Saturday, August 15Malwa News
Shadow

Author: News Editor

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਨਵੰਬਰ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਲੰਬੀ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ ਪ੍ਰਭਾਵਿਤ ਹੋਏ ਹਨ, ਉਨਾਂ ਵਿਚੋਂ ਕੁਝ ਪਿੰਡਾਂ ਨੂੰ ਅੱਜ ਮਾਲੀ ਸਹਾਇਤਾ ਲਈ ਸੈਂਕਸ਼ਨ ਪੱਤਰ ਵੰਡੇ ਗਏ ਹਨ। ਉਨ੍ਹਾਂ ਮਨਜੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੁੰ ਕੁਦਰਤੀ ਮਾਰ ਤੋਂ ਬਚਾਉਣਾ ਹੈ ਤੇ ਮੁੜ ਤੋਂ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜਤ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ ’ਤੇ ਲਿਆਉਣ ਵਿੱਚ ਕਾਮਯਾਬ ਹੋ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਦਰਤ...
ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

Local
ਜੈਤੋ, 05 ਨਵੰਬਰ (  ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ "ਲਾਈਟ ਐਂਡ ਸਾਊਂਡ" ਸਮਾਗਮ  8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਸਮੇਤ ਸ਼ਿਰਕਤ ਕਰਨ। ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਇਹ ਵਿਲੱਖਣ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਧਾਰਮਿਕ ਤੇ ਇਤਿਹਾਸਕ ਵਿਰਸੇ ਨਾਲ ਜੋੜਨ ਦਾ ਅਹਿਮ ਮੌਕਾ ਹੈ। ਸਮਾਗਮ ਵਿੱਚ ਰੌਸ਼ਨੀ ਅਤੇ ਆਵਾਜ਼ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨਮਈ ਜੀਵਨ ਅਤੇ ਉਨ੍ਹਾਂ ਦੀ ਅਡਿੱਗ ਸ਼ਰਧਾ ਦੀ ਝਲਕ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ

Hot News
ਚੰਡੀਗੜ੍ਹ,4 ਨਵੰਬਰ:- ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਮਾਮਲੇ ਵਿਚ ਰਿਟਰਨਿੰਗ ਅਫਸਰ ਤਰਨਤਾਰਨ ਵਲੋਂ ਪੇਸ਼ ਰਿਪੋਰਟ ਤਸੱਲੀਯੋਗ ਨਾ ਪਾਏ ਜਾਣ 'ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ  ਤਰਨਤਾਰਨ 6 ਨਵੰਬਰ 2025 ਨੂੰ ਤਲਬ ਕੀਤਾ ਹੈ। ਇਹ ਜਾਣਕਾਰੀ ਵੀ ਜਿਲਾ ਚੋਣ ਅਫਸਰ ਤੋਂ ਮੰਗੀ ਗਈ ਹੈ ਕਿ ਮਾਡਲ ਕੋਡ ਆਫ ਕੰਡਕਟ ਦੀ ਪਾਲਣਾ ਹਿਤ ਰਾਜਾ ਵੜਿੰਗ ਨੂੰ ਜਿਲੇ ਦੀ ਹੱਦ ਤੋਂ ਤੜੀ ਪਾਰ ਕਿਉਂ ਨਹੀਂ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸਹਾਇਕ ਰਿਟਰਨਿੰਗ ਅਫਸਰ-ਕਮ-ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਵੱਲੋਂ ਜ਼ੋ ਰਿਪੋਰਟ ਅੱਜ ਕਮਿਸ਼ਨ ਨੂੰ ਪੇਸ਼ ਕੀਤੀ ਗਏ ਜਵਾਬ ਤਸੱਲੀ ਬਖਸ਼ ਨਹੀਂ ਪਾਇਆ ਗਿਆ, ਜਿਸ ਕਰਕੇ ਜ਼ਿਲ੍ਹਾ ਚੋਣ ਅਫਸਰ ਨੂੰ ਤਲਬ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਕਾਂਗਰਸ ਦੇ ਸੂਬਾ ਪ੍ਰਧਾਨ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 4 ਨਵੰਬਰ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 253 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 66 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 248 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,225 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.02 ਕਿਲੋ ਹੈਰੋਇਨ, 2 ਕੁਇੰਟਲ ਭੁੱਕੀ, 1015 ਨਸ਼ੀਲੀਆਂ ਗੋਲੀਆਂ ਅਤੇ 34,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ...
ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

Hot News
ਚੰਡੀਗੜ੍ਹ, 4 ਨਵੰਬਰ:-ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ , ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ `ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ। ਇੱਥੋਂ ਜਾਰੀ ਸਾਂਝੇ ਬਿਆਨ ਵਿੱਚ ਮੰਤਰੀਆਂ ਨੇ ਕਿਹਾ ਕਿ 5 ਨਵੰਬਰ, 2025 ਨੂੰ ਮਨਾਇਆ ਜਾਣ ਵਾਲਾ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ, ਜੋ ਕਿ ‘ਨਾਮ ਜਪੋ`, `ਕਿਰਤ ਕਰੋ` ਅਤੇ `ਵੰਡ ਛਕੋ` ਦੇ ਮੂਲ ਸਿਧਾਂਤਾਂ `ਤੇ ਅਧਾਰਤ ਹਨ। ਉਨ੍ਹਾਂ ਨੇ ਲੋਕਾਂ ਨੂੰ ਪਹਿਲੇ ਸਿੱਖ ਗੁਰੂ ਵੱਲੋਂ ਦਰਸਾਏ ਮਾਰਗ `ਤੇ ਚੱਲਣ ਅਤੇ ਇੱਕ ਪਰਮਾਤਮਾ, ਸਾਰਿਆਂ ਲਈ ਸਮਾਨਤਾ, ਨਿਰਸਵਾਰਥ ਸੇਵਾ ਅਤੇ ਭਾਈਚਾਰਕ ਸਦਭਾਵਨਾ ਦੇ ਉਨ੍ਹਾਂ ਦੇ ਸੰ...
ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

