ਅਤੇ ਪੈਨਸ਼ਨ ਸਬੰਧੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.),ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸਮੂਹ ਸਟਾਫ਼ ਵੱਲੋਂ ਹਾਰਦਿਕ ਮਿਲਨ ਟੀਮ ਦੇ ਮੈਂਬਰਾਂ ਸੂਬੇਦਾਰ ਕਲਰਕ ਵ...
ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

Hot News
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ:- ਡਾ. ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਅੱਜ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਅਕਾਲਗੜ੍ਹ, ਸਰਕਲ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਚੱਲ ਰਹੇ ਖੇਤੀ ਰੁਝੇਵੇਂ ਜਿਵੇਂ ਕਿ ਕਣਕ ਅਤੇ ਸਰੋਂ ਦੀਆਂ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੀ ਰੋਕਥਾਮ, ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਅਤੇ ਫਸਲੀ ਵਿਭਿੰਨਤਾ ਅਪਨਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਡਾ.ਹਰਮਨਦੀਪ ਸਿੰਘ, ਏ.ਡੀ.ਓ., ਸਰਕਲ ਬਧਾਈ ਵੱਲੋਂ ਆਏ ਹੋਏ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਸੈਪਲ ਲੈਣ ਦੀ ਵਿਧੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ । ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ. ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕ...
ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ

ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ

Local
ਫਾਜ਼ਿਲਕਾ 05 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਦੀ ਲੜੀ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਗਰੀਨ ਸਕੂਲ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਇਸ ਪ੍ਰੋਗਰਾਮ ਦੇ ਪ੍ਰੋਜੈਕਟ ਕੋਆਰਡੀਨੇਟਰ ਵਿਜੈ ਪਾਲ ਨੂੰ ਕੌਮੀ ਪੱਧਰ ਤੇ ਹੋਈ ਸਮਾਗਮ ਦੌਰਾਨ ਵਿਸੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ਹੈ।ਆਪਣੀ ਇਸੇ ਪ੍ਰਾਪਤੀ ਨੂੰ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ ਅਤੇ ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਤੀਸ਼ ਕੁਮਾਰ ਅਤੇ ਸਟੇਟ ਪੱਧਰ ਤੋਂ ਕੁਲਬੀਰ ਸਿੰਘ ਬਾਠ ਸੰਯੁਕਤ ਡਾਇਰੈਕਟਰ, ਸਾਇੰਸ ਤੇ ਵਾਤਾਵਰਨ ਆਉਟਰਿਚ ਪ੍ਰੋਗਰਾਮ ਅਤੇ ਮੈਡਮ ਮੰਦਾਕਨੀ ਨੇ ਕੁਸ਼ਲ ਮਾਰਗਦਰਸ਼ਨ ਨੂੰ ਸਮਰਪਿਤ ਕਰਦਿਆਂ ਵਿਜੈ ਪਾਲ ਨੇ ਕਿਹਾ ਕਿ ਇਸ ਲਈ ਜ਼ਿਲ੍ਹੇ ਦੇ ਉਨ੍ਹਾਂ ਸਾਰੇ ਸਕੂਲਾਂ ਦਾ ਵੀ ਉਹ ਧੰਨਵਾਦ ਕਰਦੇ ਹਨ ਜਿੰਨ੍ਹਾ ਨੇ ਇਸ ਪ੍ਰੋਗਰਾਮ ਨੂੰ ਪ੍ਰਭਾਵੀ ਤ...
ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

