ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼, ਪਦੋਓਨਤੀ ਦੇ ਮਾਮਲਿਆਂ ਨੂੰ ਤੁਰੰਤ ਨਿਪਟਾਉਣ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 8 ਜੁਲਾਈ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅੱਜ ਸਿੰਚਾਈ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਅਤੇ ਸੇਵਾ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਹਰਿਆਣਾ ਸਰਕਾਰ ਪੀ.ਡਬਲਯੂ.ਡੀ. ਮਕੈਨੀਕਲ ਵਰਕਰਜ਼ ਯੂਨੀਅਨ (ਰਜਿਸਟ੍ਰੇਸ਼ਨ ਨੰਬਰ-41), ਮੁੱਖ ਦਫ਼ਤਰ ਚਰਖੀ ਦਾਦਰੀ ਦੇ ਅਹੁਦੇਦਾਰਾਂ ਅਤੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ, ਪਦਉੱਨਤੀ, ਸੇਵਾ ਸਬੰਧੀ ਮਾਮਲਿਆਂ ਅਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਸਾਰੇ ਬਿੰਦੂਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਵੱਲੋਂ ਚੁੱਕੇ ਗਏ ਸਾਰੇ ਪੈਂਡਿੰਗ ਮਾਮਲਿਆਂ ਦਾ ਤਰਜੀਹ ਦੇ ਅਧਾਰ 'ਤੇ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਕਿਸੇ ਵੀ ਕਿ...