Hot News
ਚੰਡੀਗੜ੍ਹ/ ਜਲੰਧਰ, 04 ਨਵੰਬਰ :- ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ ਸ੍ਰੀ ਰਾਮ ਚੌਕ ਵਿਖੇ ਕੀਤਾ ਗਿਆ ਜਿਥੇ ਇਤਰਾਜ ਯੋਗ ਟਿੱਪਣੀਆਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਦੇ ਪੁਤਲੇ ਨੂੰ ਸਾੜਿਆ ਗਿਆ। ਹਜ਼ਾਰਾਂ ਸਮਰੱਥਕਾਂ ਅਤੇ ਦਲਿਤ ਭਾਈਚਾਰੇ ਦੇ ਮੈਂਬਰਾਂ ਵਲੋਂ ਮੋਹਿੰਦਰ ਭਗਤ ਨਾਲ ਮਿਲ ਕੇ ਮਰਹੂਮ ਆਗੂ ਬਾਰੇ ‘ਜਾਤ ਅਧਾਰਿਤ’ ਅਪਮਾਨਯੋਗ ਟਿੱਪਣੀ ਕਰਨ ’ਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕਾਂਗਰਸੀ ਆਗੂ ਵੜਿੰਗ ਵਲੋਂ ਕੀਤੀ ਗਈ ਨਿੰਦਨਯੋਗ ਟਿੱਪਣੀ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਦਾ ਦਲਿਤ ਭਾਈਚਾਰੇ ਪ੍ਰਤੀ ਅਸਲ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ...
ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ  ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਮੰਗਲਵਾਰ ਨੂੰ  ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਵਿੱਚ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਦੇ ਸਮੇਤ ਅੱਠ ਮੈਗਜ਼ੀਨ, ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ .30 ਬੋਰ ਦੇ 50 ਜਿੰਦਾ ਕਾਰਤੂਸ ਅਤੇ 7.62 ਐਮਐਮ ਦੇ 245 ਜਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਪਾਕਿ-ਸਮਰਥਿਤ ਅੱਤਵਾਦੀਆਂ ਅਤੇ ਗਿਰੋਹਾਂ ਦੀਆਂ ਆਪਸੀ ਦੁਸ਼ਮਣੀਆਂ ਦੀਆਂ ਵਧ ਰਹੀਆਂ ਗਤੀਵਿਧੀਆਂ ਬਾਰੇ ਹਾਲ ਹੀ ਵਿੱਚ ਪ੍ਰਾਪਤ ਜਾਣ...
ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

Breaking News
ਚੰਡੀਗੜ੍ਹ, 4 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ...
ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

Breaking News
ਚੰਡੀਗੜ੍ਹ, 4 ਨਵੰਬਰ:- ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ “ਸ਼੍ਰੀ ਬੂਟਾ ਸਿੰਘ ਜੀ ਸਿਰਫ਼ ਭਾਰਤੀ ਰਾਜਨੀਤੀ ਦੇ ਇੱਕ ਉੱਚੇ ਨੇਤਾ ਹੀ ਨਹੀਂ ਸਨ, ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਮਾਣ ਅਤੇ ਸਸ਼ਕਤੀਕਰਨ ਦੇ ਪ੍ਰਤੀਕ ਸਨ। ਉਨ੍ਹਾਂ ਬਾਰੇ ਅਜਿਹੇ ਇਤਰਾਜ਼ਯੋਗ ਸ਼ਬਦਾਂ ਵਿੱਚ ਗੱਲ ਕਰਨਾ ਉਨ੍ਹਾਂ ਦੀ ਵਿਰਾਸਤ ਦਾ ਅਪਮਾਨ ਹੈ ਤੇ ਉਹਨਾਂ ਮੁੱਲਾਂ ਦਾ ਵੀ ਘਾਟਾ ਹੈ ਜਿਨ੍ਹਾਂ ਲਈ ਉਹ ਜੀਵਨ ਭਰ ਖੜ੍ਹੇ ਰਹੇ।” ਡਾ. ਕੌਰ ਨੇ ਅੱਗੇ ਕਿਹਾ, “ਮੈਂ ਸ੍ਰੀ ਰਾਜਾ ਵੜਿੰਗ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਤੇ ਅਸੰਵੇਦਨਸ਼ੀਲ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ। ਅਜਿਹੀ ਭਾਸ਼ਾ, ਖਾਸ ਕਰਕੇ ਜਦੋਂ ਇੱਕ ਸਤਿਕਾਰਯੋਗ ਦਲਿਤ...
ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

Hot News
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ:- ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿੱਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੁਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿੱਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ.ਐਨ.ਟੀ. ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਦੇ ਚੈਕਅਪ, ਸ਼ੂਗਰ ਟੈਸਟ, ਅਨੀਮੀਆ ਦ...