Local
ਲੰਬੀ, 05 ਫਰਵਰੀ- ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕੰਮ ਬਹੁਤ ਹੀ ਘੱਟ ਹੁੰਦੇ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡ ਸ਼ੇਰਾਂਵਾਲੀ, ਫਤਿਹਪੁਰ ਮਨੀਆਂ, ਥਰਾਜਵਾਲਾ ਅਤੇ ਮਿੱਡਾ ਵਿਖੇ ਪਿੰਡਾਂ ਦੇ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਟਾਂ ਦੇਣ ਦਾ ਐਲਾਨ ਕਰਨ ਮੌਕੇ ਕੀਤਾ ਗਿਆ। ਉਨਾਂ ਪਿੰਡ ਸ਼ੇਰਾਂਵਾਲੀ ਵਿੱਚ ਖੇਡ ਮੈਦਾਨ ਦੀ ਉਸਾਰੀ ਲਈ 30 ਲੱਖ, ਛੱਪੜ ਦਾ ਨਵੀਨੀਕਰਨ (ਥਾਪਰ ਸਕੀਮ ਤਹਿਤ) 5 ਲੱਖ, ਐਸਸੀ ਕਲੋਨੀ ਨੂੰ ਪਾਣੀ ਦੀ ਪਾਈਪ ਲਾਈਨ ਪਾਉਣ ਲਈ 15 ਲੱਖ, ਫਿਰਨੀ ਤੇ ਖਾਲ ਦੀ ਉਸਾਰੀ ਲਈ 5 ਲੱਖ, ਪਿੰਡ ਦੀ ਫਿਰਨੀ ਤੇ ਸ਼ਮਸਾਨਘਾਟ ਲਈ 9 ਲੱਖ 75ਹਜਾਰ, ਸ਼ੇਰਾਂਵਾਲਾ-ਖੇਮਾਖੇੜਾ ਲਿੰਕ ਸੜਕ ਵਾਸਤੇ 56 ਲੱਖ ਦੀ...

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

Local
ਸ੍ਰੀ ਮੁਕਤਸਰ  ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪੁਰਬ ਮੌਕੇ ਰਾਜ ਪੱਧਰੀ ਸਮਾਗਮ ‘ਚ ਪਹੁੰਚੀਆਂ ਲੱਖਾਂ ਸੰਗਤਾਂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪੁਰਬ ਮੌਕੇ ਰਾਜ ਪੱਧਰੀ ਸਮਾਗਮ ‘ਚ ਪਹੁੰਚੀਆਂ ਲੱਖਾਂ ਸੰਗਤਾਂ

Breaking News
ਹੁਸ਼ਿਆਰਪੁਰ, 5 ਫਰਵਰੀ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੱਜ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ 'ਤੇ ਲੱਖਾਂ ਸ਼ਰਧਾਲੂ ਆਪਣੇ ਗੁਰੂ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੇ ਹਨ।ਕੱਲ੍ਹ, ਪਹਿਲੇ ਦਿਨ, ਪੰਜਾਬ ਸਰਕਾਰ ਦੇ ਕਈ ਵਰਿਸ਼ਠ ਮੰਤਰੀਆਂ ਨੇ ਇਸ ਪਵਿੱਤਰ ਸਥਾਨ 'ਤੇ ਪਹੁੰਚ ਕੇ ਗੁਰੂ ਰਵਿਦਾਸ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ।ਅੱਜ ਦੂਜੇ ਦਿਨ ਵੀ ਆਮ ਆਦਮੀ ਪਾਰਟੀ ਦੇ ਕਈ ਹੋਰ ਵਰਿਸ਼ਠ ਨੇਤਾ ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਣਗੇ ਅਤੇ ਗੁਰੂ ਜੀ ਦੇ ਦਰਬਾਰ ਵਿੱਚ ਮੱਥਾ ਟੇਕਣਗੇ। ਸਮਾਗਮ ਵਿੱਚ ਕੀਰਤਨ, ਕਥਾ, ਅਤੇ ਸ਼ਬਦ ਗਾਇਨ ਦੇ ਦਿਵਿ ਪ੍ਰੋਗਰਾਮ ਚੱਲ ਰਹੇ ਹਨ। ਸ਼ਰਧਾਲੂ ਗੁਰੂ ਜੀ ਦੇ ਸੰਦੇਸ਼ਾਂ ਨੂੰ ਸੁਣ ਕੇ ਆਪਣੇ ਆਪ ਨੂੰ ਧੰਨ ਮਹਿਸੂਸ ਕਰ ਰਹੇ ਹਨ।ਗੁਰੂ ਰਵਿਦਾਸ ਜੀ ਨੇ ਸਮਾਜਿਕ ਬਰਾਬਰੀ, ਭਾਈਚਾਰੇ, ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਉਪਦੇਸ਼ ਹਰ ਯੁੱਗ ਵਿੱਚ ਪ੍ਰ...
ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ 

