Saturday, June 27Malwa News
Shadow

Author: News Editor

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

Breaking News
ਚੰਡੀਗੜ੍ਹ, 3 ਸਤੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈI ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ  ਲਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਸੁਰੱਖਿਆ ਲਈ ਜ਼ਰੂਰੀ...
ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

Breaking News
ਚੰਡੀਗੜ੍ਹ, 3 ਸਤੰਬਰ:- ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ ਉਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿੱਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ। ਸ੍ਰੀ ਅਮਨ ਅਰੋੜਾ ਨੇ ਸਿਖਿਆਰਥੀਆਂ, ਭਾਈਵਾਲਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਿਖਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜ...
खेल मंत्री ने यमुना में बढ़ते जलस्तर के दृष्टिगत किया गांवों का दौरा

खेल मंत्री ने यमुना में बढ़ते जलस्तर के दृष्टिगत किया गांवों का दौरा

Haryana, Hindi
चंडीगढ़, 2 सितंबर-- यमुना नदी में बढ़ते जलस्तर के दृष्टिगत हरियाणा के खेल मंत्री श्री गौरव गौतम ने आज पलवल के आधा दर्जन से अधिक गांवों का दौरा किया और ग्रामीणों को आश्वस्त किया कि वे किसी भी स्थिति में घबरायें नहीं अपितु सावधानी बरतें। सरकार लोगों के साथ खड़ी है। जिला प्रशासन की टीम को साथ लेकर खेल मंत्री श्री गौरव गौतम ने खादर क्षेत्र के दौरे की शुरुआत बागपुर गांव से की, जबकि समापन थंथरी गांव में हुआ। इस दौरान उन्होंने जलभराव वाले संभावित गांवों का दौरा करते हुए ग्रामीणों से बातचीत करते हुए स्थिति का जायजा लिया। राजूपुर-दोस्तपुर गांव में बांध की जांच करते हुए उन्होंने अधिकारियों को दिशा-निर्देश दिए। इस मौके पर उन्होंने विभिन्न गांवों के ग्रामीणों को भरोसा दिया कि उन्हें हर संभव मदद मुहैया करवाई जाएगी। दौरे के दौरान उन्होंने वापसी में बागपुर गांव में जिला प्रशासन के उच्चाधि...
सफाई और स्वच्छता पर ध्यान दें, हमें सारा देश स्वच्छ बनाना है : केंद्रीय मंत्री मनोहर लाल

सफाई और स्वच्छता पर ध्यान दें, हमें सारा देश स्वच्छ बनाना है : केंद्रीय मंत्री मनोहर लाल

Haryana, Hindi
चण्डीगढ़, 2 सितंबर - केंद्रीय ऊर्जा, आवासन एवं शहरी कार्य मंत्री श्री मनोहर लाल ने कहा कि हम सभी सफाई और स्वच्छता पर ध्यान दें, हमें सारा देश स्वच्छ करना है। देश स्वच्छ होगा तभी हम कह पाएंगे कि भारत ने स्वच्छता में कमाल कर दिया। उन्होंने सभी महापौर से आह्वान किया कि पार्षदों के साथ मिलकर एक टीम बनाकर चलें। बिना भेदभाव के जिम्मेदारी के साथ शहरों को साफ और स्वच्छ बनाएं और आगे बढ़ाएं। केंद्रीय मंत्री श्री मनोहर लाल ने यह बात मंगलवार को करनाल में आयोजित अखिल भारतीय महापौर परिषद की 53वीं साधारण सभा की बैठक के दौरान सम्बोधित करते हुए कही। उन्होंने कहा कि केंद्र सरकार और प्रदेश सरकार के बाद तीसरी शहर की सरकार नगर निकाय होती है। देशभर में 5 हजार 20 शहर हैं, इनमें तेजी से शहरीकरण बढ़ रहा है। 1970 में शहरी आबादी महज 20 फीसदी थी, ...
हरियाणा सरकार ने आपदा पीड़ितों के लिए बढ़ाया मदद का हाथ

