ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ
ਚੰਡੀਗੜ੍ਹ, 3 ਨਵੰਬਰ:- ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ ਦਸਤਾਵੇਜ਼ੀ ਨੂੰ ਰਸਮੀ ਤੌਰ 'ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ ਦਸਤਾਵੇਜ਼ੀ ਫਿਲਮ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਪੈਰਾਮੈਡਿਕਸ ਟੀਮ ਵੱਲੋਂ ਤਿਆਰ ਕੀਤੀ ਗਈ ਹੈ।
ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਹੜ੍ਹਾਂ ਦੌਰਾਨ ਪਸ਼ੂ ਪਾਲਕਾਂ ਦੀ ਮਦਦ ਲਈ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ। ਉਨ੍ਹਾਂ ਨੇ ਇਸ ਭਿਆਨਕ ਆਫ਼ਤ ਨਾਲ ਨਜਿੱਠਣ ਲਈ ਵਿਭਾਗ ਦੀ "ਮਿਸ਼ਨ ਮੋਡ" ਪਹੁੰਚ 'ਤੇ ਚਾਨਣਾ ਪਾਇਆ।
ਸ. ਖੁੱਡੀਆਂ ਨੇ ਦੱਸਿਆ ਕਿ ਇਹਨਾਂ ਹੜ੍ਹਾਂ ਕਾਰਨ ਸੂਬੇ ਭਰ ਦੇ 713 ਪਿੰਡ ਬੁਰੀ ਤਰ੍ਹਾਂ ਪ੍ਰਭਾ...