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ 

Local
ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।  ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਘ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਵਧਦੇ ਪ੍ਰਭਾਵ ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਕੈਂਸਰ ਦਾ ਮਤਲਬ ਮੌਤ ਨਹੀਂ ਹੈ ਜੇਕਰ ਇਸ ਦੀ ਪਛਾਣ ਪਹਿਲੀ ਸਟੇਜ ਤੇ ਹੋ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਰੀਰ ਵਿੱਚ ਹੋਣ ਵਾਲੀ ਕਿਸੇ ਵੀ ਅਸਾਧਾਰਨ ਗੰਢ ਲਗਾਤਾਰ ਖੰਘ ਜਾਂ ਭਾਰ ਘਟਣ ਵਰਗੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਤੰਬਾਕੂ ਸਿਗਰਟਨੋਸ਼ੀ ਅਤੇ ਸ਼ਰਾਬ ਦਾ ਸੇਵਨ ਕੈਂਸਰ ਦੇ ਮੁੱਖ ਕਾਰਨ ਹਨ। ਸਾਨੂੰ ਸੰਤੁਲਿਤ ਖੁਰਾਕ ਅਤੇ ਰੋਜ਼ਾਨਾ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।  ਡਾ. ਨਵਰੂਪ ...
ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 05 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਵੱਲੋਂ ਇੱਕ ਵਿਅਕਤੀ ਨੂੰ ਨੌਕਰੀ ਤੋਂ ਕੱਢਣ ਵਿਰੁੱਧ ਧਰਨਾ ਲਗਾਇਆ ਗਿਆ ਜਿੱਥੇ ਕਿ ਇੱਕ ਪੁਲਿਸ ਅਧਿਕਾਰੀ ਵੱਲੋਂ ਧਰਨਾਕਾਰੀਆਂ ਖਿਲਾਫ ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਇਸ ਮਾਮਲੇ ਦਾ ਸੂ ਮੋਟੋ ਨੋਟਿਸ ਲੈਂਦਿਆਂ ਇਸ ਸਬੰਧੀ 10 ਫਰਵਰੀ, 2026 ਨੂੰ ਐਸ.ਪੀ. ਹਰਪਾਲ ਸਿੰਘ ਨੂੰ ਇਸ ਮਾਮਲੇ ਸਬੰਧੀ ਰਿਪੋਰਟ ਸਮੇਤ ਤਲਬ ਕੀਤਾ ਗਿਆ ਹੈ।...
ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

Hot News
ਚੰਡੀਗੜ੍ਹ, 5 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 681 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 17ਵੇਂ ਦਿਨ, ਪੁਲਿਸ ਟੀਮਾਂ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ...
ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 5 ਫਰਵਰੀ:- ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਜਿੰਦਰ ਸਿੰਘ ਬੰਟੀ ਨੂੰ ਇਹ ਵੱਕਾਰੀ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਦੇ ਵਿਕਾਸ ਕੇਂਦਰਿਤ ਏਜੰਡੇ ਨੂੰ ਅੱਗੇ ਵਧਾਉਣਗੇ, ਜੋ ਬੂਟੇ ਲਗਾਉਣ ਅਤੇ ਹਰਿਆਲੀ ਵਧਾਉਣ ’ਤੇ ਕੇਂਦ੍ਰਿਤ ਹੈ। ਨਵ- ਨਿਯੁਕਤ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਨਿਯੁਕਤੀ ਸਦਕਾ ਜ਼ਮੀਨ ਨਾਲ ਜੁੜੇ ਇੱਕ ਸਮਰਪਿਤ ਵਰਕਰ ਨੂ...