हरियाणा सरकार ने आपदा पीड़ितों के लिए बढ़ाया मदद का हाथ

Haryana, Hindi
चंडीगढ़, 2 सितम्बर – हरियाणा सरकार ने भारी वर्षा से उत्पन्न आपदा की मार झेल रहे पंजाब और जम्मू-कश्मीर के लोगों के साथ गहरी एकजुटता प्रकट करते हुए मुख्यमंत्री राहत कोष से दोनों राज्यों को पाँच–पाँच करोड़ रुपये की सहायता राशि जारी की है । इस सहायता राशि का उद्देश्य प्रभावित परिवारों को त्वरित राहत पहुँचाना तथा दोनों राज्यों में चलाए जा रहे बचाव और पुनर्वास कार्यों को सशक्त बनाना है। मुख्यमंत्री श्री नायब सिंह सैनी ने पंजाब के मुख्यमंत्री श्री भगवंत सिंह मान और जम्मू-कश्मीर के मुख्यमंत्री श्री उमर अब्दुल्ला को लिखे पत्र में कहा कि प्राकृतिक आपदा की इस घड़ी में हरियाणा सरकार एवं प्रदेश की जनता उनके साथ कंधे से कंधा मिलाकर खड़ी है। उन्होंने कहा कि भारी वर्षा और बाढ़ की स्थिति से आमजन को गंभीर कठिनाइयों का सामना करना पड़ रहा है, ऐसे में पड़ोसी राज्य और मित्र की भूमिका निभा...
ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਰਾਹਤ ਪਹੁੰਚਾਉਣ, ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਉਨ੍ਹਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਹੁਣ ਤੱਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ 19,597 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਿਸ ਵਿੱਚ ਗੁਰਦਾਸਪੁਰ ‘ਚੋਂ (5581 ਵਿਅਕਤੀ), ਫਿਰੋਜ਼ਪੁਰ (3432), ਅੰਮ੍ਰਿਤਸਰ (2734), ਫਾਜ਼ਿਲਕਾ (2422), ਹੁਸ਼ਿਆਰਪੁਰ (1615), ਕਪੂਰਥਲਾ (1428) ਅਤੇ ਪਠਾਨਕੋਟ (1139) ਤੋਂ...
ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਨਵਾਂ ਹਸਤਾਂ ਕਲਾ ਵਿੱਚ ਬਣੇ ਰਾਹਤ ਕੇਂਦਰਾਂ ਦਾ ਕੀਤਾ ਦੌਰਾ  

ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਨਵਾਂ ਹਸਤਾਂ ਕਲਾ ਵਿੱਚ ਬਣੇ ਰਾਹਤ ਕੇਂਦਰਾਂ ਦਾ ਕੀਤਾ ਦੌਰਾ  

Local
ਫਾਜ਼ਿਲਕਾ 2 ਸਤੰਬਰ 2025...  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿਥੇ ਸਰਹੱਦ ਦੇ ਨਾਲ ਵਸੇ ਹੜ ਪ੍ਰਭਾਵਿਤ ਪਿੰਡ ਗੱਟੀ ਨੰਬਰ 1 ਵਿਖੇ ਕਿਸ਼ਤੀ ਤੇ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆ ਤੇ ਲੋਕਾਂ ਨੂੰ ਕਾਣ ਲਈ ਰਾਸ਼ਨ ਤੇ ਪਸ਼ੂਆਂ ਲਈ ਫੀਡ ਵੰਡੀ! ਇਸ ਤੋਂ ਪਹਿਲਾਂ ਉਹਨਾਂ ਨਵਾਂ ਹਸਤਾ ਕਲਾਂ ਵਿੱਚ ਬਣੇ ਰਾਹਤ ਕੇਂਦਰ ਦਾ ਦੌਰਾ ਕਰਕੇ ਉਥੇ ਰਹਿ ਰਹੇ ਲੋਕਾਂ ਦਾ ਵੀ ਹਾਲ ਜਾਣਿਆ! ਇਸ ਦੌਰਾਨ ਵੀ ਉਨ੍ਹਾਂ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਲਈ ਰਾਸ਼ਨ ਅਤੇ ਪਸ਼ੂਆਂ ਲਈ ਫ਼ੀਡ ਵੀ ਵੰਡੀ! ਇਸ ਮੌਕੇ ਬੋਲਦੇ ਹੋਏ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਕਾਰਨ ਜਿਹੜੇ ਵੀ ਪਿੰਡ ਹੜਾਂ ਦੀ ਮਾਰ ਹੇਠ ਆ ਗਏ ਹਨ ਪੰਜਾਬ ਸਰਕਾਰ ਵੱਲੋਂ ਇਨਾ ਕਿਸਾਨਾਂ ਨੂੰ ਖਰਾਬੀਆਂ ਫਸਲਾਂ ਦਾ ਮੁਆਵਜਾ ਦਿੱਤਾ ਜਾਵੇਗਾ ਤੇ ਹੋਰ ਵੀ ਬਣਦੀ ਮਾਲੀ ਸਹਾਇਤਾ ਕੀਤੀ ਜਾਵੇਗੀ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਿਤ ਲੋਕਾਂ ਦੇ ਨਾਲ ਖੜੀ ਹੈ ਤੇ ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹੜ ਪੀੜਤ ਲੋ...
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ 120 ਕੁਇੰਟਲ ਚਾਰਾ ਭੇਜਿਆ

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ 120 ਕੁਇੰਟਲ ਚਾਰਾ ਭੇਜਿਆ

Local
ਗੁਰਦਾਸਪੁਰ, 02 ਸਤੰਬਰ (           ) - ਸੀਨੀਅਰ ਆਗੂ ਸ੍ਰੀ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਵੱਲੋਂ ਜਿੱਥੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਦੇ ਚਾਰੇ ਤੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਸ੍ਰੀ ਰਮਨ ਬਹਿਲ ਵੱਲੋਂ ਅੱਜ ਸੇਵਾ ਕਾਰਜਾਂ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਲੋਲੇ ਨੰਗਲ, ਕਮਾਲਪੁਰ ਅਫ਼ਗਾਨਾ ਅਤੇ ਹਰਦੋਛੰਨੀ ਵਿਖੇ 120 ਕੁਇੰਟਲ ਚਾਰਾ (ਅਚਾਰ) ਪਸੂਆ ਲਈ ਭੇਜਿਆ ਗਿਆ। ਇਸ ਮੌਕੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਜਿੱਥੇ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਲੋਕਾਂ ਦੀ ਮਦਦ ਕਰ ਰਹੀ ਹੈ ਓਥੇ ਉਹ ਨਿੱਜੀ ਤੌਰ 'ਤੇ ਵੀ ਆਪਣੇ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਹੜ੍ਹਾਂ ਦਾ ਸੰਕਟ ਵੱਡਾ ਹੈ ਪਰ ਅਸੀਂ ਸਾਰੇ ਮਿਲ ਕੇ ਇਸ ਕੁਦਰਤੀ ਆਫ਼ਤ ਉੱਪਰ ਕਾਬੂ ਜ਼ਰੂਰ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਭ...
ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ

Local
ਗੁਰਦਾਸਪੁਰ, 02 ਸਤੰਬਰ (             ) - ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ 'ਤੇ ਸਹਿਯੋਗ ਕੇਂਦਰ ਸਥਾਪਿਤ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਦਾ ਨੋਡਲ ਅਫ਼ਸਰ ਆਰ.ਟੀ.ਓ. ਸ੍ਰੀਮਤੀ ਨਵਜੋਤ ਸ਼ਰਮਾ ਨੂੰ ਲਗਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਕਿਸੇ ਵੀ ਪ੍ਰਕਾਰ ਦੀ ਰਾਹਤ ਸਮਗਰੀ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਵਿੱਚ ਪਹੁੰਚਾਅ ਸਕਦੇ ਹਨ ਜਿੱਥੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਪਹੁੰਚਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਹੜ੍ਹ ਪੀੜ੍ਹਤਾਂ ਲਈ ਵੰਡੀ ਜਾਣ ਵਾਲੀ ਰਾਹਤ ਸਮਗਰੀ ਪਹੁੰਚਾਉਣ ਲਈ ਸਹਿਯੋਗ ਕੇਂਦਰ ਦੇ ਨੋਡਲ ਅਫ਼ਸਰ ਸ੍ਰੀਮਤੀ ਨਵਜੋਤ ਸ਼ਰਮਾ, ਪੀ.ਸੀ....
ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ

ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ

Local
ਫਾਜ਼ਿਲਕਾ, 2 ਸਤੰਬਰ- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੰਨ ਵਿਚ ਜੇਕਰ ਦਰਾਰ ਆ ਗਈ ਤਾਂ ਇਸ ਨਾਲ ਦਰਜਨਾਂ ਹੋਰ ਪਿੰਡਾਂ ਅਤੇ ਫਾਜ਼ਿਲਕਾ ਸ਼ਹਿਰ ਤੱਕ ਹੜ੍ਹ ਦੇ ਪਾਣੀ ਦੀ ਮਾਰ ਪੈ ਸਕਦੀ ਹੈ। ਇਸ ਲਈ ਇਸ ਨੂੰ ਸੁਰੱਖਿਅਤ ਰੱਖਣਾ ਸਭ ਦੀ ਜਿੰਮੇਵਾਰੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਲੁਜ ਦੀ ਕ੍ਰੀਕ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਨਾਲ ਪਹਿਲਾਂ ਹੀ ਕ੍ਰੀਕ ਪਾਰ ਦੇ ਸਰਹੱਦੀ ਪਿੰਡਾਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਐਨਡੀਆਰਐਫ, ਆਰਮੀ, ਅਤੇ ਡੇ੍ਨਜ ਵਿਭਾਗ ਨੇ ਰਿਪੋਰਟ ਕੀਤਾ ਸੀ ਕਿ ਸਤਲੁਜ ਕ੍ਰੀਕ ਦੇ ਪ੍ਰੋਟੈਕਸ਼ਨ ਬੰਨ ਤੇ ਪਾਣੀ ਦਾ ਬਹੁਤ ਦਬਾਓ ਹੈ ਤੇ ਇਸ ਬੰਨ ਦੇ ਨਾਲ 90 ਹਜਾਰ ਕਿਉਸਿਕ ਪਾਣੀ ਵਗ ਰਿਹਾ ਹੈ। ਇਸ ਬੰਨ ਨੂੰ ਲਗਾਤਾਰ ਮਜਬੂਤ ਕਰਦੇ ਰਹਿਣ ਲਈ  ਵਿਭਾਗ ਨੂੰ ਇੱਥੇ ਨਾਲੋਂ ਨਾਲ ਨਵੀਂ ਮਿੱਟੀ ਪਹੁੰਚਾਉਣੀ ਪੈ ਰਹੀ ਹੈ। ਇਸ ਵਿਚ ਕੁਝ ਥਾਂਵਾਂ ਤੇ ਸੀਪੇਜ ਹੋ ਰਹੀ ਹੈ ਅਤੇ ਇਸਨੂੰ ਲਗਤਾਰ...